ਪੰਜਾਬ ਦੇ ਸਕੂਲਾਂ ਵਿਚ ਸਾਲ ਭਰ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ-ਬੈਂਸ
ਚੰਡੀਗੜ੍ਹ, 21 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਭਰ ਦੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਨਸ਼ਾਖੋਰੀ ਦੇ ਜੋਖਮਾਂ ਅਤੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਉਸਾਰੂ ਗਤੀਵਿਧੀਆਂ ਦੀ ਲੜੀ ਸ਼ੁਰੂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸਿਹਤਮੰਦ, ਨਸ਼ਾ ਮੁਕਤ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕੀਤਾ ਜਾ ਸਕੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਟੇਟ ਕਾਉਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.
ਚੰਡੀਗੜ੍ਹ, 21 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਭਰ ਦੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਨਸ਼ਾਖੋਰੀ ਦੇ ਜੋਖਮਾਂ ਅਤੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਉਸਾਰੂ ਗਤੀਵਿਧੀਆਂ ਦੀ ਲੜੀ ਸ਼ੁਰੂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸਿਹਤਮੰਦ, ਨਸ਼ਾ ਮੁਕਤ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕੀਤਾ ਜਾ ਸਕੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਟੇਟ ਕਾਉਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਵਲੋਂ ਜਾਰੀ ਕੀਤੇ ਗਏ ਗਤੀਵਿਧੀ ਕੈਲੰਡਰ ਅਨੁਸਾਰ ਸਕੂਲਾਂ ਵਲੋਂ ਪੂਰੇ ਅਕਾਦਮਿਕ ਸਾਲ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸਾਰੇ ਸਥਾਨਕ ਭਾਈਚਾਰੇ ਦੀ ਸ਼ਮੂਲੀਅਤ ਵਾਲੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਅਗਸਤ ਮਹੀਨੇ ਵਿਚ ਵਿਦਿਆਰਥੀਆਂ ਵਲੋਂ ‘ਨਸ਼ਾ ਵਿਰੋਧੀ’ ਸੁਨੇਹੇ ਵਾਲੇ ਪੋਸਟਰ ਬਣਾਏ ਜਾਣਗੇ।ਇਸ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਤੰਬਰ ਮਹੀਨਾ ਮਾਪਿਆਂ ਨੂੰ ਸ਼ਾਮਲ ਕਰਨ ਲਈ ਸਮਰਪਿਤ ਹੋਵੇਗਾ। ਸਕੂਲਾਂ ਦੇ ਪ੍ਰਬੰਧਕਾਂ ਨੂੰ ਨਸ਼ੀਲੇ ਪਦਾਰਥਾਂ ਕਾਰਨ ਪੈਦਾ ਹੋਣ ਵਾਲੇ ਖ਼ਤਰਿਆਂ ਅਤੇ ਨਸ਼ਾਖੋਰੀ ਦੀ ਜਲਦ ਪਛਾਣ ਅਤੇ ਬਣਦੀ ਕਾਰਵਾਈ ਦੀ ਅਹਿਮੀਅਤ ਤੋਂ ਜਾਣੂ ਕਰਵਾਉਣ ਲਈ ਮਾਪੇ-ਅਧਿਆਪਕ ਮੀਟਿੰਗਾਂ (ਪੀ.ਟੀ.ਐਮ.) ਕਰਵਾਉਣ ਲਈ ਕਿਹਾ ਗਿਆ ਹੈ।ਇਸੇ ਤਰ੍ਹਾਂ ਅਕਤੂਬਰ ਮਹੀਨੇ ਵਿਚ ਕਵਿਤਾ ਲਿਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ। ਨਵੰਬਰ ਤੋਂ ਫਰਵਰੀ ਮਹੀਨੇ ਤੱਕ ਨਸ਼ਾ-ਵਿਰੋਧੀ ਜਾਗਰੂਕਤਾ ਵਰਕਸ਼ਾਪਾਂ ਕਰਵਾਉਣ ਤੋਂ ਇਲਾਵਾ ਸਥਾਨਕ ਭਾਈਚਾਰੇ ਨੂੰ ਆਪੋ-ਆਪਣੇ ਤਜਰਬੇ ਸਾਂਝੇ ਕਰਨ ਲਈ ਸੱਦਾ ਦਿੱਤਾ ਜਾਵੇਗਾ।