23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਵਿਧਵਾ ਤੇ ਨਿਆਸਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ-ਡਾ. ਬਲਜੀਤ ਕੌਰ

ਚੰਡੀਗੜ੍ਹ, 23 ਅਗਸਤ (ਅਜੀਤ ਬਿਊਰੋ)-ਕਮਜ਼ੋਰ ਤੇ ਲੋੜਵੰਦ ਔਰਤਾਂ ਨੂੰ ਮਜ਼ਬੂਤ ਸਮਾਜਿਕ ਸੁਰੱਖਿਆ ਢਾਂਚੇ ਰਾਹੀਂ ਸਹਾਰਾ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਸਰਕਾਰ ਵਲੋਂ ਵਿਧਵਾ ਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਰਾਹੀਂ ਸੂਬੇ ਦੀਆਂ 7 ਲੱਖ ਤੋਂ ਵੱਧ ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸੁਰੱਖਿਆ, ਸਨਮਾਨ ਤੇ ਸਮਾਜਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.

Ad Position 21
No active advertisement
ਅਜੀਤ ਡੈਸਕ 24-08-2026
ਚੰਡੀਗੜ੍ਹ, 23 ਅਗਸਤ (ਅਜੀਤ ਬਿਊਰੋ)-ਕਮਜ਼ੋਰ ਤੇ ਲੋੜਵੰਦ ਔਰਤਾਂ ਨੂੰ ਮਜ਼ਬੂਤ ਸਮਾਜਿਕ ਸੁਰੱਖਿਆ ਢਾਂਚੇ ਰਾਹੀਂ ਸਹਾਰਾ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਸਰਕਾਰ ਵਲੋਂ ਵਿਧਵਾ ਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਰਾਹੀਂ ਸੂਬੇ ਦੀਆਂ 7 ਲੱਖ ਤੋਂ ਵੱਧ ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸੁਰੱਖਿਆ, ਸਨਮਾਨ ਤੇ ਸਮਾਜਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪੱਕਾ ਇਰਾਦਾ ਹੈ ਕਿ ਕੋਈ ਵੀ ਯੋਗ ਔਰਤ ਆਰਥਿਕ ਤੰਗੀ ਕਾਰਨ ਸਨਮਾਨਜਨਕ ਜੀਵਨ ਜਿਊਣ ਦੇ ਅਧਿਕਾਰ ਤੋਂ ਵਾਂਝੀ ਨਾ ਰਹੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ ਮੌਜੂਦਾ ਵਿੱਤੀ ਸਾਲ ਦੌਰਾਨ ਜੁਲਾਈ ਮਹੀਨੇ ਤੱਕ 518.81 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਲਹਿਰਾ ਮੁਹੱਬਤ ਥਰਮਲ ਪਲਾਂਟ ਦਾ 210 ਮੈਗਾਵਾਟ ਯੂਨਿਟ ਦਾ ਈ.ਐੱਸ.ਪੀ. ਡਿੱਗਣ ਦਾ ਮਾਮਲਾ ਗਰਮਾਇਆ ਅਗਲੀ ਖ਼ਬਰ ਰੰਧਾਵਾ ਮਸੰਦਾ ’ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ, ਲਾਸ਼ ਸਾੜਨ ਦੀ ਕੋਸ਼ਿਸ਼
Ad Position 24