24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸੁਪਰੀਮ ਕੋਰਟ ਵਲੋਂ ਸੀ . ਬੀ . ਆਈ . ਜਾਂਚ ਦੀ ਮੰਗ ਵਾਲੀ ਪਟੀਸ਼ਨ ’ ਤੇ ਕੇਂਦਰ ਤੇ ਰਾਜ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ, 24 ਅਗਸਤ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਝਾਰਖੰਡ ਲੋਕ ਸੇਵਾ ਕਮਿਸ਼ਨ (ਜੇ. ਪੀ.

Ad Position 21
No active advertisement
ਅਜੀਤ ਡੈਸਕ 25-08-2026
ਨਵੀਂ ਦਿੱਲੀ, 24 ਅਗਸਤ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਝਾਰਖੰਡ ਲੋਕ ਸੇਵਾ ਕਮਿਸ਼ਨ (ਜੇ.ਪੀ.ਐਸ.ਸੀ.) ਦੀ ਪ੍ਰੀਖਿਆਵਾਂ ’ਚ ਬੇਨਿਯਮੀਆਂ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਅਤੇ ਰਾਜ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਚੀਫ਼ ਜਸਟਿਸ ਸੂਰਿਆਕਾਂਤ, ਜਸਟਿਸ ਜਾਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਕੇਂਦਰ ਸਰਕਾਰ, ਝਾਰਖੰਡ ਸਰਕਾਰ, ਤੇ ਜੇ.ਪੀ.ਐਸ.ਸੀ. ਅਤੇ ਹੋਰਨਾ ਤੋਂ ਜਵਾਬ ਮੰਗਿਆ ਹੈ । ਪਟੀਸ਼ਨਕਰਤਾ ਵਲੋਂ ਪੇਸ਼ ਸੀਨੀਅਰ ਵਕੀਲ ਮਨਨ ਕੁਮਾਰ ਮਿਸ਼ਰਾ ਨੇ ਕਿਹਾ ਕਿ ਪਟੀਸ਼ਨ ਵਿਚ ਮਾਮਲੇ ਦੀ ਸੀ.ਬੀ.ਆਈ. ਜਾਂ ਸੁਪਰੀਮ ਕੋਰਟ ਦੇ ਸਾਬਕਾ ਜੱਜ ਤੋਂ ਜਾਂਚ ਕਰਾਉਣ ਦੀ ਅਪੀਲ ਕੀਤੀ ਗਈ ਹੈ । ਪਟੀਸ਼ਨਕਰਤਾ ਵਲੋਂ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਝਾਰਖੰਡ ਵਿਚ ਵੱਖ ਵੱਖ ਨਿਯੁਕਤੀਆਂ ਵਿਚ ਗੰਭੀਰ ਗੜਬੜੀਆਂ ਦੇ ਦੋਸ਼ ਸਾਹਮਣੇ ਆਏ ਹਨ ।ਨਿਯੁਕਤੀ ਪ੍ਰਕਿਰਿਆ ਵਿਚ ਕਥਿਤ ਤੌਰ ’ਤੇ ਪੈਸੇ ਦਾ ਲੈਣ-ਦੇਣ ਹੋਇਆ ਅਤੇ ਅਯੋਗ ਉਮੀਦਵਾਰਾਂ ਨੂੰ ਫ਼ਾਇਦਾ ਪਹੁੰਚਾ ਕੇ ਸਰਕਾਰੀ ਅਹੁਦਿਆਂ ’ਤੇ ਨਿਯੁਕਤ ਕੀਤਾ ਗਿਆ। ਇਸ ਮਾਮਲੇ ਵਿਚ ਵਿਦਿਆਰਥੀ ਲੰਬੇ ਸਮੇਂ ਤੋਂ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਪਿਆਜ਼ ਦੀਆਂ ਕੀਮਤਾਂ 59 ਫੀਸਦੀ ਵਧੀਆਂ ਅਗਲੀ ਖ਼ਬਰ ਅਮਰੀਕਾ ਨੇ ਐਚ-1ਬੀ ਵੀਜ਼ਾ ਅਰਜ਼ੀਆਂ ’ਤੇ 103,265 ਡਾਲਰ ਫੀਸ ਦਾ ਪ੍ਰਸਤਾਵ ਰੱਖਿਆ
Ad Position 24