25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨਾਨਕਸਰ ਵਿਖੇ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿਤ ਪੰਜ ਰੋਜ਼ਾ ਸਮਾਗਮ ਸ਼ੁਰੂ ਪਹਿਲੀ ਲੜੀ ਦੇ ਅਖੰਡ ਪਾਠ ਹੋਏ ਆਰੰਭ, 27 ਨੂੰ ਦੂਸਰੀ ਲੜੀ, 28 ਨੂੰ ਨਗਰ ਕੀਰਤਨ ਅਤੇ 29 ਨੂੰ ਹੋਵੇਗਾ ਸਮਾਪਤੀ ਸਮਾਗਮ

ਜਗਰਾਉਂ, 25 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿਤ ਪੰਜ ਰੋਜ਼ਾ ਸਮਾਗਮ ਸ਼ੁਰੂ ਹੋ ਗਏ। ਸਮਾਗਮ ਵਿਚ ਪਹਿਲੀ ਲੜੀ ਦੇ ਅਖੰਡ ਪਾਠ ਆਰੰਭ ਕੀਤੇ ਗਏ, ਜਿਨ੍ਹਾਂ ਦੀ ਅਰਦਾਸ ਬਾਬਾ ਸੇਵਾ ਸਿੰਘ ਨਾਨਕਸਰ ਵਾਲਿਆਂ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 26-08-2026
ਜਗਰਾਉਂ, 25 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿਤ ਪੰਜ ਰੋਜ਼ਾ ਸਮਾਗਮ ਸ਼ੁਰੂ ਹੋ ਗਏ। ਸਮਾਗਮ ਵਿਚ ਪਹਿਲੀ ਲੜੀ ਦੇ ਅਖੰਡ ਪਾਠ ਆਰੰਭ ਕੀਤੇ ਗਏ, ਜਿਨ੍ਹਾਂ ਦੀ ਅਰਦਾਸ ਬਾਬਾ ਸੇਵਾ ਸਿੰਘ ਨਾਨਕਸਰ ਵਾਲਿਆਂ ਨੇ ਕੀਤੀ। ਸਮਾਗਮ ਦੌਰਾਨ ਗੁਰੂ ਸਾਹਿਬ ਨੂੰ ਚੌਰ ਦੀ ਸੇਵਾ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ, ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਬਾਬਾ ਲੱਖਾ ਸਿੰਘ ਨਾਨਕਸਰ ਅਤੇ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਵਾਲਿਆਂ ਨੇ ਕੀਤੀ। ਨਾਨਕਸਰ ਸੰਪਰਦਾਇ ਦੇ ਬਾਬਾ ਨਿਛਾਵਰ ਸਿੰਘ ਨਾਨਕਸਰ, ਭਾਈ ਗੁਰਮੇਲ ਸਿੰਘ, ਮਹੰਤ ਕੁਲਦੀਪ ਸਿੰਘ, ਭਾਈ ਸਤਨਾਮ ਸਿੰਘ ਆਦਿ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੇ ਢਾਡੀ ਜਥੇ ਨੇ ਵਾਰਾਂ ਦਾ ਗਾਇਨ ਕੀਤਾ। ਨਾਨਕਸਰ ਸੰਪਰਦਾਇ ਦੀ ਮਰਯਾਦਾ ਬਾਰੇ ਜਾਣਕਾਰੀ ਸੰਤ ਬਾਬਾ ਸੁਖਦੇਵ ਸਿੰਘ ਭੁੱਚੋ ਅਤੇ ਬਾਬਾ ਬਲਵਿੰਦਰ ਸਿੰਘ ਕੁਰਾਲੀ ਵਾਲਿਆਂ ਨੇ ਸਾਂਝੀ ਕੀਤੀ। ਇਸ ਮੌਕੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ, ਸੰਤ ਬਾਬਾ ਜੋਰਾ ਸਿੰਘ ਬੱਧਨੀ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਸੰਤ ਬਾਬਾ ਜੀਵਾ ਸਿੰਘ ਬੇਗਮਪੁਰਾ, ਬਾਬਾ ਬਲਜੀਤ ਸਿੰਘ ਨਾਨਕਸਰ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਬਲਜੀਤ ਸਿੰਘ ਪਾਤੜਾਂ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਸਤਿਨਾਮ ਸਿੰਘ ਸੀਸ ਮਹਿਲ, ਬਾਬਾ ਬਲਵੰਤ ਸਿੰਘ ਸੁਖਮਨੀ, ਬਾਬਾ ਲਖਵਿੰਦਰ ਸਿੰਘ ਬਿੰਦਰ ਰਾਜਸਥਾਨ, ਬਾਬਾ ਜੁਗਰਾਜ ਸਿੰਘ ਸੁਧਾਰਾ, ਬਾਬਾ ਗੁਰਮੀਤ ਸਿੰਘ ਮੋਹੀ, ਬਾਬਾ ਹਰੀ ਸਿੰਘ ਹਰੀਕੇ ਪੱਤਨ ਆਦਿ ਨੇ ਦੱਸਿਆ ਕਿ ਬਰਸੀ ਸਮਾਗਮਾਂ ਮੌਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੰਗਤਾਂ ਦੀ ਰਿਹਾਇਸ਼, ਲੰਗਰ, ਡਾਕਟਰੀ ਸਹੂਲਤ, ਆਵਾਜਾਈ, ਪਾਰਕਿੰਗ ਆਦਿ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਭਾਈ ਬਲਦੇਵ ਸਿੰਘ ਬੀੜ ਗਗੜਾ, ਭਾਈ ਗੇਜਾ ਸਿੰਘ, ਭਾਈ ਜਸਵਿੰਦਰ ਸਿੰਘ ਬਿੰਦੀ, ਧਰਮਿੰਦਰ ਸਿੰਘ ਨੇ ਦੱਸਿਆ ਕਿ ਪਹਿਲੀ ਲੜੀ ਦੇ ਅਖੰਡ ਪਾਠਾਂ ਦੇ ਭੋਗ ਅਤੇ ਦੂਸਰੀ ਲੜੀ ਦੀ ਆਰੰਭਤਾ 27 ਅਗਸਤ, ਨਗਰ ਕੀਰਤਨ 28 ਅਗਸਤ ਸਵੇਰੇ 8 ਵਜੇ ਅਤੇ ਸਮਾਪਤੀ ਸਮਾਗਮ 29 ਅਗਸਤ ਨੂੰ ਹੋਵੇਗਾ। ਇਸ ਮੌਕੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਪ੍ਰਧਾਨ ਸੁਰਜੀਤ ਸਿੰਘ ਕਲੇਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਮਨਦੀਪ ਸਿੰਘ, ਬਲਜਿੰਦਰ ਸਿੰਘ, ਸਰਬਜੀਤ ਸਿੰਘ ਕਪੂਰਥਲਾ, ਕੰਵਰਪਾਲ ਸਿੰਘ, ਹਰਚਰਨ ਸਿੰਘ ਤੂਰ , ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਕਮਲਜੀਤ ਸਿੰਘ ਬਰਾੜ, ਕਨ੍ਹੱਈਆ ਗੁਪਤਾ, ਜਗਜੀਤ ਸਿੰਘ ਸਿੱਧੂ, ਕੈਪਟਨ ਦਲਜੀਤ ਸਿੰਘ, ਬਲਦੇਵ ਸਿੰਘ ਗਰਚਾ, ਬਲਬੀਰ ਸਿੰਘ ਮੋਹਾਲੀ, ਦਵਿੰਦਰ ਸਿੰਘ ਬੜੂੰਦੀ, ਜੁਗਰਾਜ ਸਿੰਘ, ਗੁਰਦੀਪ ਸਿੰਘ ਦੀਪਾ, ਗੁਰਸੇਵਕ ਸਿੰਘ, ਪ੍ਰਮਜੀਤ ਸਿੰਘ ਧਰਮਸਿੰਘ ਵਾਲਾ, ਹਰਦੀਪ ਸਿੰਘ, ਚਰਨਜੀਤ ਸਿੰਘ ਸੋਹਲ, ਲਖਵਿੰਦਰ ਸਿੰਘ ਦਿੱਲੀ, ਜਗਵੰਤ ਸਿੰਘ, ਸੁਰਜੀਤ ਸਿੰਘ, ਡਾ: ਦਰਸ਼ਨ ਸਿੰਘ, ਗੋਰਾ ਸਿੰਘ, ਜੱਸਾ ਸਿੰਘ, ਰਾਜਨ ਸਿੰਘ ਝਾਂਜੀ, ਹਰਪਾਲ ਸਿੰਘ ਖ਼ਾਲਸਾ, ਹਰਦੇਵ ਸਿੰਘ ਹਵੇਲੀ, ਦਲੇਰ ਸਿੰਘ ਲੁਧਿਆਣਾ, ਮਨਿੰਦਰ ਸਿੰਘ ਮੰਨੀ ਕੈਲਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ, ਪਾਕਿਸਤਾਨ ਭੁੱਖਮਰੀ ਦਾ ਕਰ ਰਿਹਾ ਸਾਹਮਣਾ ਪਾਕਿ ਦੇ ਸੀਨੀਅਰ ਨੇਤਾ ਮੌ... ਅਗਲੀ ਖ਼ਬਰ ਬੀਜਾਂ ਸੰਬੰਧੀ ਖੋਜ ਪ੍ਰੋਗਰਾਮ ਸ਼ੁਰੂ ਕਰਵਾਉਣ ਮੌਕੇ ਡਾਇਰੈਕਟਰ ਸੀ.ਐਚ. ਸ੍ਰੀਨਿਵਾਸਾ ਰਾਓ ਤੇ ਹੋਰ। ਡਾਇਰੈਕਟਰ ਸੀ.ਐਚ. ਸ...
Ad Position 24