23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਖ਼ੈਬਰ ਪਖਤੂਨਖਵਾ ਤੇ ਬਲੋਚਿਸਤਾਨ ’ਚ 49 ਅੱਤਵਾਦੀ ਮਾਰੇ ਜਾਣ ਦਾ ਦਾਅਵਾ

ਅੰਮ੍ਰਿਤਸਰ, 22 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ.

Ad Position 21
No active advertisement
ਅਜੀਤ ਡੈਸਕ 23-08-2026
ਅੰਮ੍ਰਿਤਸਰ, 22 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਨੇ ਇਕ ਬਿਆਨ ’ਚ ਸੁਰੱਖਿਆ ਬਲਾਂ ਦੇ ਪੁਲਿਸ ਨਾਲ ਮਿਲ ਕੇ ਸੂਬਾ ਖ਼ੈਬਰ ਪਖਤੂਨਖਵਾ ਅਤੇ ਬਲੋਚਿਸਤਾਨ ’ਚ ਕੀਤੇ ਸਾਂਝੇ ਖ਼ੁਫ਼ੀਆ ਆਪ੍ਰੇਸ਼ਨਾਂ ’ਚ 49 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਮਾਰੇ ਗਏ ਅੱਤਵਾਦੀਆਂ ਨੂੰ ਫ਼ਿਤਨਾ ਅਲ ਖਵਾਰਿਜ ਅਤੇ ਫ਼ਿਤਨਾ ਅਲ ਹਿੰਦੁਸਤਾਨ ਦੱਸਦਿਆਂ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਖ਼ੈਬਰ ਪਖਤੂਨਖਵਾ ‘ਚ ਬੰਨੂ, ਉੱਤਰੀ ਵਜ਼ੀਰਿਸਤਾਨ, ਓਰਕਜ਼ਈ ਅਤੇ ਖ਼ੈਬਰ ਜ਼ਿਲ੍ਹਿਆਂ ’ਚ 12 ਅੱਤਵਾਦੀ ਮਾਰੇ ਗਏ। ਇਨ੍ਹਾਂ ਕਾਰਵਾਈਆਂ ਦੌਰਾਨ ਵੱਡੀ ਮਾਤਰਾ ‘ਚ ਧਮਾਕਾਖੇਜ਼ ਸਮਗਰੀ, ਆਈ. ਈ. ਡੀ. ਵਿਸਫੋਟਕ ਰਿਮੋਟ, ਹਥਿਆਰ, ਗੋਲਾ ਬਾਰੂਦ ਅਤੇ ਮੋਟਰ ਸਾਈਕਲ ਬਰਾਮਦ ਕੀਤੇ ਗਏ, ਜਿਨ੍ਹਾਂ ਨੂੰ ਬਾਅਦ ’ਚ ਨਸ਼ਟ ਕਰ ਦਿੱਤਾ ਗਿਆ। ਇਸੇ ਤਰ੍ਹਾਂ ਬਲੋਚਿਸਤਾਨ ਦੇ ਮਸਤੁੰਗ, ਮਾਛ, ਖੁਜ਼ਦਾਰ ਅਤੇ ਪੰਜਗੁਰ ਜ਼ਿਲ੍ਹਿਆਂ ‘ਚ 10 ਖ਼ੁਫ਼ੀਆ ਆਧਾਰਿਤ ਕਾਰਵਾਈਆਂ ’ਚ 37 ਅੱਤਵਾਦੀ ਮਾਰੇ ਗਏ।
Ad Position 22
No active advertisement
ਪਿਛਲੀ ਖ਼ਬਰ 18 ਆਈ.ਐਫ.ਐਸ. ਤੇ 5 ਪੀ.ਐਫ.ਐਸ. ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ ਅਮਰੀਕਾ ਵਿਚ ਪਿੰਡ ਜੱਬੋਵਾਲ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
Ad Position 24