ਪਾਕਿ ਨੇ ਹੁਣ ਮਲੇਸ਼ੀਆ ਨਾਲ ਅੱਤਵਾਦ ਵਿਰੋਧੀ ਸੰਬੰਧਾਂ ਨੂੰ ਵਧਾਉਣ ਲਈ ਜਤਾਈ ਸਹਿਮਤੀ
ਅੰਮ੍ਰਿਤਸਰ, 23 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਮਲੇਸ਼ੀਆ ਇਸਲਾਮਾਬਾਦ ‘ਚ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਸੁਰੱਖਿਆ, ਅੱਤਵਾਦ ਵਿਰੋਧੀ, ਨਸ਼ੀਲੇ ਪਦਾਰਥਾਂ ਦੀ ਰੋਕਥਾਮ, ਮਨੁੱਖੀ ਤਸਕਰੀ ਅਤੇ ਹੋਰ ਖੇਤਰਾਂ ‘ਚ ਸਹਿਯੋਗ ਵਧਾਉਣ ਲਈ ਸਹਿਮਤ ਹੋਏ ਹਨ। ਮਲੇਸ਼ੀਆ ਦੇ ਗ੍ਰਹਿ ਮੰਤਰੀ ਸੈਫੂਦੀਨ ਨਾਸੂਸ਼ਨ ਬਿਨ ਇਸਮਾਈਲ ਨੇ ਰਾਸ਼ਟਰਪਤੀ ਮਹਿਲ ‘ਚ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨਾਲ ਮੁਲਾਕਾਤ ਕੀਤੀ, ਜਿਸ ‘ਚ ਗ੍ਰਹਿ ਮੰਤਰੀ ਮੋਹਸਿਨ ਨਕਵੀ ਵੀ ਸ਼ਾਮਿਲ ਹੋਏ।
ਅੰਮ੍ਰਿਤਸਰ, 23 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਮਲੇਸ਼ੀਆ ਇਸਲਾਮਾਬਾਦ ‘ਚ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਸੁਰੱਖਿਆ, ਅੱਤਵਾਦ ਵਿਰੋਧੀ, ਨਸ਼ੀਲੇ ਪਦਾਰਥਾਂ ਦੀ ਰੋਕਥਾਮ, ਮਨੁੱਖੀ ਤਸਕਰੀ ਅਤੇ ਹੋਰ ਖੇਤਰਾਂ ‘ਚ ਸਹਿਯੋਗ ਵਧਾਉਣ ਲਈ ਸਹਿਮਤ ਹੋਏ ਹਨ। ਮਲੇਸ਼ੀਆ ਦੇ ਗ੍ਰਹਿ ਮੰਤਰੀ ਸੈਫੂਦੀਨ ਨਾਸੂਸ਼ਨ ਬਿਨ ਇਸਮਾਈਲ ਨੇ ਰਾਸ਼ਟਰਪਤੀ ਮਹਿਲ ‘ਚ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨਾਲ ਮੁਲਾਕਾਤ ਕੀਤੀ, ਜਿਸ ‘ਚ ਗ੍ਰਹਿ ਮੰਤਰੀ ਮੋਹਸਿਨ ਨਕਵੀ ਵੀ ਸ਼ਾਮਿਲ ਹੋਏ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਪਾਕਿ ਅਤੇ ਮਲੇਸ਼ੀਆ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵਿਚਕਾਰ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਕੇਂਦ੍ਰਿਤ ਸੀ। ਇਸ ਤੋਂ ਪਹਿਲਾਂ ਇਸੇ ਮਹੀਨੇ ‘ਚ ਪਾਕਿ, ਤੁਰਕੀ ਅਤੇ ਸਾਊਦੀ ਅਰਬ ਦੇ ਸਿਖਰਲੇ ਆਗੂਆਂ ਨੇ ਸਾਊਦੀ ਅਰਬ ਦੇ ਮੱਕਾ ਅਲ-ਮੁਕਰਮਾ ‘ਚ ਇਕ ਸਾਂਝੀ ਰੱਖਿਆ ਮੀਟਿੰਗ ਦੌਰਾਨ ਸੁਰੱਖਿਆ ਸਮਝੌਤੇ ‘ਤੇ ਹਸਤਾਖ਼ਰ ਕੀਤੇ। ਇਸ ਸਮਝੌਤੇ ਤਹਿਤ ਇਹ ਤੈਅ ਕੀਤਾ ਗਿਆ ਕਿ ਤਿੰਨਾਂ ਮੁਲਕਾਂ ‘ਚੋਂ ਕਿਸੇ ਵੀ ਇਕ ਦੇਸ਼ ‘ਤੇ ਹੋਇਆ ਹਥਿਆਰਬੰਦ ਹਮਲਾ ਤਿੰਨਾਂ ਦੇਸ਼ਾਂ ‘ਤੇ ਹਮਲਾ ਮੰਨਿਆ ਜਾਵੇਗਾ।ਰਾਸ਼ਟਰਪਤੀ ਜ਼ਰਦਾਰੀ ਦੀ ਮਲੇਸ਼ੀਆ ਦੇ ਗ੍ਰਹਿ ਮੰਤਰੀ ਨਾਲ ਮੀਟਿੰਗ ਦੌਰਾਨ ਗ੍ਰਹਿ ਮੰਤਰੀ ਨਕਵੀ ਨੇ ਵੀ ਵਫ਼ਦ ਪੱਧਰੀ ਗੱਲਬਾਤ ਕੀਤੀ।ਪਾਕਿ ਅਤੇ ਮਲੇਸ਼ੀਆ ਨੇ ਅੱਤਵਾਦੀਆਂ ਅਤੇ ਨਸ਼ੀਲੇ ਪਦਾਰਥਾਂ ਦੇ ਡੀਲਰਾਂ ‘ਤੇ ਕਾਰਵਾਈ ਕਰਨ ‘ਚ ਮਦਦ ਲਈ ਖ਼ੁਫ਼ੀਆ ਜਾਣਕਾਰੀ ਸਾਂਝੀ ਕਰਨ ਨੂੰ ਵਧਾਉਣ ‘ਤੇ ਵੀ ਸਹਿਮਤੀ ਪ੍ਰਗਟਾਈ। ਇਸ ਦੌਰਾਨ ਪਾਕਿ ਦੀ ਨੈਸ਼ਨਲ ਪੁਲਿਸ ਅਕੈਡਮੀ ਅਤੇ ਰਾਇਲ ਮਲੇਸ਼ੀਅਨ ਪੁਲਿਸ ਕਾਲਜ ਵਿਚਕਾਰ ਸਹਿਯੋਗ ਵਧਾਉਣ ਲਈ ਵੀ ਇਕ ਸਮਝੌਤਾ ਕੀਤਾ ਗਿਆ।