ਪਾਕਿਸਤਾਨ ਵਲੋਂ ਡਰੋਨ ਰਾਹੀਂ ਸੁੱਟੀ 44.5 ਕਿੱਲੋਗ੍ਰਾਮ ਹੈਰੋਇਨ ਤੇ 3 ਕਿੱਲੋ ‘ਆਈਸ’ ਬਰਾਮਦ
ਰਾਮ ਤੀਰਥ/ ਚੋਗਾਵਾਂ, 25 ਅਗਸਤ (ਧਰਵਿੰਦਰ ਸਿੰਘ ਔਲਖ/ਗੁਰਵਿੰਦਰ ਸਿੰਘ ਕਲਸੀ)-ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 10 ਕਿੱਲੋ 80 ਗ੍ਰਾਮ ਹੈਰੋਇਨ, ਇਕ ਪਿਸਤੌਲ, ਮੈਗਜ਼ੀਨ ਅਤੇ ਤਿੰਨ ਜਿੰਦਾ ਰੌਂਦਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਕਰੀਬ 50 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਕ
ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵਲੋਂ ਬਰਾਮਦ ਹੈਰੋਇਨ ਤੇ ‘ਆਈਸ’। ਅਜੀਤ ਤਸਵੀਰ
26-08-2026
ਰਾਮ ਤੀਰਥ/ ਚੋਗਾਵਾਂ, 25 ਅਗਸਤ (ਧਰਵਿੰਦਰ ਸਿੰਘ ਔਲਖ/ਗੁਰਵਿੰਦਰ ਸਿੰਘ ਕਲਸੀ)-ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 10 ਕਿੱਲੋ 80 ਗ੍ਰਾਮ ਹੈਰੋਇਨ, ਇਕ ਪਿਸਤੌਲ, ਮੈਗਜ਼ੀਨ ਅਤੇ ਤਿੰਨ ਜਿੰਦਾ ਰੌਂਦਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਕਰੀਬ 50 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਦੇ ਐੱਸ.ਆਈ. ਗੁਰਬਖਸ਼ ਸਿੰਘ ਪੁਲਿਸ ਪਾਰਟੀ ਸਮੇਤ ਰਾਮ ਤੀਰਥ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇਕ ਖਾਸ ਮੁਖਬਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਸਾਜਨ ਅਰੋੜਾ, ਵਿਜੇਪਾਲ ਅਤੇ ਜਸ਼ਨਪ੍ਰੀਤ ਸਿੰਘ ਕਥਿਤ ਤੌਰ ’ਤੇ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿਚ ਹਨ ਅਤੇ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਮੰਗਵਾ ਕੇ ਅੱਗੇ ਸਪਲਾਈ ਕਰਦੇ ਹਨ। ਮੁਖਬਰ ਅਨੁਸਾਰ ਤਿੰਨੇ ਜਣੇ ਅੱਜ ਵੀ ਮੋਟਰਸਾਈਕਲ ’ਤੇ ਹੈਰੋਇਨ ਦੀ ਖੇਪ ਲੈ ਕੇ ਪਿੰਡਾਂ ਵਿਚ ਸਪਲਾਈ ਕਰਨ ਲਈ ਘੁੰਮ ਰਹੇ ਸਨ। ਪੁਲਿਸ ਪਾਰਟੀ ਵਲੋਂ ਅੱਡਾ ਰਾਮ ਤੀਰਥ ਵਿਖੇ ਨਾਕਾਬੰਦੀ ਕਰਕੇ ਸਪਲੈਂਡਰ ਮੋਟਰਸਾਈਕਲ ’ਤੇ ਆ ਰਹੇ ਉਕਤ ਤਿੰਨਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਿੱਲੋ 80 ਗ੍ਰਾਮ ਹੈਰੋਇਨ, ਇਕ ਪਿਸਤੌਲ 30 ਬੋਰ ਸਮੇਤ ਮੈਗਜ਼ੀਨ ਅਤੇ ਤਿੰਨ ਜਿੰਦਾ ਰੌਂਦ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਮੁਲਜ਼ਮਾਂ ਦੀ ਪਛਾਣ ਸਾਜਨ ਅਰੋੜਾ ਪੁੱਤਰ ਰਾਜ ਕੁਮਾਰ ਵਾਸੀ ਭੀਲੋਵਾਲ, ਵਿਜੇਪਾਲ ਪੁੱਤਰ ਪਰਮਜੀਤ ਸਿੰਘ ਵਾਸੀ ਸਰਾਏ ਅਮਾਨਤ ਖਾਂ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਗੰਡੀਵਿੰਡ ਵਜੋਂ ਹੋਈ ਹੈ। ਤਿੰਨਾਂ ਖ਼ਿਲਾਫ਼ ਥਾਣਾ ਲੋਪੋਕੇ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21/29/61/85 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(8)/54/59 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।