26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ-ਸ਼ੁਕਰਾਨੇ ਦੀ ਅਰਦਾਸ ਕਰਵਾਈ

ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਤਖ਼ਤ ਸਾਹਿਬਾਨ ਦੇ ਦਰਸ਼ਨ ਦੀਦਾਰੇ ਕਰਦਿਆਂ ਪਿਛਲੇ ਦਿਨੀਂ ਸ੍ਰੀ ਹਜ਼ੂਰ ਸਾਹਿਬ ਵਿਖੇ ਹਮਲੇ ’ਚ ਜ਼ਖ਼ਮੀ ਹੋਣ ਦੇ ਬਾਵਜੂਦ ਵੱਡੇ ਜਾਨੀ ਨੁਕਸਾਨ ਤੋਂ ਬਚੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅਕਾਲ ਪੁਰਖ ਦੇ ਸ਼ੁਕਰਾਨੇ ਵਜੋਂ ਆਪਣੀ ਪਤਨੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪੁੱਜੇ। ਉਨ੍ਹਾਂ ਨਾਲ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਕੋਰ ਕਮੇਟੀ ਮੈਂਬਰ, ਹਲਕਿਆਂ ਦੇ ਇੰਚਾਰਜਾਂ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿਚ ਅਕਾਲੀ ਵਰਕਰ ਵੀ ਪੁੱਜੇ ਹੋਏ ਸਨ।

Ad Position 21
No active advertisement
ਅਜੀਤ ਡੈਸਕ 26-08-2026
ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਤਖ਼ਤ ਸਾਹਿਬਾਨ ਦੇ ਦਰਸ਼ਨ ਦੀਦਾਰੇ ਕਰਦਿਆਂ ਪਿਛਲੇ ਦਿਨੀਂ ਸ੍ਰੀ ਹਜ਼ੂਰ ਸਾਹਿਬ ਵਿਖੇ ਹਮਲੇ ’ਚ ਜ਼ਖ਼ਮੀ ਹੋਣ ਦੇ ਬਾਵਜੂਦ ਵੱਡੇ ਜਾਨੀ ਨੁਕਸਾਨ ਤੋਂ ਬਚੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅਕਾਲ ਪੁਰਖ ਦੇ ਸ਼ੁਕਰਾਨੇ ਵਜੋਂ ਆਪਣੀ ਪਤਨੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪੁੱਜੇ। ਉਨ੍ਹਾਂ ਨਾਲ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਕੋਰ ਕਮੇਟੀ ਮੈਂਬਰ, ਹਲਕਿਆਂ ਦੇ ਇੰਚਾਰਜਾਂ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿਚ ਅਕਾਲੀ ਵਰਕਰ ਵੀ ਪੁੱਜੇ ਹੋਏ ਸਨ। ਹਜ਼ੂਰ ਸਾਹਿਬ ਹਮਲੇ ਤੋਂ ਬਾਅਦ ਪਹਿਲੀ ਵਾਰ ਜਨਤਕ ਤੌਰ ’ਤੇ ਅਕਾਲੀ ਵਰਕਰਾਂ ’ਚ ਪਹੁੰਚੇ ਸੁਖਬੀਰ ਸਿੰਘ ਬਾਦਲ ਦੇ ਤਖ਼ਤ ਸਾਹਿਬ ਪਹੁੰਚਦਿਆਂ ਹੀ ਉਥੇ ਸੈਂਕੜਿਆਂ ਦੀ ਗਿਣਤੀ ’ਚ ਇਕੱਤਰ ਅਕਾਲੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਜੈਕਾਰਿਆਂ ਦੀ ਗੂੰਜ ’ਚ ਸਵਾਗਤ ਕੀਤਾ। ਹਰਸਿਮਰਤ ਕੌਰ ਬਾਦਲ ਨਾਲ ਤਖ਼ਤ ਸਾਹਿਬ ਨਤਮਸਤਕ ਹੁੰਦਿਆਂ ਸੁਖਬੀਰ ਸਿੰਘ ਬਾਦਲ ਨੇ ਸ਼ੁਕਰਾਨੇ ਦੀ ਅਰਦਾਸ ਕਰਵਾਈ, ਜੋ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕੀਤੀ। ਅਰਦਾਸ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਨੂੰ ਸਿਰਪਾਓ ਦੀ ਬਖਸ਼ਿਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਥ ਦੋਖੀ, ਜਿਨ੍ਹਾਂ ਨੂੰ ਸਿੱਖ ਮਰਯਾਦਾ ਦਾ ਪਤਾ ਹੀ ਨਹੀਂ ਦੇ ਹਮਲੇ ’ਚੋਂ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਹੱਥ ਦੇ ਕੇ ਬਚਾਇਆ ਹੈ। ਉਨ੍ਹਾਂ ਕਿਹਾ ਕਿ ਹਮਲੇ ਉਪਰੰਤ ਲੱਖਾਂ ਲੋਕਾਂ ਨੇ ਉਨ੍ਹਾਂ ਲਈ ਦੁਆਵਾਂ ਕੀਤੀਆਂ, ਜਿਨ੍ਹਾਂ ਦਾ ਸ਼ੁਕਰਾਨਾ ਉਹ ਸਾਰੀ ਉਮਰ ਕਰਦੇ ਰਹਿਣਗੇ। ਬਾਦਲ ਨੇ ਬਿਨਾਂ ਕਿਸੇ ਦਾ ਨਾਂਅ ਲਏ ਕਿਹਾ ਕਿ ਅੱਜ ਪੰਜਾਬ ਨੂੰ ਬਚਾਉਣ ਦੀ ਲੋੜ ਹੈ, ਕਿਉਂਕਿ ਪੰਜਾਬ ’ਚ ਅਜਿਹੀਆਂ ਤਾਕਤਾਂ ਵੜ ਗਈਆਂ ਹਨ, ਨੇ ਜੋ ਪੰਜਾਬ ਨੂੰ ਆਪਣਾ ਘਰ ਨਹੀ ਸਮਝਦੀਆਂ, ਜੋ ਪੰਜਾਬ ਦੀ ਲੀਡਰਸ਼ਿਪ ਅਤੇ ਸਿੱਖ ਲੀਡਰਸ਼ਿਪ ਨੂੰ ਖ਼ਤਮ ਕਰਨਾ ਚਾਹੁੰਦੀਆਂ ਹਨ, ਜਿਨ੍ਹਾਂ ਦਾ ਮਨੋਰਥ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਕੇ ਬੁਰਾ ਦੌਰ ਵਾਪਸ ਲਿਆਉਣਾ ਹੈ ਪਰ ਸ਼੍ਰੋਮਣੀ ਅਕਾਲੀ ਦਲ ਜੋ 105 ਸਾਲ੍ਹ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਹੈ, ਦਾ ਪ੍ਰਧਾਨ ਹੋਣ ਨਾਤੇ ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਪੰਜਾਬ ਦੀ ਹਾਲਤ ਵਿਗੜਨ ਨਹੀ ਦੇਵਾਂਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਓਟ ਆਸਰਾ ਲਿਆ ਹੈ, ਚੜ੍ਹਦੀਕਲਾ ਨਾਲ ਕੰਮਾਂ ਕਰਾਂਗੇ ਤੇ ਪੰਜਾਬ ਦੀ ਖ਼ੁਸ਼ਹਾਲੀ ਵਾਪਸ ਲੈ ਕੇ ਆਵਾਂਗੇ। ਸੁਖਬੀਰ ਸਿੰਘ ਬਾਦਲ ਨਾਲ ਤਖ਼ਤ ਸਾਹਿਬ ਮੱਥਾ ਟੇਕਣ ਸਮੇਂ ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ,ਸ਼ਰਨਜੀਤ ਸਿੰਘ ਢਿੱਲੋਂ, ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਅਕਾਲੀ ਦਲ, ਹਰਗੋਬਿੰਦ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਹਰਚਰਨ ਸਿੰਘ ਬੈਂਸ, ਐਡਵੋਕੇਟ ਅਰਸ਼ਦੀਪ ਕਲੇਰ, ਤੇਜਿੰਦਰ ਸਿੰਘ ਮਿੱਡੂਖੇੜਾ, ਹਲਕਾ ਤਲਵੰਡੀ ਸਾਬੋ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ,ਕੰਚਨਪ੍ਰੀਤ ਕੌਰ, ਬਲਕਾਰ ਸਿੰਘ ਬਰਾੜ ਗੋਨਿਆਣਾ, ਗੁਰਪ੍ਰੀਤ ਸਿੰਘ ਝੱਬਰ ਅੰਤ੍ਰਿਗ ਮੈਂਬਰ ਸ਼੍ਰੋਮਣੀ ਕਮੇਟੀ, ਅਵਤਾਰ ਸਿੰਘ ਬਣਵਾਲਾ ਤੇ ਅਮਰਜੀਤ ਸਿੰਘ ਚਾਵਲਾ ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ, ਜਗਸੀਰ ਸਿੰਘ ਜੱਗਾ ਕਲਿਆਣ ਜ਼ਿਲ੍ਹਾ ਪ੍ਰਧਾਨ ਬਠਿੰਡਾ, ਆਕਾਸ਼ਦੀਪ ਸਿੰਘ ਮਿੱਡੂਖੇੜਾ, ਸੁਸ਼ੀਲ ਕੁਮਾਰ ਗੋਲਡੀ, ਇਕਬਾਲ ਸਿੰਘ ਬਬਲੀ ਢਿੱਲੋਂ, ਪ੍ਰੇਮ ਅਰੋੜਾ, ਡਾ. ਨਿਸ਼ਾਨ ਸਿੰਘ, ਰਣਯੋਧ ਸਿੰਘ ਲੰਬੀ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ, ਗੁਰਚੇਤ ਸਿੰਘ ਢਿੱਲੋਂ ਬਰਗਾੜੀ,ਓਮ ਪ੍ਰਕਾਸ਼ ਸ਼ਰਮਾ, ਮੋਹਨਜੀਤ ਸਿੰਘ ਪੁਰੀ, ਚਮਕੌਰ ਮਾਨ, ਦਵਿੰਦਰ ਸਿੰਘ ਕੋਟਬਖਤੂ, ਜਸਵਿੰਦਰ ਸਿੰਘ ਜ਼ੈਲਦਾਰ, ਗੁਰਤੇਜ ਸਿੰਘ ਨਸੀਬਪੁਰਾ, ਭਿੰਦਾ ਜੱਜਲ, ਰਣਜੀਤ ਮਲਕਾਣਾ, ਗਗਨਦੀਪ ਸਿੰਘ ਗਰੇਵਾਲ, ਗੋਗੀ ਬਰਾੜ ਭਗਤਾ, ਸਤਵਿੰਦਰਪਾਲ ਪਿੰਦਰ ਸਿੱਧੂ, ਗੁਰਚਰਨ ਸਿੰਘ ਪੁਰੀ, ਠਾਣਾ ਸਿੰਘ ਪੰਨੂ, ਹੈਪੀ ਸੈਕਟਰੀ, ਹਰਜੀਤ ਸਿੰਘ ਮਲੂਕਾ, ਨਿਰਮਲ ਗੁਰੂਸਰ, ਸੁਰਜੀਤ ਭੱਮ, ਹਰਮੋਹਿੰਦਰ ਸਿੰਘ ਸਮੇਤ ਵੱਡੀ ਗਿਣਤੀ ਅਕਾਲੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਤਿੰਨ ਮਾਮਲਿਆਂ ਵਿਚ 30 ਨਵੰਬਰ ਤੱਕ ਰਾਹਤ ਅਗਲੀ ਖ਼ਬਰ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਸਰਕਾਰ ਵਲੋਂ ਰਾਹਤ ਦਾ ਐਲਾਨ ਆਰਜ਼ੀ ਬਿਲਿੰਗ ਤੋਂ ਪ੍ਰਭਾਵਿਤ 63...
Ad Position 24