ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ , ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 24 ਅਗਸਤ (ਅਜੀਤ ਬਿਊਰੋ)- ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਅਧਿਆਪਕਾਂ ਅਤੇ ਸਿੱਖਿਆ ਮੁਲਾਜ਼ਮਾਂ ਦੀਆਂ ਯੂਨੀਅਨਾਂ ਸਮੇਤ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ’ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਬੈਠਕਾਂ ਕੀਤੀਆਂ। ਗੱਲਬਾਤ ਦੌਰਾਨ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਵਿਭਾਗੀ ਪੱਧਰ ’ਤੇ ਹੱਲ ਹੋਣ ਵਾਲੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।
ਚੰਡੀਗੜ੍ਹ, 24 ਅਗਸਤ (ਅਜੀਤ ਬਿਊਰੋ)- ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਅਧਿਆਪਕਾਂ ਅਤੇ ਸਿੱਖਿਆ ਮੁਲਾਜ਼ਮਾਂ ਦੀਆਂ ਯੂਨੀਅਨਾਂ ਸਮੇਤ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ’ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਬੈਠਕਾਂ ਕੀਤੀਆਂ। ਗੱਲਬਾਤ ਦੌਰਾਨ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਵਿਭਾਗੀ ਪੱਧਰ ’ਤੇ ਹੱਲ ਹੋਣ ਵਾਲੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਨਾਲ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮੰਗ ਪੱਤਰ ਵਿੱਚ ਦਰਜ ਮੁੱਦੇ ਪਹਿਲਾਂ ਹੀ ਵਿਚਾਰ ਅਧੀਨ ਹਨ ਅਤੇ ਇਨ੍ਹਾਂ ਦਾ ਢੁਕਵਾਂ ਹੱਲ ਕੱਢਿਆ ਜਾਵੇਗਾ।ਵੱਖ-ਵੱਖ ਮੀਟਿੰਗਾਂ ਦੀ ਲੜੀ ਦੌਰਾਨ ਵਿੱਤ ਮੰਤਰੀ ਨੇ ਹੋਰ ਯੂਨੀਅਨ ਵਫ਼ਦਾਂ ਨਾਲ ਮੁਲਾਕਾਤ ਕੀਤੀ। ਮੀਟਿੰਗਾਂ ਵਿਚ ਆਈ.ਈ.ਏ.ਟੀ.ਸੀ. ਸਪੈਸ਼ਲ ਬੀ.ਐੱਡ. ਇੰਪਲਾਈਜ਼ ਯੂਨੀਅਨ ਵੱਲੋਂ ਪ੍ਰਿਆ ਸ਼ਰਮਾ, ਜਗਰੂਪ ਕੌਰ ਅਤੇ ਕੁਲਵੰਤ ਕੌਰ; ਆਦਰਸ਼ ਸਕੂਲ ਟੀਚਿੰਗ ਅਤੇ ਨਾਨ-ਟੀਚਿੰਗ ਐਸੋਸੀਏਸ਼ਨ ਵੱਲੋਂ ਜਸਵੀਰ ਸਿੰਘ ਘਲੋਟੀ, ਗੁਰਚਰਨ ਸਿੰਘ, ਚੰਦਰ ਸ਼ੇਖਰ, ਸਲੀਮ ਮੁਹੰਮਦ, ਅਮਰਜੋਤ ਜੋਸ਼ੀ ਅਤੇ ਅਮਨਦੀਪ ਕੁਮਾਰ; ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫ਼ਰੰਟ ਵਲੋਂ ਭੁਪਿੰਦਰ ਸਿੰਘ ਅਤੇ ਰਣਜੀਤ ਸਿੰਘ; ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਰਾਮ ਪ੍ਰਤਾਪ, ਸੰਦੀਪ ਸਿੰਘ ਅਤੇ ਅਮਨਦੀਪ ਕੌਰ; 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਵੱਲੋਂ ਕਮਲ ਠਾਕੁਰ, ਸੋਹਣ ਸਿੰਘ, ਗੁਰਪ੍ਰੀਤ ਸਿੰਘ ਅਤੇ ਗੁਰਮੁਖ ਸਿੰਘ; ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਗੁਰਪ੍ਰੀਤ ਸਿੰਘ, ਸੂਬੇਦਾਰ ਨਿਰਮਲ ਸਿੰਘ ਅਤੇ ਦਰਸ਼ਨ ਸਿੰਘ; 3704 ਅਧਿਆਪਕ ਯੂਨੀਅਨ ਵੱਲੋਂ ਯਾਦਵਿੰਦਰ ਸਿੰਘ ਅਤੇ ਹਰਜਿੰਦਰ ਸਿੰਘ; ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਨੁਮਾਇੰਦਗੀ ਕਰਦਿਆਂ ਦਰਸ਼ਨ ਸਿੰਘ ਧਨੋਆ, ਅਵਿਨਾਸ਼ ਚੰਦਰ ਸ਼ਰਮਾ, ਸੁਖਵਿੰਦਰ ਸਿੰਘ ਸੈਣੀ, ਗੁਰਦੀਪ ਸਿੰਘ ਵਾਲੀਆ, ਗੁਰਮੀਤ ਸਿੰਘ ਟਿਵਾਣਾ, ਨਾਹਰ ਸਿੰਘ, ਕਰਨੈਲ ਸਿੰਘ, ਬਲਵੀਰ ਸਿੰਘ ਸੈਣੀ, ਰਾਕੇਸ਼ ਸ਼ਰਮਾ ਅਤੇ ਦੇਵ ਰਾਜ ਨੇ ਸ਼ਮੂਲੀਅਤ ਕੀਤੀ।