25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕਬੱਡੀ ਖਿਡਾਰੀ ਤੂਤ ਦੀ ਯਾਦ ’ਚ ਬਣੇਗਾ ਖੇਡ ਸਟੇਡੀਅਮ, ਪਤਨੀ ਨੂੰ ਮਿਲੇਗੀ ਨੌਕਰੀ-ਮੁੱਖ ਮੰਤਰੀ

ਫ਼ਿਰੋਜ਼ਪੁਰ, 24 ਅਗਸਤ (ਗੁਰਿੰਦਰ ਸਿੰਘ)-ਨਾਮਵਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਬੇਵਕਤੀ ਵਿਛੋੜੇ ’ਤੇ ਉਸ ਦੇ ਪਰਿਵਾਰ ਨਾਲ ਖੜ੍ਹਦਿਆਂ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਹਿਲਕਦਮੀ ਸਦਕਾ ਪਰਿਵਾਰਕ ਮੈਂਬਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

Ad Position 21
No active advertisement
ਅਜੀਤ ਡੈਸਕ 25-08-2026
ਫ਼ਿਰੋਜ਼ਪੁਰ, 24 ਅਗਸਤ (ਗੁਰਿੰਦਰ ਸਿੰਘ)-ਨਾਮਵਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਬੇਵਕਤੀ ਵਿਛੋੜੇ ’ਤੇ ਉਸ ਦੇ ਪਰਿਵਾਰ ਨਾਲ ਖੜ੍ਹਦਿਆਂ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਹਿਲਕਦਮੀ ਸਦਕਾ ਪਰਿਵਾਰਕ ਮੈਂਬਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਪੋਸਟ ਵਿਚ ਗੁਰਜੀਤ ਸਿੰਘ ਤੂਤ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਹੋਣਹਾਰ ਖਿਡਾਰੀ ਦੇ ਬੇਵਕਤੀ ਵਿਛੋੜੇ ਨਾਲ ਪੰਜਾਬ ਨੇ ਖੇਡ ਖੇਤਰ ਦੀ ਇਕ ਕੀਮਤੀ ਪ੍ਰਤਿਭਾ ਗੁਆ ਦਿੱਤੀ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਗੁਰਜੀਤ ਸਿੰਘ ਤੂਤ ਦੀ ਯਾਦ ਨੂੰ ਸਦੀਵੀ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਤੂਤ ਵਿਖੇ ਇਕ ਸ਼ਾਨਦਾਰ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ , ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਈ.ਡੀ. ਦੇ ਪੱਤਰ ’ਤੇ ਹਾਈ ਕੋਰਟ ’ਚ ਪਟੀਸ਼ਨ ਦਾਇਰ, ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
Ad Position 24