21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਧਿਕਾਰੀ-ਮੋਹਿੰਦਰ ਭਗਤ

ਚੰਡੀਗੜ੍ਹ, 21 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਬਾਗ਼ਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਮਹਿੰਦਰ ਭਗਤ ਨੇ ਚੰਡੀਗੜ੍ਹ ਵਿਖੇ ਬਾਗ਼ਬਾਨੀ ਵਿਭਾਗ ਦੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

Ad Position 21
No active advertisement
ਅਜੀਤ ਡੈਸਕ 22-08-2026
ਚੰਡੀਗੜ੍ਹ, 21 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਬਾਗ਼ਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਮਹਿੰਦਰ ਭਗਤ ਨੇ ਚੰਡੀਗੜ੍ਹ ਵਿਖੇ ਬਾਗ਼ਬਾਨੀ ਵਿਭਾਗ ਦੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗ਼ਬਾਨੀ ਮਨੀਸ਼ ਕੁਮਾਰ ਨੇ ਮੰਤਰੀ ਨੂੰ ਸੂਬੇ ਵਿਚ ਬਾਗ਼ਬਾਨੀ ਨਾਲ ਸੰਬੰਧਿਤ ਹੋ ਰਹੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ, ਜੀਕਾ, ਦੀ ਸਹਾਇਤਾ ਨਾਲ ਪੰਜਾਬ ਵਿਚ ਸ਼ੁਰੂ ਹੋਣ ਵਾਲੇ 1,300 ਕਰੋੜ ਰੁਪਏ ਦੇ ਵਿਸ਼ੇਸ਼ ਜੀਕਾ ਪ੍ਰੋਜੈਕਟ, ‘ਆਪਣਾ ਪਿੰਡ-ਆਪਣਾ ਬਾਗ਼’ ਅਤੇ ਬਾਗ਼ਬਾਨੀ ਵਿਕਾਸ ਕੇਂਦਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ।ਮੀਟਿੰਗ ਦੌਰਾਨ ਬਾਗ਼ਬਾਨੀ ਮੰਤਰੀ ਭਗਤ ਨੇ ਸੂਬੇ ਦੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰ ਮਾਲਕਾਂ ਨਾਲ ਸਬੰਧਿਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਹਦਾਇਤ ਕੀਤੀ। ਮੰਤਰੀ ਨੇ ਵਿਭਾਗ ਦੇ ਸਾਰੇ ਪ੍ਰੋਜੈਕਟਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਗੂਹਲਾ ਚੀਕਾ ਵਿਖੇ ਡਾ. ਹਮਦਰਦ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਪੰਜਾਬ ਦੇ ਸਕੂਲਾਂ ਵਿਚ ਸਾਲ ਭਰ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ-ਬੈਂਸ
Ad Position 24