22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੰਜਾਬ ਕੋਲ 30 ਫ਼ੀਸਦੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਘਾਟ, ਕਈ ਜ਼ਿਲ੍ਹੇ ਡੀ.ਈ.ਓ. ਤੋਂ ਸੱਖਣੇ ਡੀ.ਈ.ਓ. ਸੈਕੰਡਰੀ ਤੇ ਐਲੀਮੈਂਟਰੀ ਦੇ 7-7 ਅਤੇ ਸਹਾਇਕ ਡੀ.ਈ.ਓ. ਦੇ 13 ਅਹੁਦੇ ਖਾਲੀ ਸੱਤਪਾਲ ਸਿੰਘ ਸਿਵੀਆਂ

ਬਠਿੰਡਾ, 22 ਅਗਸਤ-ਇਕ ਪਾਸੇ ਪੰਜਾਬ ਸਿੱਖਿਆ ਵਿਭਾਗ ਵਿਚ ‘ਸਿੱਖਿਆ ਕ੍ਰਾਂਤੀ’ ਲਿਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਵਿਭਾਗ ਸੈਕੰਡਰੀ ਅਤੇ ਐਲੀਮੈਂਟਰੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀਆਂ ਅਹਿਮ ਅਸਾਮੀਆਂ ਦੀ 30 ਫ਼ੀਸਦੀ ਘਾਟ ਨਾਲ ਜੂਝ ਰਿਹਾ ਹੈ। ਸੂਬੇ ਦੇ ਕਈ ਜ਼ਿਲ੍ਹੇ ਤਾਂ ਅਜਿਹੇ ਹਨ, ਜੋ ਸਾਲਾਂ ਤੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਤਰਸ ਰਹੇ ਹਨ ਤੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਨ ਦੇ 5 ਸਾਲਾਂ ਬਾਅਦ ਵੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਨਸੀਬ ਨਹੀਂ ਹੋ ਸਕੇ।

Ad Position 21
No active advertisement
ਅਜੀਤ ਡੈਸਕ 23-08-2026
ਬਠਿੰਡਾ, 22 ਅਗਸਤ-ਇਕ ਪਾਸੇ ਪੰਜਾਬ ਸਿੱਖਿਆ ਵਿਭਾਗ ਵਿਚ ‘ਸਿੱਖਿਆ ਕ੍ਰਾਂਤੀ’ ਲਿਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਵਿਭਾਗ ਸੈਕੰਡਰੀ ਅਤੇ ਐਲੀਮੈਂਟਰੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀਆਂ ਅਹਿਮ ਅਸਾਮੀਆਂ ਦੀ 30 ਫ਼ੀਸਦੀ ਘਾਟ ਨਾਲ ਜੂਝ ਰਿਹਾ ਹੈ। ਸੂਬੇ ਦੇ ਕਈ ਜ਼ਿਲ੍ਹੇ ਤਾਂ ਅਜਿਹੇ ਹਨ, ਜੋ ਸਾਲਾਂ ਤੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਤਰਸ ਰਹੇ ਹਨ ਤੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਨ ਦੇ 5 ਸਾਲਾਂ ਬਾਅਦ ਵੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਨਸੀਬ ਨਹੀਂ ਹੋ ਸਕੇ। ਇਸ ਕਾਰਨ ਇਕੱਲੀ ਵਿੱਦਿਆਰਥੀਆਂ ਦੀ ਪੜ੍ਹਾਈ ’ਤੇ ਹੀ ਅਸਰ ਨਹੀਂ ਪੈ ਰਿਹਾ, ਸਗੋਂ ਵਿਭਾਗੀ ਕੰਮਕਾਜ ਵੀ ਪ੍ਰਭਾਵਿਤ ਹੋ ਰਹੇ ਹਨ ਤੇ ਇਹ ਵੱਡੀ ਘਾਟ ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ’ਤੇ ਸਵਾਲ ਖੜ ਕਰ ਰਹੀ ਹੈ। ਪੰਜਾਬ ਦੇ ਸਿੱਖਿਆ ਵਿਭਾਗ ਦੀ ਪ੍ਰਬੰਧਕੀ ਤਰਾਸਦੀ ਦੀ ਇਹ ਤਸਵੀਰ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ ਨੇ ਇਕ ਵਿਸ਼ੇਸ਼ ਰਿਪੋਰਟ ਰਾਹੀਂ ਉੱਜਾਗਰ ਕੀਤੀ ਹੈ। ਡੀ. ਟੀ. ਐਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ , ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਸੂਬਾ ਉੱਪ ਪ੍ਰਧਾਨ ਜਗਪਾਲ ਬੰਗੀ ਬਠਿੰਡਾ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀਆਂ ਖਾਲੀ ਅਸਾਮੀਆਂ ਦਾ ਅੰਕੜਾ ਸਾਂਝਾ ਕਰਦਿਆਂ ਦੱਸਿਆ ਕਿ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਅਤੇ ਐਲੀਮੈਂਟਰੀ ਦੀਆਂ ਦੇ 23 ਵਿਚੋਂ 7-7 ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਿਆ ਪੰਜ ਸਾਲ ਤੋਂ ਵਧੇਰੇ ਦਾ ਸਮਾਂ ਹੋ ਗਿਆ ਹੈ ਪਰ ਤਰਾਸਦੀ ਇਹ ਹੈ ਕਿ ਹਾਲੇ ਤੱਕ ਇਥੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਹੀ ਨਹੀਂ ਦਿੱਤੀਆਂ ਗਈਆਂ ਹਨ ਤੇ ਮਲੇਰਕੋਟਲਾ ਦੇ ਸਿੱਖਿਆ ਪ੍ਰਬੰਧ ਨੂੰ ਸੰਗਰੂਰ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਮਾਲੇਰਕੋਟਲਾ ਦੇ ਪ੍ਰਿੰਸੀਪਲ ਦੇਖ ਰਹੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਸਿੱਖਿਆ ਦੇ ਪ੍ਰਬੰਧ ਨੂੰ ਚਲਾਉਣ ਲਈ ਜ਼ਿਲ੍ਹੇ ਨੂੰ ਬਲਾਕਾਂ ਵਿਚ ਵੰਡਿਆਂ ਜਾਂਦਾ ਹੈ, ਜਿਸ ਦਾ ਪ੍ਰਬੰਧ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ (ਬੀ.ਪੀ.ਈ.ਓ.) ਨੇ ਵੇਖਣਾ ਹੁੰਦਾ ਹੈ ਪਰ ਪੰਜਾਬ ਵਿਚ ਬਲਾਕ ਪ੍ਰਾਇਮਰੀ ਅਧਿਕਾਰੀਆਂ ਦੀਆਂ 228 ਵਿਚੋਂ 110 ਅਸਾਮੀਆਂ ਖਾਲੀ ਹਨ, ਹੱਦ ਤਾਂ ਇਹ ਹੈ ਕਿ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਪਣੇ ਜੱਦੀ ਜ਼ਿਲ੍ਹਾ ਰੂਪਨਗਰ ਦੇ ਸਾਰੇ 11 ਦੇ 11 ਬਲਾਕ ਬੀ.ਪੀ.ਈ.ਓ. ਤੋਂ ਸੱਖਣੇ ਹਨ।ਅਧਿਆਪਕ ਆਗੂਆਂ ਨੇ ਜ਼ਿਲ੍ਹੇ ਅਨੁਸਾਰ ਅੰਕੜਾ ਦੱਸਦੇ ਹੋਏ ਕਿਹਾ ਕਿ ਹੁਸ਼ਿਆਰਪੁਰ ਤੇ ਤਰਨ ਤਾਰਨ ਜ਼ਿਲ੍ਹੇ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀਆਂ ਕੁੱਲ ਚਾਰ-ਚਾਰ ਅਸਾਮੀਆਂ ਵਿਚੋਂ ਤਿੰਨ-ਤਿੰਨ ਅਸਾਮੀਆਂ ਖਾਲੀ ਹਨ। ਇਸੇ ਤਰ੍ਹਾਂ ਜ਼ਿਲ੍ਹਾ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਵਿਚ ਚਾਰ ਵਿਚੋਂ ਦੋ-ਦੋ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਲੁਧਿਆਣਾ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਵਿਚ ਚਾਰ ਅਸਾਮੀਆਂ ’ਚੋਂ ਇਕ-ਇਕ ਅਸਾਮੀ ਖਾਲੀ ਹੈ।ਡੀ. ਟੀ. ਐਫ. ਨੇ ਮੰਗ ਕੀਤੀ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀਆਂ ਅਹਿਮ ਅਸਾਮੀਆਂ ਤੁਰੰਤ ਭਰੀਆਂ ਜਾਣ ਅਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀਆਂ ਅਸਾਮੀਆਂ ਲਈ ਵੀ ਤਨਖਾਹ ਗ੍ਰੇਡ ਵਿਚ ਸਪੈਸ਼ਲ ਵਾਧਾ ਦਿੰਦੇ ਹੋਏ ਵਿਭਾਗੀ ਤਰੱਕੀ ਕਮੇਟੀ ਰਾਹੀਂ ਸੀਨੀਆਰਤਾ ਅਧਾਰ ’ਤੇ ਭਰਨ ਦੇ ਮਾਪਦੰਡ ਤੈਅ ਕੀਤੇ ਜਾਣ, ਤਾਂ ਹੀ ‘ਸਿੱਖਿਆ ਕ੍ਰਾਂਤੀ’ ਨੂੰ ਹੁਲਾਰਾ ਦਿੱਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ 10 ‘ਕਿਲਰ ਹਾਈਵੇਅ’ ਬਣਨਗੇ ‘ਏ.ਆਈ. ਰੋਕਥਾਮ ਸੇਫਟੀ ਜ਼ੋਨ’-ਹਾਦਸਿਆਂ ’ਤੇ ਲੱਗੇਗਾ ਵਿਰਾਮ ਅਗਲੀ ਖ਼ਬਰ ਰਾਮਾਂ ਤੋਂ ਮਾਤਾ ਵੈਸ਼ਨੋ ਦੇਵੀ ਲਈ 171ਵੀਂ ਏ.ਸੀ. ਬੱਸ ਯਾਤਰਾ 18 ਸਤੰਬਰ ਨੂੰ ਰਵਾਨਾ ਹੋਵੇਗੀ
Ad Position 24