25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਚੀਮਾ ਵਲੋਂ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਕੈਬਨਿਟ ਸਬ-ਕਮੇਟੀ ਦੀਆਂ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਵਿਸ਼ੇਸ਼ ਪ੍ਰੋਤਸਾਹਨ ਭੱਤਾ (ਮਹੀਨੇ ਵਿਚ ਵੱਧ ਤੋਂ ਵੱਧ ਚਾਰ ਸੈਸ਼ਨਾਂ ਤੱਕ) ਦੇਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੀਆਂ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਜਲਦ ਹੱਲ ਕਰਨ ਦੇ ਹੁਕਮ ਦਿੱਤੇ।

Ad Position 21
No active advertisement
ਅਜੀਤ ਡੈਸਕ 26-08-2026
ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਵਿਸ਼ੇਸ਼ ਪ੍ਰੋਤਸਾਹਨ ਭੱਤਾ (ਮਹੀਨੇ ਵਿਚ ਵੱਧ ਤੋਂ ਵੱਧ ਚਾਰ ਸੈਸ਼ਨਾਂ ਤੱਕ) ਦੇਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੀਆਂ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਜਲਦ ਹੱਲ ਕਰਨ ਦੇ ਹੁਕਮ ਦਿੱਤੇ।ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਇਨ੍ਹਾਂ ਮੁਲਾਜ਼ਮਾਂ ਦੀ ਮਹੀਨਾਵਾਰ ਆਮਦਨ ਵਿੱਚ ਸਿੱਧੇ ਤੌਰ ’ਤੇ 2,100 ਰੁਪਏ ਤੱਕ ਦਾ ਵਾਧਾ ਹੋਵੇਗਾ। ਹਰਪਾਲ ਸਿੰਘ ਚੀਮਾ ਨੇ ਜੰਗਲਾਤ ਵਰਕਰਜ਼ ਯੂਨੀਅਨ ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਨਾਲ ਵੀ ਵਿਚਾਰ-ਵਟਾਂਦਰਾ ਕੀਤਾ।ਇਸ ਤੋਂ ਇਲਾਵਾ, ਉਨ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਪੱਲੇਦਾਰ ਯੂਨੀਅਨ ਵਲੋਂ ਉਠਾਏ ਗਏ ਸਾਰੇ ਜਾਇਜ਼ ਮਸਲਿਆਂ ਦਾ ਸੁਖਾਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਨੇ ਬਿਜਲੀ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਵਿਚ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ, ਪਾਵਰਕੌਮ ਮੀਟਰ ਰੀਡਰ ਯੂਨੀਅਨ ਆਜ਼ਾਦ, ਜੀ.ਐਚ.ਟੀ.ਪੀ. ਕੰਟਰੈਕਟਰ ਵਰਕਰਜ਼ ਯੂਨੀਅਨ (ਏਟਕ), ਅਤੇ ਸਾਂਝਾ ਮੋਰਚਾ ਥਰਮਲ ਕੰਟਰੈਕਟ ਵਰਕਰ ਯੂਨੀਅਨ ਰੋਪੜ ਸ਼ਾਮਲ ਸਨ। ਵਫ਼ਦ ਨੇ ਮੰਗ ਪੱਤਰ ਸੌਂਪਦਿਆਂ ਸੂਬਾ ਸਰਕਾਰ ਨੂੰ ਬਾਕੀ ਰਹਿੰਦੀਆਂ ਸਾਰੀਆਂ ਮੁਲਾਜ਼ਮ ਸ਼੍ਰੇਣੀਆਂ ਨੂੰ ਰੈਗੂਲਰਾਈਜ਼ੇਸ਼ਨ ਨੀਤੀ ਦੇ ਘੇਰੇ ਵਿਚ ਲਿਆਉਣ ਦੀ ਮੰਗ ਕੀਤੀ। ਇਨ੍ਹਾਂ ਮੀਟਿੰਗਾਂ ਦੌਰਾਨ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਸਰਬਜੀਤ ਕੌਰ, ਸਤਿੰਦਰ ਕੌਰ, ਪ੍ਰਭਦੀਪ ਕੌਰ ਅਤੇ ਅਮਰੀਕ ਸਿੰਘ ਮੋਹਾਲੀ; ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ; ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਵੱਲੋਂ ਕੁਲਜੀਤ ਸਿੰਘ; ਪਾਵਰਕੌਮ ਮੀਟਰ ਰੀਡਰ ਯੂਨੀਅਨ ਆਜ਼ਾਦ ਵੱਲੋਂ ਗੁਰਵਿੰਦਰ ਸਿੰਘ; ਜੀ.ਐਚ.ਟੀ.ਪੀ. ਕੰਟਰੈਕਟਰ ਵਰਕਰਜ਼ ਯੂਨੀਅਨ (ਏਟਕ) ਵੱਲੋਂ ਸੁਖਵਿੰਦਰ ਸਿੰਘ; ਸਾਂਝਾ ਮੋਰਚਾ ਥਰਮਲ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਬਲਵਿੰਦਰ ਸਿੰਘ ਸੈਣੀ; ਜੰਗਲਾਤ ਵਰਕਰਜ਼ ਯੂਨੀਅਨ ਵੱਲੋਂ ਅਮਰੀਕ ਸਿੰਘ, ਜਸਵਿੰਦਰ ਸਿੰਘ, ਅਮਨਦੀਪ ਸਿੰਘ ਅਤੇ ਸੁਲੱਖਣ ਸਿੰਘ, ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵੱਲੋਂ ਅਮਰਜੀਤ ਸਿੰਘ, ਧੰਨਾ ਸਿੰਘ, ਗੁਰਧਿਆਨ ਸਿੰਘ, ਰਣਧੀਰ ਸਿੰਘ ਅਤੇ ਕਰਮਜੀਤ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਦੀ ਮਹਾਂ ਹੜਤਾਲ ਕੱਲ੍ਹ-ਪੰਜਾਬ ਭਰ ’ਚ ਸਰਕਾਰੀ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਅਗਲੀ ਖ਼ਬਰ ਪੰਜਾਬ ਸਰਕਾਰ ਦੀਆਂ ‘ਹਾਰਮ-ਰਿਡਕਸ਼ਨ ਸਰਵਿਸਿਜ਼’ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤ...
Ad Position 24