25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਅੱਜ ਮੁੱਖ ਮੰਤਰੀ ਦੇ ਸਵਾਗਤ ਲਈ ਹਲਕਾ ਮਜੀਠਾ ਦੇ ਸਮੁੱਚੇ ‘ਆਪ’ ਵਰਕਰ ਪੱਬਾਂ ਭਾਰ-ਤਲਬੀਰ ਸਿੰਘ ਗਿੱਲ

ਚਵਿੰਡਾ ਦੇਵੀ, 25 ਅਗਸਤ (ਸਤਪਾਲ ਸਿੰਘ ਢੱਡੇ)-ਵਿਧਾਨ ਸਭਾ ਹਲਕਾ ਮਜੀਠਾ ਦੇ ਇਤਿਹਾਸਕ ਕਸਬਾ ਚਵਿੰਡਾ ਦੇਵੀ ਵਿਖੇ 26 ਅਗਸਤ ਨੂੰ ਪਹੁੰਚ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਵਾਗਤ ਲਈ ਹਲਕਾ ਮਜੀਠਾ ਦੇ ਸਮੁੱਚੇ ‘ਆਪ’ ਵਰਕਰ ਪੂਰੀ ਤਰ੍ਹਾਂ ਤਿਆਰ ਹਨ । ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਹਜ਼ਾਰਾਂ ਲੋਕ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕਰਨਗੇ ।

Ad Position 21
No active advertisement
ਅਜੀਤ ਡੈਸਕ 26-08-2026
ਚਵਿੰਡਾ ਦੇਵੀ, 25 ਅਗਸਤ (ਸਤਪਾਲ ਸਿੰਘ ਢੱਡੇ)-ਵਿਧਾਨ ਸਭਾ ਹਲਕਾ ਮਜੀਠਾ ਦੇ ਇਤਿਹਾਸਕ ਕਸਬਾ ਚਵਿੰਡਾ ਦੇਵੀ ਵਿਖੇ 26 ਅਗਸਤ ਨੂੰ ਪਹੁੰਚ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਵਾਗਤ ਲਈ ਹਲਕਾ ਮਜੀਠਾ ਦੇ ਸਮੁੱਚੇ ‘ਆਪ’ ਵਰਕਰ ਪੂਰੀ ਤਰ੍ਹਾਂ ਤਿਆਰ ਹਨ । ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਹਜ਼ਾਰਾਂ ਲੋਕ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕਰਨਗੇ । ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਚਵਿੰਡਾ ਦੇਵੀ ਵਿਖੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਪਾਰਟੀ ਵਰਕਰਾਂ, ਵਲੰਟੀਅਰਾਂ ਅਤੇ ਸਮੂਹ ਅਹੁਦੇਦਾਰਾਂ ਵਿਚ ਭਾਰੀ ਉਤਸ਼ਾਹ ਹੈ । ਪੰਡਾਲ, ਬੈਠਣ ਦੀ ਵਿਵਸਥਾ, ਪਾਰਕਿੰਗ, ਸੁਰੱਖਿਆ ਅਤੇ ਹੋਰ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਮਜੀਠਾ ਹਲਕੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਚਵਿੰਡਾ ਦੇਵੀ ਪਹੁੰਚ ਕੇ ਮੁੱਖ ਮੰਤਰੀ ਦਾ ਸਵਾਗਤ ਕਰਨ। ਇਸ ਮੌਕੇ ਸ਼ਿਵਰਾਜ ਸਿੰਘ ਭੀਲੋਵਾਲ, ਹਰਦੇਵ ਸਿੰਘ ਦੇਬਾ ਚਵਿੰਡਾ ਦੇਵੀ, ਤਰਸੇਮ ਸਿੰਘ ਚਾਚੋਵਾਲੀ, ਪਰਮਵੀਰ ਸਿੰਘ ਮੱਤੇਵਾਲ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਦੀ ਮੀਟਿੰਗ ’ਚ ਹੱਲ ਨਾ ਨਿਕਲਿਆ ਤਾਂ ਅਣਮਿਥੇ ਸਮੇਂ ਲਈ ਰੁਕੇਗਾ ਪੰਜਾਬ ਰੋਡਵੇਜ਼, ਪਨਬਸ-ਪੀ.ਆਰ.ਟੀ.ਸੀ. ਬੱਸਾਂ ਦਾ ਪਹ... ਅਗਲੀ ਖ਼ਬਰ ਏਡਿਡ ਸਕੂਲਾਂ ਦੇ ਅਧਿਆਪਕ ਤੇ ਪੈਨਸ਼ਨਰ 5 ਸਤੰਬਰ ਨੂੰ ਮਨਾਉਣਗੇ ਕਾਲਾ ਦਿਵਸ
Ad Position 24