ਸੀ.ਜੇ.ਪੀ. ਵਲੋਂ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼
ਮੁੜ ਸੜਕਾਂ ’ਤੇ ਉੱਤਰਨ ਦੀ ਦਿੱਤੀ ਚਿਤਾਵਨੀ ਨਵੀਂ ਦਿੱਲੀ, 23 ਅਗਸਤ (ਜਗਤਾਰ ਸਿੰਘ)-ਕਾਕਰੋਚ ਜਨਤਾ ਪਾਰਟੀ ਨੇ ਕੇਂਦਰ ਸਰਕਾਰ ’ਤੇ ਨੌਜਵਾਨਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਮੁੱਕਰਨ ਅਤੇ ਵਿਸ਼ਵਾਸਘਾਤ ਕਰਨ ਦਾ ਦੋਸ਼ ਲਾਇਆ ਹੈ। ਪਾਰਟੀ ਨੇ ਕਿਹਾ ਕਿ 25 ਜੁਲਾਈ ਨੂੰ ਜਿਸ ਸਮਝੌਤੇ ਦੇ ਆਧਾਰ ’ਤੇ ਦੇਸ਼ ਵਿਆਪੀ ਅੰਦੋਲਨ ਵਾਪਸ ਲਿਆ ਗਿਆ ਸੀ, ਸਰਕਾਰ ਹੁਣ ਉਸ ਨੂੰ ਪੂਰਾ ਕਰਨ ਤੋਂ ਪਿੱਛੇ ਹਟ ਰਹੀ ਹੈ।
ਮੁੜ ਸੜਕਾਂ ’ਤੇ ਉੱਤਰਨ ਦੀ ਦਿੱਤੀ ਚਿਤਾਵਨੀ ਨਵੀਂ ਦਿੱਲੀ, 23 ਅਗਸਤ (ਜਗਤਾਰ ਸਿੰਘ)-ਕਾਕਰੋਚ ਜਨਤਾ ਪਾਰਟੀ ਨੇ ਕੇਂਦਰ ਸਰਕਾਰ ’ਤੇ ਨੌਜਵਾਨਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਮੁੱਕਰਨ ਅਤੇ ਵਿਸ਼ਵਾਸਘਾਤ ਕਰਨ ਦਾ ਦੋਸ਼ ਲਾਇਆ ਹੈ। ਪਾਰਟੀ ਨੇ ਕਿਹਾ ਕਿ 25 ਜੁਲਾਈ ਨੂੰ ਜਿਸ ਸਮਝੌਤੇ ਦੇ ਆਧਾਰ ’ਤੇ ਦੇਸ਼ ਵਿਆਪੀ ਅੰਦੋਲਨ ਵਾਪਸ ਲਿਆ ਗਿਆ ਸੀ, ਸਰਕਾਰ ਹੁਣ ਉਸ ਨੂੰ ਪੂਰਾ ਕਰਨ ਤੋਂ ਪਿੱਛੇ ਹਟ ਰਹੀ ਹੈ। ਸੀ.ਜੇ.ਪੀ. ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਤਾਂ ਦੇਸ਼ ’ਚ ਇਕ ਵਾਰ ਫਿਰ ਸ਼ਾਂਤੀਪੂਰਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਸੀ.ਜੇ.ਪੀ. ਦੀ ਕਾਨੂੰਨੀ ਟੀਮ ਅਤੇ ਆਗੂਆਂ ਮੁਤਾਬਿਕ 18 ਅਗਸਤ ਨੂੰ ਸੁਪਰੀਮ ਕੋਰਟ ’ਚ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਕੇਂਦਰ ਸਰਕਾਰ ਤੋਂ ਤਿੰਨ ਲਾਅ ਵਿਦਿਆਰਥੀਆਂ ਅਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਐੱਫ਼. ਆਈ. ਆਰ. ਦੀ ਪੂਰੀ ਸੂਚੀ ਮੰਗੀ ਸੀ। ਸੀ.ਜੇ.ਪੀ. ਨੇ ਕਿਹਾ ਕਿ ਅਦਾਲਤ ਦੇ ਬਾਰ-ਬਾਰ ਪੁੱਛਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਸੂਚੀ ਸੌਂਪਣ ਬਾਰੇ ਕੋਈ ਸਪੱਸ਼ਟ ਪ੍ਰਤੀਬੱਧਤਾ ਨਹੀਂ ਜਤਾਈ। ਸੀ.ਜੇ.ਪੀ. ਦੇ ਸਹਿ ਸੰਯੋਜਕ ਸੌਰਵ ਦਾਸ ਅਤੇ ਰਤਨਾ ਸਿੰਘ ਨੇ ਦੋਸ਼ ਲਾਇਆ ਕਿ ਅੰਦੋਲਨ ਖ਼ਤਮ ਕਰਾਉਣ ਦੇ ਬਾਅਦ ਸਰਕਾਰ ਦੇਸ਼ ਦੇ ਨੌਜਵਾਨਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਹਾਲਾਤ ਦੇ ਮੱਦੇਨਜ਼ਰ ਕਾਕਰੋਚ ਜਨਤਾ ਪਾਰਟੀ ਦੀ ਕੌਮੀ ਕਾਰਜਕਾਰਨੀ ਦੀ ਬੈਠਕ 24 ਅਗਸਤ ਨੂੰ ਸੱਦੀ ਗਈ ਹੈ। ਇਸ ਬੈਠਕ ’ਚ ਮੌਜੂਦਾ ਸਥਿਤੀ ਦੀ ਸਮੀਖਿਆ ਅਤੇ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ।