ਕਰੰਟ ਲੱਗਣ ਨਾਲ ਦੋ ਨੌਜਵਾਨਾਂ ਦੀ ਮੌਤ
ਮੇਲੇ ਦੀਆਂ ਖੁਸ਼ੀਆਂ ਗਮੀਆਂ ’ਚ ਬਦਲੀਆਂ
ਰਾਮ ਤੀਰਥ/ਚੋਗਾਵਾਂ (ਅੰਮ੍ਰਿਤਸਰ), 24 ਅਗਸਤ (ਧਰਵਿੰਦਰ ਸਿੰਘ ਔਲਖ, ਗੁਰਵਿੰਦਰ ਸਿੰਘ ਕਲਸੀ )-ਪਿੰਡ ਕੋਹਾਲੀ ਵਿਖੇ ਬਾਬਾ ਮੀਰਾਂ ਪਾਤਸ਼ਾਹ ਦੀ ਦਰਗਾਹ ’ਤੇ ਕਰਵਾਏ ਗਏ ਸਭਿਆਚਾਰਕ ਮੇਲੇ ਅਤੇ ਕੁਸ਼ਤੀ ਦੰਗਲ ਦੀ ਸਮਾਪਤੀ ਉਪਰੰਤ ਵਾਪਰੇ ਹਾਦਸੇ ਨੇ ਮੇਲੇ ਦੀਆਂ ਖੁਸ਼ੀਆਂ ਨੂੰ ਗਮੀਆਂ ਵਿਚ ਤਬਦੀਲ ਕਰ ਦਿੱਤਾ। ਮੇਲਾ ਖ਼ਤਮ ਹੋਣ ਤੋਂ ਬਾਅਦ ਟੈਂਟ ਉਤਾਰ ਰਹੇ ਦੋ ਨੌਜਵਾਨਾਂ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ।
ਗ
ਗੋਰਾ ਸਿੰਘ ਤੇ ਸੋਨੂੰ ਸਿੰਘ ਦੀਆਂ ਪੁਰਾਣੀਆਂ ਤਸਵੀਰਾਂ।
25-08-2026
ਰਾਮ ਤੀਰਥ/ਚੋਗਾਵਾਂ (ਅੰਮ੍ਰਿਤਸਰ), 24 ਅਗਸਤ (ਧਰਵਿੰਦਰ ਸਿੰਘ ਔਲਖ, ਗੁਰਵਿੰਦਰ ਸਿੰਘ ਕਲਸੀ )-ਪਿੰਡ ਕੋਹਾਲੀ ਵਿਖੇ ਬਾਬਾ ਮੀਰਾਂ ਪਾਤਸ਼ਾਹ ਦੀ ਦਰਗਾਹ ’ਤੇ ਕਰਵਾਏ ਗਏ ਸਭਿਆਚਾਰਕ ਮੇਲੇ ਅਤੇ ਕੁਸ਼ਤੀ ਦੰਗਲ ਦੀ ਸਮਾਪਤੀ ਉਪਰੰਤ ਵਾਪਰੇ ਹਾਦਸੇ ਨੇ ਮੇਲੇ ਦੀਆਂ ਖੁਸ਼ੀਆਂ ਨੂੰ ਗਮੀਆਂ ਵਿਚ ਤਬਦੀਲ ਕਰ ਦਿੱਤਾ। ਮੇਲਾ ਖ਼ਤਮ ਹੋਣ ਤੋਂ ਬਾਅਦ ਟੈਂਟ ਉਤਾਰ ਰਹੇ ਦੋ ਨੌਜਵਾਨਾਂ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਦੋਂ ਉਹ ਲੋਹੇ ਦੀ ਪੌੜੀ ਦੀ ਮਦਦ ਨਾਲ ਟੈਂਟ ਉਤਾਰ ਰਹੇ ਸਨ ਤਾਂ ਅਚਾਨਕ ਪੌੜੀ ਉੱਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨਾਲ ਲੱਗ ਗਈ ਤੇ ਦੋਵੇਂ ਨੌਜਵਾਨ ਕਰੰਟ ਦੀ ਲਪੇਟ ਵਿਚ ਆ ਗਏ ਅਤੇ ਬੁਰੀ ਤਰ੍ਹਾਂ ਝੁਲਸ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਵਿਚ ਹਫ਼ੜਾ-ਦਫ਼ੜੀ ਮੱਚ ਗਈ। ਦੋਵੇਂ ਨੌਜਵਾਨਾਂ ਨੂੰ ਤੁਰੰਤ ਇਲਾਜ ਲਈ ਲਿਜਾਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਗੋਰਾ ਸਿੰਘ ਪੁੱਤਰ ਜਗਤਾਰ ਸਿੰਘ, ਵਾਸੀ ਸ਼ਹੂਰਾ ਅਤੇ ਸੋਨੂੰ ਸਿੰਘ ਵਾਸੀ ਠੱਠੀ ਵਜੋਂ ਹੋਈ ਹੈ। ਦੱਸਿਆ ਜਾਂਦਾ ਹੈ ਕਿ ਦੋਵੇਂ ਨੌਜਵਾਨ ਜੋਗਿੰਦਰ ਟੈਂਟ ਹਾਊਸ, ਲੋਪੋਕੇ ਵਿਖੇ ਕੰਮ ਕਰਦੇ ਸਨ। ਦੋ ਨੌਜਵਾਨਾਂ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਉਨ੍ਹਾਂ ਦੇ ਪਰਿਵਾਰਾਂ ਵਿਚ ਮਾਤਮ ਛਾ ਗਿਆ। ਇਲਾਕੇ ਵਿਚ ਵੀ ਇਸ ਘਟਨਾ ਨੂੰ ਲੈ ਕੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ।