26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਸਰਕਾਰ ਵਲੋਂ ਰਾਹਤ ਦਾ ਐਲਾਨ ਆਰਜ਼ੀ ਬਿਲਿੰਗ ਤੋਂ ਪ੍ਰਭਾਵਿਤ 63,702 ਖਪਤਕਾਰਾਂ ਲਈ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਜਾਰੀ ਰਹੇਗਾ-ਸੌਂਦ

ਚੰਡੀਗੜ੍ਹ, 25 ਅਗਸਤ (ਵਿਕਰਮਜੀਤ ਸਿੰਘ ਮਾਨ)-ਪਿਛਲੇ ਸਮੇਂ ਦੌਰਾਨ ਆਏ ਭਾਰੀ ਬਿੱਲਾਂ ਦਾ ਸਾਹਮਣਾ ਕਰ ਰਹੇ ਬਿਜਲੀ ਖ਼ਪਤਕਾਰਾਂ ਲਈ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਾ ਐਲਾਨ ਕੀਤਾ ਹੈ ਤਾਂ ਜੋ ਕੋਈ ਵੀ ਯੋਗ ਖ਼ਪਤਕਾਰ ਆਰਜ਼ੀ, ਗਲਤ ਜਾਂ ਵੱਧ ਕੇ ਆਏ ਬਿੱਲਾਂ ਕਾਰਨ 300 ਯੂਨਿਟ ਮੁਫ਼ਤ ਬਿਜਲੀ ਦੇ ਲਾਭ ਤੋਂ ਵਾਂਝਾ ਨਾ ਰਹੇ। ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੀਟਰ ਰੀਡਰਾਂ ਦੀ ਹੜਤਾਲ ਦੌਰਾਨ ਆਰਜ਼ੀ ਬਿਲਿੰਗ ਤੋਂ ਪ੍ਰਭਾਵਿਤ 63,702 ਖ਼ਪਤਕਾਰਾਂ ਲਈ ਮੁਫ਼ਤ ਬਿਜਲੀ ਦਾ ਲਾਭ ਜਾਰੀ ਰਹੇਗਾ, ਜਦੋਂ ਕਿ ਵੱਧ ਕੇ ਆਏ ਬਿੱਲਾਂ ਸੰਬੰਧੀ ਹਰ ਜਾਇਜ਼ ਮਾਮਲੇ ਦਾ ਦੋ ਹਫ਼ਤਿਆਂ ਦੇ ਅੰਦਰ ਹੱਲ ਕਰ ਦਿੱਤਾ ਜਾਵੇਗਾ।

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਤਰੁਨਪ੍ਰੀਤ ਸਿੰਘ ਸੌਂਦ। ਅਜੀਤ ਤਸਵੀਰ 26-08-2026
ਚੰਡੀਗੜ੍ਹ, 25 ਅਗਸਤ (ਵਿਕਰਮਜੀਤ ਸਿੰਘ ਮਾਨ)-ਪਿਛਲੇ ਸਮੇਂ ਦੌਰਾਨ ਆਏ ਭਾਰੀ ਬਿੱਲਾਂ ਦਾ ਸਾਹਮਣਾ ਕਰ ਰਹੇ ਬਿਜਲੀ ਖ਼ਪਤਕਾਰਾਂ ਲਈ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਾ ਐਲਾਨ ਕੀਤਾ ਹੈ ਤਾਂ ਜੋ ਕੋਈ ਵੀ ਯੋਗ ਖ਼ਪਤਕਾਰ ਆਰਜ਼ੀ, ਗਲਤ ਜਾਂ ਵੱਧ ਕੇ ਆਏ ਬਿੱਲਾਂ ਕਾਰਨ 300 ਯੂਨਿਟ ਮੁਫ਼ਤ ਬਿਜਲੀ ਦੇ ਲਾਭ ਤੋਂ ਵਾਂਝਾ ਨਾ ਰਹੇ। ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੀਟਰ ਰੀਡਰਾਂ ਦੀ ਹੜਤਾਲ ਦੌਰਾਨ ਆਰਜ਼ੀ ਬਿਲਿੰਗ ਤੋਂ ਪ੍ਰਭਾਵਿਤ 63,702 ਖ਼ਪਤਕਾਰਾਂ ਲਈ ਮੁਫ਼ਤ ਬਿਜਲੀ ਦਾ ਲਾਭ ਜਾਰੀ ਰਹੇਗਾ, ਜਦੋਂ ਕਿ ਵੱਧ ਕੇ ਆਏ ਬਿੱਲਾਂ ਸੰਬੰਧੀ ਹਰ ਜਾਇਜ਼ ਮਾਮਲੇ ਦਾ ਦੋ ਹਫ਼ਤਿਆਂ ਦੇ ਅੰਦਰ ਹੱਲ ਕਰ ਦਿੱਤਾ ਜਾਵੇਗਾ। ਇਸ ਸੰਬੰਧੀ ਇਕ ਸਮਰਪਿਤ ਹੈਲਪਲਾਈਨ ਵੀ ਜਲਦੀ ਜਾਰੀ ਕੀਤੀ ਜਾਵੇਗੀ, ਜਿਸ ਤਹਿਤ ਬਿਲਿੰਗ ਨਾਲ ਸੰਬੰਧਿਤ ਸ਼ਿਕਾਇਤਾਂ ਨਾਲ ਨਜਿੱਠਣ ਲਈ ਪੀ.ਐਸ.ਪੀ.ਸੀ.ਐਲ. ਦੇ 20 ਕਰਮਚਾਰੀਆਂ ਦੀ ਇਕ ਵਿਸ਼ੇਸ਼ ਟੀਮ ਪਹਿਲਾਂ ਹੀ ਹੈੱਡਕੁਆਰਟਰ ਵਿਖੇ ਤਾਇਨਾਤ ਕੀਤੀ ਗਈ ਹੈ।ਸੌਂਦ ਨੇ ਕਿਹਾ ਕਿ ਪੰਜਾਬ ਕਿਸੇ ਵੀ ਯੋਗ ਪਰਿਵਾਰ ਨੂੰ ਤਕਨੀਕੀ, ਆਰਜ਼ੀ ਜਾਂ ਬਿਲਿੰਗ ਨਾਲ ਸਬੰਧਤ ਗਲਤੀ ਕਾਰਨ ਆਪਣੇ 300-ਯੂਨਿਟ ਮੁਫ਼ਤ ਬਿਜਲੀ ਲਾਭ ਤੋਂ ਵਾਂਝਾ ਨਹੀਂ ਕੀਤਾ ਜਾਵੇਗਾ। ਸਾਡੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਜਾਇਜ਼ ਮਾਮਲੇ ਦਾ ਤੁਰੰਤ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨਿਪਟਾਰਾ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਅਪ੍ਰੈਲ ਅਤੇ ਜੁਲਾਈ 2026 ਦਰਮਿਆਨ ਕੁਝ ਮਾਮਲਿਆਂ ਵਿਚ ਆਰਜ਼ੀ ਬਿਲਿੰਗ ਦੀ ਸਥਿਤੀ ਬਣ ਗਈ ਸੀ, ਕਿਉਂਕਿ ਕਰਮਚਾਰੀਆਂ ਦੀ ਹੜਤਾਲ ਕਾਰਨ ਮੀਟਰ ਦੀ ਨਿਯਮਤ ਰੀਡਿੰਗ ਸਮੇਂ ਸਿਰ ਨਹੀਂ ਕੀਤੀ ਜਾ ਸਕੀ। ਅਜਿਹੇ ਮਾਮਲਿਆਂ ਵਿਚ ਬਿੱਲ ਪਿਛਲੀ ਔਸਤ ਖ਼ਪਤ ਦੇ ਆਧਾਰ ’ਤੇ ਤਿਆਰ ਕੀਤੇ ਗਏ ਸਨ ਅਤੇ ਅਸਲ ਮੀਟਰ ਰੀਡਿੰਗ ਉਪਲਬਧ ਹੋਣ ਤੋਂ ਬਾਅਦ ਇਨ੍ਹਾਂ ਦਾ ਮਿਲਾਨ ਕੀਤਾ ਜਾਣਾ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀ ਆਰਜ਼ੀ ਬਿਲਿੰਗ ਤੋਂ ਪ੍ਰਭਾਵਿਤ ਯੋਗ ਘਰੇਲੂ ਖਪਤਕਾਰਾਂ ਲਈ ਲਾਗੂ ਯੋਗਤਾ ਸ਼ਰਤਾਂ ਅਧੀਨ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਜਾਰੀ ਰਹੇਗਾ। ਉਨ੍ਹਾਂ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੂੰ ਵੱਧ ਜਾਂ ਆਰਜ਼ੀ ਬਿਜਲੀ ਦੇ ਬਿੱਲ ਪ੍ਰਾਪਤ ਹੋਏ ਹਨ, ਉਹ ਘਬਰਾਉਣ ਨਾ ਅਤੇ ਹੈਲਪਲਾਈਨ ਨੰਬਰ ਰਾਹੀਂ ਪੀ.ਐਸ.ਪੀ.ਸੀ.ਐਲ. ਨਾਲ ਸੰਪਰਕ ਕਰਨ।
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ-ਸ਼ੁਕਰਾਨੇ ਦੀ ਅਰਦਾਸ ਕਰਵਾਈ ਅਗਲੀ ਖ਼ਬਰ ਸਾਬਕਾ ਫ਼ੌਜੀ ਦੇ ਘਰ ਗ੍ਰਨੇਡ ਸੁੱਟਣ ਵਾਲੇ ਦੋ ਨੌਜਵਾਨ ਗ੍ਰਿਫ਼ਤਾਰ
Ad Position 24