ਏਡਿਡ ਸਕੂਲਾਂ ਦੇ ਅਧਿਆਪਕ ਤੇ ਪੈਨਸ਼ਨਰ 5 ਸਤੰਬਰ ਨੂੰ ਮਨਾਉਣਗੇ ਕਾਲਾ ਦਿਵਸ
ਨੂਰਪੁਰ ਬੇਦੀ, 25 ਅਗਸਤ (ਹਰਦੀਪ ਸਿੰਘ ਢੀਂਡਸਾ)-ਪੰਜਾਬ ਦੇ ਏਡਿਡ ਸਕੂਲਾਂ ਵਿਚ ਕੰਮ ਕਰ ਰਹੇ ਹਜ਼ਾਰਾਂ ਅਧਿਆਪਕਾਂ ਅਤੇ ਸੇਵਾ ਮੁਕਤ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ 5 ਸਤੰਬਰ, ਅਧਿਆਪਕ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਏਡਿਡ ਸਕੂਲ ਅਧਿਆਪਕ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀ ਪੁਰ ਅਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਦੱਸਿਆ ਕਿ ਇਹ ਫੈਸਲਾ ਸੂਬਾ ਕਮੇਟੀ ਦੀ ਮੀਟਿੰਗ ਵਿਚ ਕੀਤਾ ਗਿਆ।
ਨੂਰਪੁਰ ਬੇਦੀ, 25 ਅਗਸਤ (ਹਰਦੀਪ ਸਿੰਘ ਢੀਂਡਸਾ)-ਪੰਜਾਬ ਦੇ ਏਡਿਡ ਸਕੂਲਾਂ ਵਿਚ ਕੰਮ ਕਰ ਰਹੇ ਹਜ਼ਾਰਾਂ ਅਧਿਆਪਕਾਂ ਅਤੇ ਸੇਵਾ ਮੁਕਤ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ 5 ਸਤੰਬਰ, ਅਧਿਆਪਕ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਏਡਿਡ ਸਕੂਲ ਅਧਿਆਪਕ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀ ਪੁਰ ਅਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਦੱਸਿਆ ਕਿ ਇਹ ਫੈਸਲਾ ਸੂਬਾ ਕਮੇਟੀ ਦੀ ਮੀਟਿੰਗ ਵਿਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ ਪਿਛਲੇ ਲਗਭਗ 8 ਮਹੀਨਿਆਂ ਤੋਂ ਤਨਖਾਹਾਂ ਦੀ ਉਡੀਕ ਕਰ ਰਹੇ ਹਨ, ਜਿਸ ਕਾਰਨ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਗੰਭੀਰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਸ ਤੋਂ ਇਲਾਵਾ ਸੇਵਾ ਮੁਕਤ ਹੋ ਚੁੱਕੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੂੰ ਪੈਨਸ਼ਨ ਸੰਬੰਧੀ ਪੀ.ਪੀ.ਓ. ਜਾਰੀ ਨਾ ਹੋਣ ਕਾਰਨ ਵੀ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।