26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਦਿੱਲੀ ਹਾਈ ਕੋਰਟ ਵਲੋਂ 1984 ਸਿੱਖ ਨਸਲਕੁਸ਼ੀ ਮਾਮਲੇ ’ਚ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਸਜ਼ਾ ਵਿਰੁੱਧ ਅਪੀਲ ਬੰਦ

ਨਵੀਂ ਦਿੱਲੀ, 25 ਅਗਸਤ (ਪੀ. ਟੀ.

Ad Position 21
No active advertisement
ਅਜੀਤ ਡੈਸਕ 26-08-2026
ਨਵੀਂ ਦਿੱਲੀ, 25 ਅਗਸਤ (ਪੀ.ਟੀ.ਆਈ.)-ਪਿਛਲੇ ਹਫ਼ਤੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਉਨ੍ਹਾਂ ਦੀ ਉਸ ਅਪੀਲ ਨੂੰ ਬੰਦ ਕਰ ਦਿੱਤਾ ਜਿਸ ਵਿਚ ਉਨ੍ਹਾਂ ਨੇ 1984 ਦੇ ਸਿੱਖ-ਵਿਰੋਧੀ ਦੰਗਿਆਂ ਨਾਲ ਸੰਬੰਧਿਤ ਕਤਲ ਦੇ ਇਕ ਮਾਮਲੇ ਵਿਚ ਆਪਣੀ ਸਜ਼ਾ ਨੂੰ ਚੁਣੌਤੀ ਦਿੱਤੀ ਸੀ। ਸੱਜਣ ਕੁਮਾਰ ਜੋ 1984 ਦੇ ਦੰਗਿਆਂ ਦੇ ਸੰਬੰਧ ਵਿਚ ਤਿਹਾੜ ਜੇਲ੍ਹ ਵਿਚ ਉਮਰ ਕੈਦ ਦੀਆਂ ਦੋ ਸਜ਼ਾਵਾਂ ਕੱਟ ਰਿਹਾ ਸੀ ਦੀ 20 ਅਗਸਤ ਨੂੰ ਮੌਤ ਹੋ ਗਈ ਸੀ। ਜਸਟਿਸ ਪ੍ਰਤਿਭਾ ਐਮ. ਸਿੰਘ ਅਤੇ ਵਿਕਾਸ ਮਹਾਜਨ ਦੇ ਬੈਂਚ ਨੇ ਕਿਹਾ ਕਿ ਉਨ੍ਹਾਂ ਦੀ ਮੌਤ ਹੋਣ ਜਾਣ ਤੋਂ ਬਾਅਦ ਮੌਜੂਦਾ ਅਪੀਲ ਬੰਦ ਹੋ ਜਾਵੇਗੀ। ਦੱਸਣਯੋਗ ਹੈ ਕਿ ਇਹ ਮਾਮਲਾ 1 ਨਵੰਬਰ 1984 ਨੂੰ ਸਰਸਵਤੀ ਵਿਹਾਰ ਵਿਖੇ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦੀ ਹੱਤਿਆ ਨਾਲ ਸੰਬੰਧਿਤ ਸੀ ਅਤੇ ਸੱਜਣ ਕੁਮਾਰ ਨੂੰ ਫਰਵਰੀ 2025 ਨੂੰ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਆਗੂ ਹਰਮੰਦਰ ਸਿੰਘ ਬਰਾੜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸਿਆਸੀ ਕਾਫ਼ਲੇ ’ਚ ਜੁੜੇ ਦੋ ਵੱਡੇ ਚਿਹਰੇ ਗੁਰਦੀਪ ਬਾਠ ਤੇ ਬਾਬਾ ਬੇਲੀ ਨੇ ਫੜਿਆ ਪਾਰਟ...
Ad Position 24