25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਆੜ੍ਹਤੀ ਦੇ ਘਰ ’ਤੇ ਪੈਟਰੋਲ ਬੰਬ ਸੁੱਟਣ ਉਪਰੰਤ ਚਲਾਈਆਂ ਗੋਲੀਆਂ

ਅੱਚਲ ਸਾਹਿਬ, 25 ਅਗਸਤ (ਗੁਰਚਰਨ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਥਾਣਾ ਰੰਗੜ ਰੰਗੜ ਨੰਗਲ ਅਧੀਨ ਆਉਂਦੇ ਅੱਡਾ ਰੰਗੜ ਨੰਗਲ ਵਿਖੇ ਆੜ੍ਹਤੀ ਦੇ ਘਰ ’ਤੇ ਪੈਟਰੋਲ ਬੰਬ ਸੁੱਟਣ ਅਤੇ ਗੋਲੀਆਂ ਚਲਾਉਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਚੀਮਾ ਪੁੱਤਰ ਸ਼ਿੰਗਾਰਾ ਸਿੰਘ ਚੀਮਾ ਵਾਸੀ ਰੰਗੜ ਨੰਗਲ ਆੜ੍ਹਤ ਦਾ ਕੰਮ ਕਰਦਾ ਹੈ ਅਤੇ ਕੁਝ ਦਿਨ ਪਹਿਲਾਂ ਹੀ ਆਪਣੇ ਬੱਚਿਆਂ ਕੋਲੋਂ ਵਿਦੇਸ਼ ਗਿਆ ਹੋਇਆ ਹੈ, ਘਰ ਵਿਚ ਰੱਖੇ ਹੋਏ ਕੰਮ ਕਰਨ ਵਾਲੇ ਵਿਅਕਤੀ ਦੇ ਅਨੁਸਾਰ ਰਾਤ ਦੇ ਕਰੀਬ 1 ਵਜੇ ਬਟਾਲਾ ਤੋਂ ਜਲੰਧਰ ਰੋਡ ਵਲੋਂ ਅਚਾਨਕ ਧਮਾਕਾ ਹੋਇਆ ਤੇ ਨਾਲ ਹੀ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਥਾਣਾ ਰੰਗੜ ਨੰਗਲ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-08-2026
ਅੱਚਲ ਸਾਹਿਬ, 25 ਅਗਸਤ (ਗੁਰਚਰਨ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਥਾਣਾ ਰੰਗੜ ਰੰਗੜ ਨੰਗਲ ਅਧੀਨ ਆਉਂਦੇ ਅੱਡਾ ਰੰਗੜ ਨੰਗਲ ਵਿਖੇ ਆੜ੍ਹਤੀ ਦੇ ਘਰ ’ਤੇ ਪੈਟਰੋਲ ਬੰਬ ਸੁੱਟਣ ਅਤੇ ਗੋਲੀਆਂ ਚਲਾਉਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਚੀਮਾ ਪੁੱਤਰ ਸ਼ਿੰਗਾਰਾ ਸਿੰਘ ਚੀਮਾ ਵਾਸੀ ਰੰਗੜ ਨੰਗਲ ਆੜ੍ਹਤ ਦਾ ਕੰਮ ਕਰਦਾ ਹੈ ਅਤੇ ਕੁਝ ਦਿਨ ਪਹਿਲਾਂ ਹੀ ਆਪਣੇ ਬੱਚਿਆਂ ਕੋਲੋਂ ਵਿਦੇਸ਼ ਗਿਆ ਹੋਇਆ ਹੈ, ਘਰ ਵਿਚ ਰੱਖੇ ਹੋਏ ਕੰਮ ਕਰਨ ਵਾਲੇ ਵਿਅਕਤੀ ਦੇ ਅਨੁਸਾਰ ਰਾਤ ਦੇ ਕਰੀਬ 1 ਵਜੇ ਬਟਾਲਾ ਤੋਂ ਜਲੰਧਰ ਰੋਡ ਵਲੋਂ ਅਚਾਨਕ ਧਮਾਕਾ ਹੋਇਆ ਤੇ ਨਾਲ ਹੀ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਥਾਣਾ ਰੰਗੜ ਨੰਗਲ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਦ ਪੁਲਿਸ ਨੇ ਮੌਕਾ ਦੇਖਿਆ ਤਾਂ ਪਤਾ ਚੱਲਿਆ ਕਿ ਮਹਿਤੇ ਵਲੋਂ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਪੈਟਰੋਲ ਬੰਬ ਕੋਠੀ ਦੇ ਉੱਪਰ ਸੁੱਟਿਆ ਅਤੇ ਦੋ ਗੋਲੀਆਂ ਚਲਾ ਕੇ ਫਿਰ ਵਾਪਸ ਫ਼ਰਾਰ ਹੋ ਗਏ। ਘਟਨਾ ਸੰਬੰਧੀ ਜਦ ਡੀ.ਐਸ.ਪੀ. ਸ੍ਰੀ ਹਰਗੋਬਿੰਦਪੁਰ ਮਨੋਜ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਘਟਨਾ ਸੰਬੰਧੀ ਅਣਪਛਾਤਿਆਂ ’ਤੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸਿੱਖਾਂ ਦੇ ਭਾਵਨਾਤਮਕ ਜ਼ਖ਼ਮਾਂ ’ਤੇ ਨਮਕ ਛਿੜਕਿਆ-ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਅੱਜ ਦੀ ਮੀਟਿੰਗ ’ਚ ਹੱਲ ਨਾ ਨਿਕਲਿਆ ਤਾਂ ਅਣਮਿਥੇ ਸਮੇਂ ਲਈ ਰੁਕੇਗਾ ਪੰਜਾਬ ਰੋਡਵੇਜ਼, ਪਨਬਸ-ਪੀ.ਆਰ.ਟੀ.ਸੀ. ਬੱਸਾਂ ਦਾ ਪਹ...
Ad Position 24