22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਜਾਅਲੀ ਪੀ.ਐਚ.ਡੀ. ਮਾਮਲੇ ’ਚ ਸ੍ਰੀ ਦਸਮੇਸ਼ ਅਕੈਡਮੀ ਦੀ ਪ੍ਰਿੰਸੀਪਲ ਗ੍ਰਿਫ਼ਤਾਰ

ਸ੍ਰੀ ਅਨੰਦਪੁਰ ਸਾਹਿਬ, 22 ਅਗਸਤ (ਜੇ. ਐਸ.

Ad Position 21
No active advertisement
ਅਜੀਤ ਡੈਸਕ 23-08-2026
ਸ੍ਰੀ ਅਨੰਦਪੁਰ ਸਾਹਿਬ, 22 ਅਗਸਤ (ਜੇ. ਐਸ. ਨਿੱਕੂਵਾਲ)-ਉੱਤਰੀ ਭਾਰਤ ਦੀ ਪ੍ਰਸਿੱਧ ਰਿਹਾਇਸ਼ੀ ਵਿਦਿਅਕ ਸੰਸਥਾ ਸ੍ਰੀ ਦਸ਼ਮੇਸ਼ ਅਕੈਡਮੀ ਦੀ ਪ੍ਰਿੰਸੀਪਲ ਸੋਨੂ ਵਾਲੀਆ ਨੂੰ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵਲੋਂ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਪ੍ਰਿ. ਵਾਲੀਆ ਖ਼ਿਲਾਫ਼ ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਦੀ ਹਦਾਇਤ ’ਤੇ 11 ਅਗਸਤ ਨੂੰ ਕਥਿਤ ਜਾਅਲੀ ਪੀ.ਐਚ.ਡੀ. ਡਿਗਰੀ ਮਾਮਲੇ ਵਿਚ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਰੂਪਨਗਰ ਨੂੰ ਮਿਲੀ ਸ਼ਿਕਾਇਤ ਦੀ ਪੜਤਾਲ ਕਰਨ ਦੀ ਹਦਾਇਤ ਤੋਂ ਬਾਅਦ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡਚਲਵਾਲ ਵਲੋਂ ਤੱਥ ਖੋਜ਼ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਦੀ ਅਗਵਾਈ ਐਸ.ਪੀ. ਜਾਂਚ ਰੂਪਨਗਰ ਗੁਰਦੀਪ ਸਿੰਘ ਗੋਸਲ ਵਲੋਂ ਕੀਤੀ ਗਈ ਸੀ। ਇਸ ਕਮੇਟੀ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਪ੍ਰੇਮ ਕੁਮਾਰ ਮਿੱਤਲ ਤੋਂ ਇਲਾਵਾ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ ਅਤੇ ਡੀ.ਐਸ.ਪੀ. ਸ੍ਰੀ ਅਨੰਦਪੁਰ ਸਾਹਿਬ ਜ਼ਸਨਦੀਪ ਸਿੰਘ ਮਾਨ ਸ਼ਾਮਿਲ ਸਨ। ਕਮੇਟੀ ਦੀ ਪੜਤਾਲ ਤੋਂ ਬਾਅਦ ਤਿਆਰ ਰਿਪੋਰਟ ਵਿਚ ਪ੍ਰਿੰਸੀਪਲ ਵਲੋਂ ਕਥਿਤ ਤੌਰ ’ਤੇ ਪੀ.ਐਚ.ਡੀ. ਦੀ ਡਿਗਰੀ ਨਾ ਹੋਣ ਦੇ ਬਾਵਜੂਦ ਆਪਣੇ ਨਾਂਅ ਅਤੇ ਕੁਝ ਦਸਤਾਵੇਜਾਂ ਵਿਚ ਡਾਕਟਰ ਸ਼ਬਦ ਵਰਤੋਂ ਕਰਨ ਸੰਬੰਧੀ ਤੱਥ ਦਰਜ ਕੀਤੇ ਗਏ ਸਨ। ਇਸ ਸਾਰੇ ਘਟਨਾਕ੍ਰਮ ਦੀ ਪੁਸ਼ਟੀ ਉਪ ਪੁਲਿਸ ਕਪਤਾਨ ਜ਼ਸਨਦੀਪ ਸਿੰਘ ਮਾਨ ਵਲੋਂ ਪੱਤਰਕਾਰ ਮਿਲਣੀ ਦੌਰਾਨ ਕੀਤੀ ਗਈ ਸੀ। ਦੱਸ ਦੇਈਏ ਕਿ ਪੁਲਿਸ ਵਲੋਂ ਪ੍ਰਿੰਸੀਪਲ ਸੋਨੂ ਵਾਲੀਆ ਦੀ ਗ੍ਰਿਫ਼ਤਾਰੀ ਲਈ ਸ੍ਰੀ ਦਸ਼ਮੇਸ਼ ਅਕੈਡਮੀ ਵਿਖੇ ਛਾਪਾ ਵੀ ਮਾਰਿਆ ਗਿਆ ਸੀ। ਪਰੰਤੂ ਉਹ ਅਤੇ ਕੁਅਰਡੀਨੇਟਰ ਭਾਰਤ ਭੂਸ਼ਣ ਸਿੰਘ ਪੁਲਿਸ ਨ ੂੰ ਨਹੀਂ ਮਿਲੇ ਸਨ। ਜਾਣਕਾਰੀ ਅਨੁਸਾਰ ਪ੍ਰਿੰਸੀਪਲ ਸੋਨੂ ਵਾਲੀਆ ਵਲੋਂ ਜ਼ਿਲ੍ਹਾ ਅਦਾਲਤ ਵਿਚ ਆਪਣੀ ਜਮਾਨਤ ਲਈ ਅਰਜੀ ਦਾਇਰ ਕੀਤੀ ਗਈ ਸੀ। ਥਾਣਾ ਮੁਖੀ ਜਤਿਨ ਕਪੂਰ ਨੇ ਦੱਸਿਆ ਕਿ ਸ੍ਰੀ ਦਸ਼ਮੇਸ਼ ਅਕੈਡਮੀ ਦੀ ਪ੍ਰਿੰਸੀਪਲ ਸੋਨੂ ਵਾਲੀਆ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ 23 ਅਗਸਤ ਨੂੰ ਸ੍ਰੀ ਅਨੰਦਪੁਰ ਸਾਹਿਬ ਅਦਾਲਤ ਵਿਖੇ ਪੇਸ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਜਵਾਬ ਨਹੀਂ-ਬਲਤੇਜ ਪੰਨੂ ਅਗਲੀ ਖ਼ਬਰ ਕੇਂਦਰੀ ਜੇਲ੍ਹ ਫ਼ਰੀਦਕੋਟ ’ਚ ਹਵਾਲਾਤੀ ਵਲੋਂ ਫ਼ਾਹਾ ਲਾ ਕੇ ਖ਼ੁਦਕੁਸ਼ੀ
Ad Position 24