23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕਰਜ਼ਾ ਲੈਣ ਵਾਸਤੇ 341 ਕਰੋੜ ਰੁਪਏ ਕਮਿਸ਼ਨ ਦੀ ਨਿਰਪੱਖ ਜਾਂਚ ਹੋਵੇ-ਐਨ.ਕੇ ਸ਼ਰਮਾ

ਚੰਡੀਗੜ੍ਹ, 22 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਸੀਨੀਅਰ ਆਗੂ ਐਨ.

Ad Position 21
No active advertisement
ਪ੍ਰੈੱਸ ਕਾਨਫ਼ਰੰਸ ਦੌਰਾਨ ਐਨ.ਕੇ ਸ਼ਰਮਾ। ਅਜੀਤ ਤਸਵੀਰ 23-08-2026
ਚੰਡੀਗੜ੍ਹ, 22 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਸੀਨੀਅਰ ਆਗੂ ਐਨ.ਕੇ. ਸ਼ਰਮਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ 25000 ਕਰੋੜ ਰੁਪਏ ਕਰਜ਼ਾ ਲੈਣ ਲਈ 341 ਕਰੋੜ ਰੁਪਏ ਕਮਿਸ਼ਨ ਦੇਣ ਦੀ ਆੜ ਵਿਚ ਪੰਜਾਬ ਦਾ ਸਰਕਾਰੀ ਖ਼ਜ਼ਾਨਾ ਲੁੱਟਣ ਲਈ ਪੱਬਾਂ ਭਾਰ ਹੈ ਅਤੇ ਇਹ ਪੈਸਾ ਉਹ ਪੰਜਾਬ ਤੇ ਹੋਰ ਰਾਜਾਂ ਦੀਆਂ ਚੋਣਾਂ ਖ਼ਰਚਣ ਵਾਸਤੇ ਵਰਤੇਗੀ।ਐਨ.ਕੇ. ਸ਼ਰਮਾ ਨੇ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਮੰਗੀ ਅਤੇ ਕਿਹਾ ਕਿ ਕਰਜ਼ਾ ਲੈਣ ਵਾਸਤੇ 341 ਕਰੋੜ ਰੁਪਏ ਕਮਿਸ਼ਨ ਦੇਣ ਦੀ ਕੋਈ ਜ਼ਰੂਰਤ ਨਹੀਂ ਹੈ, ਕਿਉਂਕਿ ਇਨ੍ਹਾਂ ਕਰਜ਼ਿਆਂ ਵਾਸਤੇ ਸਰਕਾਰੀ ਗਰੰਟੀ ਹੁੰਦੀ ਹੈ। ਉਨ੍ਹਾਂ ਨੇ ਇੰਨਾ ਕਰਜ਼ਾ ਲੈਣ ਦੇ ਬਾਵਜੂਦ ਕੋਈ ਵੀ ਪੂੰਜੀਗਤ ਨਿਵੇਸ਼ ਯੋਜਨਾ ਨਾ ਬਣਾਉਣ ਦੀ ਨਿਖੇਧੀ ਕੀਤੀ।ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਦੀਆਂ ਦੋ ਪ੍ਰਮੁੱਖ ਸੰਸਥਾਵਾਂ ਪੀ.ਐਸ.ਪੀ.ਸੀ.ਐਲ ਅਤੇ ਗਮਾਡਾ ਨੂੰ 8.65 ਫ਼ੀਸਦੀ ਦੀ ਮਹਿੰਗੀ ਦਰ ’ਤੇ ਕਰਜ਼ਾ ਲੈਣ ਵਾਸਤੇ ਮਜਬੂਰ ਕਰ ਕੇ ਤਬਾਹ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਵਲੋਂ 10 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣ ਨਾਲ ਨਾ ਸਿਰਫ਼ ਬਿਜਲੀ ਦਰਾਂ ਵਿਚ ਵਾਧਾ ਹੋਵੇਗਾ, ਬਲਕਿ ਇਸ ਨਾਲ ਸੂਬੇ ਵਿਚ ਨਵੇਂ ਉਦਯੋਗਿਕ ਨਿਵੇਸ਼ ’ਤੇ ਵੀ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਗਮਾਡਾ ਦਾ ਵੀ ਹਾਲ ਮਾੜਾ ਹੋਵੇਗਾ, ਕਿਉਂਕਿ ਇਸ ਸਿਰ 15000 ਕਰੋੜ ਰੁਪਏ ਦਾ ਕਰਜ਼ਾ ਚੜ੍ਹ ਜਾਵੇਗਾ ਅਤੇ ਇਸ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵੀ ਖ਼ਤਰੇ ਵਿਚ ਪੈ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨਾਲ ਗੱਠਜੋੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ’ਚ ਉਤਸ਼ਾਹ ਪ੍ਰੰਤੂ ਕਾਡਰ ਪੰਜਾਬ ਤੇ ਪੰਥਕ ਮੁੱਦਿਆਂ ’ਤੇ ਇਨਸਾ... ਅਗਲੀ ਖ਼ਬਰ 23-09-2026
Ad Position 24