22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 51ਵੀਂ ਤੇ ਸੰਤ ਬਲਜਿੰਦਰ ਸਿੰਘ ਦੀ ਪਹਿਲੀ ਨਿੱਘੀ ਯਾਦ ’ਚ ਸਮਾਗਮ ਆਰੰਭ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ 24, 25 ਤੇ 26 ਨੂੰ ਹੋਣਗੇ ਮੁੱਖ ਸਮਾਗਮ

ਰਾੜਾ ਸਾਹਿਬ, 22 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸੰਪ੍ਰਦਾਇ ਰਾੜਾ ਸਾਹਿਬ ਦੇ ਬਾਨੀ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ’ਚ 51ਵੀਂ ਬਰਸੀ ਅਤੇ ਸੱਚਖੰਡ ਵਾਸੀ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਪਹਿਲੀ ਬਰਸੀ ਸੰਬੰਧੀ ਨਿੱਘੀ ਯਾਦ ’ਚ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ-ਰੇਖ ਹੇਠ 21 ਅਗਸਤ 2026 ਤੋਂ ਆਰੰਭ ਹੋ ਚੁੱਕੇ ਹਨ, ਜਿਸ ਦੌਰਾਨ ਰੋਜ਼ਾਨਾ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਦੀਵਾਨ ਸਜਾਏ ਜਾ ਰਹੇ ਹਨ। ਸਮਾਗਮਾਂ ਸੰਬੰਧੀ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ ਅਤੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਮਹਾਂਪੁਰਸ਼ਾਂ ਦੀ ਨਿੱਘੀ ਤੇ ਮਿੱਠੀ ਯਾਦ ਵਿਚ 24 ਅਗਸਤ 2026 ਨੂੰ ਅਖੰਡ ਪਾਠ ਆਰੰਭ ਹੋਣਗੇ।

Ad Position 21
No active advertisement
ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲੇ ਤੇ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲੇ। 23-08-2026
ਰਾੜਾ ਸਾਹਿਬ, 22 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸੰਪ੍ਰਦਾਇ ਰਾੜਾ ਸਾਹਿਬ ਦੇ ਬਾਨੀ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ’ਚ 51ਵੀਂ ਬਰਸੀ ਅਤੇ ਸੱਚਖੰਡ ਵਾਸੀ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਪਹਿਲੀ ਬਰਸੀ ਸੰਬੰਧੀ ਨਿੱਘੀ ਯਾਦ ’ਚ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ-ਰੇਖ ਹੇਠ 21 ਅਗਸਤ 2026 ਤੋਂ ਆਰੰਭ ਹੋ ਚੁੱਕੇ ਹਨ, ਜਿਸ ਦੌਰਾਨ ਰੋਜ਼ਾਨਾ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਦੀਵਾਨ ਸਜਾਏ ਜਾ ਰਹੇ ਹਨ। ਸਮਾਗਮਾਂ ਸੰਬੰਧੀ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ ਅਤੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਮਹਾਂਪੁਰਸ਼ਾਂ ਦੀ ਨਿੱਘੀ ਤੇ ਮਿੱਠੀ ਯਾਦ ਵਿਚ 24 ਅਗਸਤ 2026 ਨੂੰ ਅਖੰਡ ਪਾਠ ਆਰੰਭ ਹੋਣਗੇ। ਉਪਰੰਤ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕਵੀਸ਼ਰ ਅਤੇ ਢਾਡੀ ਦਰਬਾਰ ਸਜਾਇਆ ਜਾਵੇਗਾ। 25 ਅਗਸਤ 2026 ਨੂੰ ਸਾਰਾ ਦਿਨ ਅਤੇ ਸਾਰੀ ਰਾਤ ਰੈਣ-ਸਬਾਈ ਕੀਰਤਨ ਹੋਵੇਗਾ, ਜਿਸ ਵਿਚ ਸਿੱਖ ਪੰਥ ਦੀਆਂ ਮਹਾਨ ਸ਼ਖਸੀਅਤਾਂ, ਪੰਥ ਪ੍ਰਸਿੱਧ ਰਾਗੀ, ਕਥਾਵਾਚਕ ਅਤੇ ਉੱਚ ਕੋਟੀ ਦੇ ਬੁਲਾਰਿਆਂ ਤੋਂ ਇਲਾਵਾ ਵੱਖ-ਵੱਖ ਸੰਪ੍ਰਦਾਵਾਂ ਦੇ ਮੁਖੀ ਸੰਤ-ਮਹਾਂਪੁਰਸ਼ ਅਤੇ ਰਾਜਨੀਤਿਕ ਲੋਕ ਮਹਾਂਪੁਰਸ਼ਾਂ ਨੂੰ ਸਰਧਾ-ਸਤਿਕਾਰ ਭੇਂਟ ਕਰਨਗੇ। 26 ਅਗਸਤ 2026 ਦਿਨ ਬੁੱਧਵਾਰ ਨੂੰ ਅੰਮ੍ਰਿਤ ਵੇਲੇ ਅਖੰਡ ਪਾਠ ਦੇ ਭੋਗ ਪੈਣ ਤੋਂ ਬਾਅਦ ਸਵੇਰੇ 8 ਵਜੇ ਅੰਮ੍ਰਿਤ ਸੰਚਾਰ ਹੋਵੇਗਾ। ਉਪਰੰਤ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਦੀਵਾਨ ਸਜਾਏ ਜਾਣਗੇ। ਇਸ ਮੌਕੇ ਬਾਬਾ ਮੋਹਣ ਸਿੰਘ ਮਹੌਲੀ ਵਾਲੇ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਬਾਬਾ ਮਨਜੀਤ ਸਿੰਘ ਭੋਰਾ ਸਾਹਿਬ ਵਾਲੇ, ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ, ਬਾਬਾ ਅਮਰ ਸਿੰਘ ਕਥਾ ਵਾਚਕ, ਜਥੇਦਾਰ ਭਾਈ ਬਾਵਾ ਸਿੰਘ, ਬਾਬਾ ਰੋਸ਼ਨ ਸਿੰਘ ਧਬਲਾਨ, ਗਿਆਨੀ ਅਜਵਿੰਦਰ ਸਿੰਘ, ਬਾਬਾ ਵਿਸਾਖਾ ਸਿੰਘ ਕਲਿਆਣ ਪੁੱਲ, ਬਾਬਾ ਮਨਦੀਪ ਸਿੰਘ ਗੁ. ਅਤਰਸਰ ਸਾਹਿਬ ਵਾਲੇ, ਰਾਗੀ ਜਸਵੀਰ ਸਿੰਘ ਕੋਹਲੀ , ਭਾਈ ਗੁਰਨਾਮ ਸਿੰਘ ਅੜੈਚਾਂ, ਐਡਵੋਕੇਟ ਭਵਪ੍ਰੀਤ ਸਿੰਘ ਮੂੰਡੀ, ਪ੍ਰਿੰਸੀਪਲ ਡਾ. ਗੁਰਨਾਮ ਕੌਰ ਚੰਡੀਗੜ੍ਹ, ਭਾਈ ਮਲਕੀਤ ਸਿੰਘ ਪਨੇਸਰ ਭਾਈ ਜਗਜੀਤ ਸਿੰਘ ਗਿੱਲ, ਭਾਈ ਸਕਿੰਦਰ ਸਿੰਘ ਕਨੇਡਾ ਆਦਿ ਨੇ ਸਮੂਹ ਸੰਗਤਾਂ ਨੂੰ ਬਰਸੀ ਸਮਾਗਮਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਾਰਤ ਜੀਨੋਮ ਐਡਿਟਿਡ ਝੋਨੇ ਦੀਆਂ ਕਿਸਮਾਂ ਬਣਾਉਣ ਵਾਲਾ ਦੁਨੀਆ ਦਾ ਤੀਜਾ ਦੇਸ਼ ਬਣਿਆ ਜੀਨਾਂ ਵਿਚ ਤਬਦੀਲੀ ਮਨੁੱਖਾਂ ਲਈ ਹਾਨ... ਅਗਲੀ ਖ਼ਬਰ 18 ਆਈ.ਐਫ.ਐਸ. ਤੇ 5 ਪੀ.ਐਫ.ਐਸ. ਅਧਿਕਾਰੀਆਂ ਦੇ ਤਬਾਦਲੇ
Ad Position 24