25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਮਾਮੂਲੀ ਬਹਿਸਬਾਜ਼ੀ ਬਾਅਦ ਬੱਸ ਕੰਡਕਟਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਸੀ.ਸੀ.ਟੀ.ਵੀ. ’ਚ ਕੈਦ ਹੋਈ ਘਟਨਾ

ਬਠਿੰਡਾ, 24 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਵਿਚ ਇਕ ਨਿੱਜੀ ਬੱਸ ਦੇ ਕੰਡਕਟਰ ਦਾ ਬੀਤੀ ਰਾਤ ਦੋ ਨੌਜਵਾਨਾਂ ਵਲੋਂ ਮਾਮੂਲੀ ਬਹਿਸਬਾਜੀ ਬਾਅਦ ਤੇਜ਼ਧਾਰ ਹਥਿਆਰ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.

Ad Position 21
No active advertisement
ਬੱਸ ਕੰਡਕਟਰ ਬਲਜਿੰਦਰ ਸਿੰਘ ਦੀ ਪੁਰਾਣੀ ਤਸਵੀਰ। 25-08-2026
ਬਠਿੰਡਾ, 24 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਵਿਚ ਇਕ ਨਿੱਜੀ ਬੱਸ ਦੇ ਕੰਡਕਟਰ ਦਾ ਬੀਤੀ ਰਾਤ ਦੋ ਨੌਜਵਾਨਾਂ ਵਲੋਂ ਮਾਮੂਲੀ ਬਹਿਸਬਾਜੀ ਬਾਅਦ ਤੇਜ਼ਧਾਰ ਹਥਿਆਰ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.ਪੀ. (ਸਿਟੀ) ਆਸਵੰਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੰਡ ਚੁੱਘੇ ਕਲ੍ਹਾਂ (ਬਠਿੰਡਾ) ਦਾ ਬਲਜਿੰਦਰ ਸਿੰਘ ਇਕ ਨਿੱਜੀ ਬੱਸ ਉੱਤੇ ਕੰਡਕਟਰ ਵਜੋਂ ਕੰਮ ਕਰਦਾ ਸੀ, ਜੋ ਬੀਤੀ ਰਾਤ ਬੱਸ ਅੱਡੇ ਵਿਚ ਆਪਣੀ ਬੱਸ ਰੋਕਣ ਬਾਅਦ ਜਦੋਂ ਰੋਟੀ ਖਾਣ ਲਈ ਬੱਸ ਅੱਡੇ ਦੇ ਪਿਛਲੇ ਗੇਟ ਰਾਹੀਂ ਬਾਹਰ ਗਿਆ ਤਾਂ ਢਾਬੇ ਤੋਂ ਆਉਂਦੇ ਸਮੇਂ ਕਿਸੇ ਗੱਲ ਨੂੰ ਲੈ ਕੇ ਉਸ ਦੀ ਦੋ ਅਣਪਛਾਤੇ ਨੌਜਵਾਨਾਂ ਨਾਲ ਬਹਿਸਬਾਜ਼ੀ ਹੋ ਗਈ ਤੇ ਉਕਤ ਨੌਜਵਾਨਾਂ ਨੇ ਉਸ ਦੀ ਕੁੱਟਮਾਰ ਕਰਦਿਆਂ ਤੈਸ਼ ਵਿਚ ਆ ਕੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਨੇੜਲੀ ਇਕ ਦੁਕਾਨਦਾਰ ਔਰਤ ਨੇ ਵੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਐਸ.ਪੀ. ਨੇ ਦੱਸਿਆ ਕਿ ਘਟਨਾ ਨੇੜਲੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋਈ ਹੈ, ਜਿਸ ਦੇ ਆਧਾਰ ਉੱਤੇ ਅਣਪਛਾਤੇ ਕਾਤਲਾਂ ਖਿਲਾਫ਼ ਥਾਣਾ ਕੋਤਵਾਲੀ ਵਿਚ ਮੁਕੱਦਮਾ ਦਰਜ ਕਰਦਿਆਂ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਨੇ ਹਵਾਰਾ ਦੀ ਪੈਰੋਲ ਦਾ ਕੀਤਾ ਸਮਰਥਨ ਅਗਲੀ ਖ਼ਬਰ ਪੰਜਾਬ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ-ਮੁੱਖ ਮੰਤਰ...
Ad Position 24