ਪੈਰੋਲ ’ਤੇ ਦੋਹਰਾ ਮਾਪਦੰਡ ਕਿਉਂ-ਜਥੇਦਾਰ ਬਾਬਾ ਟੇਕ ਸਿੰਘ
ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ)-ਜਬਰ ਜਨਾਹ ਵਰਗੇ ਸੰਗੀਨ ਅਪਰਾਧ ਤਹਿਤ ਜੇਲ੍ਹ ਵਿਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਪੈਰੋਲ ਦਿੱਤੇ ਜਾਣ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸਖ਼ਤ ਨਾਰਾਜ਼ਗੀ ਜ਼ਾਹਿਰ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਜਿਥੇ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਲੰਮੇ ਸਮੇਂ ਤੋਂ ਰਿਹਾਅ ਨਹੀਂ ਕੀਤਾ ਜਾ ਰਿਹਾ, ਉਥੇ ਹੀ ਦੂਜੇ ਪਾਸੇ ਸੰਗੀਨ ਦੋਸ਼ਾਂ ਹੇਠ ਨਜ਼ਰਬੰਦ ਡੇਰੇਦਾਰਾਂ ਨੂੰ ਸਰਕਾਰਾਂ ਵਲੋਂ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ।
ਅਜੀਤ ਡੈਸਕ
26-08-2026