23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਨਿੱਜੀ ਸਕੂਲ ਬੱਸ ਨੂੰ ਅੱਗ ਲੱਗੀ ਬੱਚੇ ਸੁਰੱਖਿਅਤ ਬਾਹਰ ਕੱਢੇ

ਬਠਿੰਡਾ, 22 ਅਗਸਤ (ਸੱਤਪਾਲ ਸਿੰਘ ਸਿਵੀਆਂ)-ਇਥੋਂ ਦੇ ਇਕ ਨਿੱਜੀ ਸਕੂਲ ਦੀ ਬੱਸ ਨੂੰ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਬੱਸ ਚਾਲਕ ਅਤੇ ਰਾਹਗੀਰਾਂ ਦੀ ਹਿੰਮਤ ਸਦਕਾ ਬੱਚਿਆਂ ਨੂੰ ਬੱਸ ’ਚੋਂ ਸੁਰੱਖਿਆ ਬਾਹਰ ਕੱਢਿਆ ਗਿਆ ਤੇ ਅੱਗ ਬੁਝਾਊ ਯੰਤਰਾਂ ਰਾਹੀਂ ਅੱਗ ’ਤੇ ਕਾਬੂ ਪਾਇਆ ਗਿਆ। ਜਾਣਕਾਰੀ ਅਨੁਸਾਰ ਬਠਿੰਡਾ ਦੇ ਬੀਬੀਵਾਲਾ ਰੋਡ ’ਤੇ ਸਥਿਤ ਸਿਲਵਰ ਓਕਸ ਸਕੂਲ ਦੀ ਬੱਸ ਜਦੋਂ ਛੁੱਟੀ ਹੋਣ ਬਾਅਦ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ ਤਾਂ ਬੀਬੀ ਵਾਲਾ ਰੋਡ ’ਤੇ ਪੁੱਜਣ ਸਮੇਂ ਅਚਾਨਕ ਬੱਸ ਦੇ ਇੰਜਣ ’ਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ, ਜਿਸ ਦਾ ਪਤਾ ਲੱਗਦਿਆਂ ਕਿ ਬੱਚ ਚਾਲਕ ਬੱਬੂ ਨੇ ਮੁਸਤੈਦੀ ਵਰਤਿਆਂ ਰਾਹਗੀਰਾਂ ਦੀ ਮਦਦ ਨਾਲ ਬੱਚਿਆਂ ਨੂੰ ਬੱਸ ’ਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ।

Ad Position 21
No active advertisement
ਅਜੀਤ ਡੈਸਕ 23-08-2026
ਬਠਿੰਡਾ, 22 ਅਗਸਤ (ਸੱਤਪਾਲ ਸਿੰਘ ਸਿਵੀਆਂ)-ਇਥੋਂ ਦੇ ਇਕ ਨਿੱਜੀ ਸਕੂਲ ਦੀ ਬੱਸ ਨੂੰ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਬੱਸ ਚਾਲਕ ਅਤੇ ਰਾਹਗੀਰਾਂ ਦੀ ਹਿੰਮਤ ਸਦਕਾ ਬੱਚਿਆਂ ਨੂੰ ਬੱਸ ’ਚੋਂ ਸੁਰੱਖਿਆ ਬਾਹਰ ਕੱਢਿਆ ਗਿਆ ਤੇ ਅੱਗ ਬੁਝਾਊ ਯੰਤਰਾਂ ਰਾਹੀਂ ਅੱਗ ’ਤੇ ਕਾਬੂ ਪਾਇਆ ਗਿਆ। ਜਾਣਕਾਰੀ ਅਨੁਸਾਰ ਬਠਿੰਡਾ ਦੇ ਬੀਬੀਵਾਲਾ ਰੋਡ ’ਤੇ ਸਥਿਤ ਸਿਲਵਰ ਓਕਸ ਸਕੂਲ ਦੀ ਬੱਸ ਜਦੋਂ ਛੁੱਟੀ ਹੋਣ ਬਾਅਦ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ ਤਾਂ ਬੀਬੀ ਵਾਲਾ ਰੋਡ ’ਤੇ ਪੁੱਜਣ ਸਮੇਂ ਅਚਾਨਕ ਬੱਸ ਦੇ ਇੰਜਣ ’ਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ, ਜਿਸ ਦਾ ਪਤਾ ਲੱਗਦਿਆਂ ਕਿ ਬੱਚ ਚਾਲਕ ਬੱਬੂ ਨੇ ਮੁਸਤੈਦੀ ਵਰਤਿਆਂ ਰਾਹਗੀਰਾਂ ਦੀ ਮਦਦ ਨਾਲ ਬੱਚਿਆਂ ਨੂੰ ਬੱਸ ’ਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ। ਲੋਕਾਂ ਨੇ ਬੱਸ ’ਚੋਂ ਧੂੰਆਂ ਨਿਕਲਦਾ ਦੇਖ ਬੱਸ ਦੇ ਸ਼ੀਸ਼ੇ ਭੰਨ ਕੇ ਬਚਾਅ ਕੀਤਾ ਗਿਆ।ਘਟਨਾ ਦਾ ਪਤਾ ਲੱਗਦਿਆਂ ਹੀ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਮੌਕੇ ’ਤੇ ਪੁੱਜੇ, ਜਿੰਨ੍ਹਾਂ ਨੇ ਬੱਚਿਆਂ ਦਾ ਹਾਲ-ਚਾਲ ਜਾਣਿਆਂ ਤੇ ਹੌਂਸਲਾ ਦਿੱਤਾ। ਬਠਿੰਡਾ ਤੋਂ ਫਾਇਰ ਬ੍ਰਿਗੇਡ ਟੀਮਾਂ ਨੇ ਪੁੱਜ ਕੇ ਅੱਗ ’ਤੇ ਕਾਬੂ ਪਾਇਆ। ਘਟਨਾ ਦਾ ਪਤਾ ਲੱਗਦਿਆਂ ਕੁਝ ਬੱਚਿਆਂ ਦੇ ਮਾਪੇ ਵੀ ਮੌਕੇ ’ਤੇ ਪੁੱਜੇ । ਪ੍ਰਿੰਸੀਪਲ ਨੀਲਮ ਵਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਇਕ ਬੱਸ ਵਿਚ ਸ਼ਾਰਟ ਸਰਕਟ ਕਾਰਨ ਅਚਾਨਕ ਅਣਸੁਖਾਵੀਂ ਘਟਨਾ ਵਾਪਰੀ ਪਰ ਔਖੇ ਹਾਲਾਤਾਂ ਦੇ ਬਾਵਜੂਦ ਅਸੀਂ ਸਾਰੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਣ ਵਿਚ ਸਫਲ ਰਹੇ।ਉਨ੍ਹਾਂ ਬੱਸ ਦੇ ਡਰਾਈਵਰ/ਕੰਡਕਟਰ ਦੀ ਸੂਝ-ਬੂਝ ਤੇ ਫ਼ੌਰੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਸਹਿਯੋਗ ਕਰਨ ਵਾਲੇ ਆਮ ਲੋਕਾਂ ਅਤੇ ਆਪਣੀ ਟੀਮ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ 36 ਲੱਖ ਰੁਪਏ ਦੀ ਠੱਗੀ ਤੋਂ ਪ੍ਰੇਸ਼ਾਨ ਪਤੀ-ਪਤਨੀ ਵਲੋਂ ਸਲਫ਼ਾਸ ਨਿਗਲ ਕੇ ਖ਼ੁਦਕੁਸ਼ੀ ਅਗਲੀ ਖ਼ਬਰ ਭਾਜਪਾ ਨਾਲ ਗੱਠਜੋੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ’ਚ ਉਤਸ਼ਾਹ ਪ੍ਰੰਤੂ ਕਾਡਰ ਪੰਜਾਬ ਤੇ ਪੰਥਕ ਮੁੱਦਿਆਂ ’ਤੇ ਇਨਸਾ...
Ad Position 24