22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਭਗਵੰਤ ਮਾਨ ਸਰਕਾਰ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਜਵਾਬ ਨਹੀਂ-ਬਲਤੇਜ ਪੰਨੂ

ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰਾਂ ਕੋਲ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਗਏ ਬੇਮਿਸਾਲ ਕੰਮਾਂ ਦਾ ਕੋਈ ਜਵਾਬ ਨਹੀਂ ਹੈ ਅਤੇ ਇਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਆਸ-ਪਾਸ ਦੇ ਲੋਕਾਂ ’ਤੇ ਚਿੱਕੜ ਸੁੱਟਣ, ਬੇਬੁਨਿਆਦ ਦੋਸ਼ ਲਗਾਉਣ ਅਤੇ ਸਾਜ਼ਿਸ਼ਾਂ ਘੜਨ ‘ਤੇ ਉਤਰ ਆਈਆਂ ਹਨ। ਇਥੇ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਪੰਜਾਬ ਦੇ ਰਾਜ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਹਰ ਸੰਭਵ ਹਥਕੰਡਾ ਅਪਣਾਇਆ ਹੈ ਪਰ ਉਹ ਅਸਫ਼ਲ ਰਹੇ ਹਨ, ਕਿਉਂਕਿ ਪੰਜਾਬ ਦੇ ਲੋਕ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਸਾਫ ਦੇਖ ਸਕਦੇ ਹਨ।

Ad Position 21
No active advertisement
ਪ੍ਰੈੱਸ ਕਾਨਫ਼ਰੰਸ ਦੌਰਾਨ ਬਲਤੇਜ ਪੰਨੂ। ਤਸਵੀਰ : ਪ੍ਰਭਨੂਰ ਸਿੰਘ 23-08-2026
ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰਾਂ ਕੋਲ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਗਏ ਬੇਮਿਸਾਲ ਕੰਮਾਂ ਦਾ ਕੋਈ ਜਵਾਬ ਨਹੀਂ ਹੈ ਅਤੇ ਇਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਆਸ-ਪਾਸ ਦੇ ਲੋਕਾਂ ’ਤੇ ਚਿੱਕੜ ਸੁੱਟਣ, ਬੇਬੁਨਿਆਦ ਦੋਸ਼ ਲਗਾਉਣ ਅਤੇ ਸਾਜ਼ਿਸ਼ਾਂ ਘੜਨ ‘ਤੇ ਉਤਰ ਆਈਆਂ ਹਨ। ਇਥੇ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਪੰਜਾਬ ਦੇ ਰਾਜ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਹਰ ਸੰਭਵ ਹਥਕੰਡਾ ਅਪਣਾਇਆ ਹੈ ਪਰ ਉਹ ਅਸਫ਼ਲ ਰਹੇ ਹਨ, ਕਿਉਂਕਿ ਪੰਜਾਬ ਦੇ ਲੋਕ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਸਾਫ ਦੇਖ ਸਕਦੇ ਹਨ। ਜਦੋਂ ਵੀ ਮੁੱਖ ਮੰਤਰੀ ਰੁਟੀਨ ਮੈਡੀਕਲ ਚੈੱਕਅਪ ਲਈ ਜਾਂਦੇ ਹਨ ਜਾਂ ਬੀਮਾਰ ਪੈਂਦੇ ਹਨ ਤਾਂ ਵਿਰੋਧੀ ਨੇਤਾ ਉਨ੍ਹਾਂ ਦੀ ਸਿਹਤ ਬਾਰੇ ਸਨਸਨੀਖੇਜ਼ ਅਤੇ ਮਨਘੜਤ ਬੁਲੇਟਿਨ ਪ੍ਰਸਾਰਿਤ ਕਰਦੇ ਹਨ । ਇਸੇ ਤਰ੍ਹਾਂ, ਜਦੋਂ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿਚ ਨਿਵੇਸ਼ ਅਤੇ ਵਪਾਰ ਲਿਆਉਣ ਲਈ ਵਿਦੇਸ਼ ਜਾਂਦੇ ਹਨ ਤਾਂ ਉਨ੍ਹਾਂ ਨੂੰ ਨੀਵਾਂ ਦਿਖਾਉਣ ਦੇ ਇੱਕਮਾਤਰ ਮਕਸਦ ਨਾਲ ਜਾਣਬੁੱਝ ਕੇ ਝੂਠੀਆਂ ਅਫਵਾਹਾਂ ਫੈਲਾਈਆਂ ਜਾਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਰਾਮਾਂ ਤੋਂ ਮਾਤਾ ਵੈਸ਼ਨੋ ਦੇਵੀ ਲਈ 171ਵੀਂ ਏ.ਸੀ. ਬੱਸ ਯਾਤਰਾ 18 ਸਤੰਬਰ ਨੂੰ ਰਵਾਨਾ ਹੋਵੇਗੀ ਅਗਲੀ ਖ਼ਬਰ ਜਾਅਲੀ ਪੀ.ਐਚ.ਡੀ. ਮਾਮਲੇ ’ਚ ਸ੍ਰੀ ਦਸਮੇਸ਼ ਅਕੈਡਮੀ ਦੀ ਪ੍ਰਿੰਸੀਪਲ ਗ੍ਰਿਫ਼ਤਾਰ
Ad Position 24