25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਭਾਰਤੀ ਹਵਾਈ ਫ਼ੌਜ ਦੇ ਜਵਾਨ ਤੇ ਪਤਨੀ ਦੀ ਸੜਕ ਹਾਦਸੇ ਵਿਚ ਮੌਤ

ਸਮਾਣਾ, 25 ਅਗਸਤ (ਸਾਹਿਬ ਸਿੰਘ)-ਭਾਰਤੀ ਹਵਾਈ ਵਿਚ ਸੇਵਾ ਨਿਭਾ ਰਹੇ ਨੌਜਵਾਨ ਤੇ ਉਸ ਦੀ ਪਤਨੀ ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਦਾ ਸਮਾਣਾ ਦੇ ਸ਼ਮਸ਼ਾਨਘਾਟ ਵਿਚ ਸੈਂਕੜੇ ਨਮ ਅੱਖਾਂ ਨਾਲ ਸਰਕਾਰੀ ਸਨਮਾਨ ਨਾਲ ਸਸਕਾਰ ਕਰ ਦਿੱਤਾ ਗਿਆ ।

Ad Position 21
No active advertisement
ਗੁਰਵਿੰਦਰ ਸਿੰਘ ਤੇ ਲਵਲੀਨ ਕੌਰ ਦੀਆਂ ਪੁਰਾਣੀਆਂ ਤਸਵੀਰਾਂ। 26-08-2026
ਸਮਾਣਾ, 25 ਅਗਸਤ (ਸਾਹਿਬ ਸਿੰਘ)-ਭਾਰਤੀ ਹਵਾਈ ਵਿਚ ਸੇਵਾ ਨਿਭਾ ਰਹੇ ਨੌਜਵਾਨ ਤੇ ਉਸ ਦੀ ਪਤਨੀ ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਦਾ ਸਮਾਣਾ ਦੇ ਸ਼ਮਸ਼ਾਨਘਾਟ ਵਿਚ ਸੈਂਕੜੇ ਨਮ ਅੱਖਾਂ ਨਾਲ ਸਰਕਾਰੀ ਸਨਮਾਨ ਨਾਲ ਸਸਕਾਰ ਕਰ ਦਿੱਤਾ ਗਿਆ । ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ (28) ਪੁੱਤਰ ਗੁਰਮੀਤ ਸਿੰਘ ਵਾਸੀ ਸਮਾਣਾ (ਫ਼ਤਿਹਪੁਰ ਵਾਲੇ) ਤੇ ਉਸ ਦੀ ਪਤਨੀ ਲਵਲੀਨ ਕੌਰ (26) ਐਤਵਾਰ ਨੂੰ ਜਦੋਂ ਆਪਣੇ ਮੋਟਰਸਾਈਕਲ ’ਤੇ ਜਾਮਨਗਰ ਗੁਜਰਾਤ ’ਚ ਜਾ ਰਹੇ ਸਨ ਤਾਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ ’ਤੇ ਡਿਗ ਕੇ ਗੰਭੀਰ ਜ਼ਖ਼ਮੀ ਹੋ ਗਏ। ਹਸਪਤਾਲ ਲਿਜਾਉਣ ’ਤੇ ਡਾਕਟਰਾਂ ਨੇ ਉਨ੍ਹਾਂ ਦੋਵਾਂ ਨੂੰ ਮਿ੍ਤਕ ਐਲਾਨ ਦਿੱਤਾ। ਵਰਨਣਯੋਗ ਹੈ ਕਿ ਮ੍ਰਿਤਕ ਗੁਰਵਿੰਦਰ ਸਿੰਘ ਕਰੀਬ ਸਾਢੇ ਸਤ ਸਾਲ ਪਹਿਲਾਂ ਭਾਰਤੀ ਹਵਾਈ ਫ਼ੌਜ ਵਿਚ ਐਲ. ਏ. ਸੀ. ਆਟੋ ਟੈਂਕ ਵਜੋਂ ਭਰਤੀ ਹੋਇਆ ਸੀ ਅਤੇ ਜਾਮਨਗਰ ਸਟੇਸ਼ਨ ’ਤੇ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਸੀ, ਜਿਸ ਦਾ ਕਰੀਬ 4 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।
Ad Position 22
No active advertisement
ਪਿਛਲੀ ਖ਼ਬਰ ਸਿੱਖਾਂ ਨਾਲ ਦੋਹਰੇ ਮਾਪਦੰਡ ਵਰਤੇ ਜਾ ਰਹੇ-ਗੜਗੱਜ ਅਗਲੀ ਖ਼ਬਰ ਐਸ. ਜੀ. ਐਸ. ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ
Ad Position 24