25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮਨੁੱਖੀ ਤਸਕਰੀ ਦੇ ਮਾਮਲੇ ’ਚ ਨਾਮਜ਼ਦ ਇਮੀਗ੍ਰੇਸ਼ਨ ਏਜੰਟ ਗ੍ਰਿਫ਼ਤਾਰ ਕੰਬੋਡੀਆ ਵਰਗੇ ਦੇਸ਼ਾਂ ’ਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਕਰਦਾ ਸੀ ਇਮੀਗ੍ਰੇਸ਼ਨ ਧੋਖਾਧੜੀ

ਐੱਸ. ਏ.

Ad Position 21
No active advertisement
ਅਜੀਤ ਡੈਸਕ 26-08-2026
ਐੱਸ. ਏ. ਐੱਸ. ਨਗਰ, 25 ਅਗਸਤ (ਕਪਿਲ ਵਧਵਾ)-ਮੁਹਾਲੀ ਦੇ ਥਾਣਾ ਮਟੌਰ ਦੀ ਪੁਲਿਸ ਨੇ ਅਕਸਰ ਵਿਵਾਦਾਂ ’ਚ ਰਹੀ ਇਮੀਗ੍ਰੇਸ਼ਨ ਕੰਪਨੀ ‘ਵੀਜ਼ਾ ਪੈਲਸ’ ਫੇਜ਼-3 (ਏ) ਦੇ ਮਾਲਕ ਅਮਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਥਾਣਾ ਮਟੌਰ ਵਿਚ ਦਰਜ ਇਕ ਮਾਮਲੇ ਦੇ ਸੰਬੰਧ ਵਿਚ ਕੀਤੀ ਗਈ ਹੈ। ਮਾਮਲੇ ਵਿਚ ਬੀ. ਐਨ. ਐਸ. ਦੀ ਧਾਰਾ 318(4) ਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਕਾਰਵਾਈ ਦਰਜ ਹੈ। ਸੂਤਰਾਂ ਅਨੁਸਾਰ ਪੁਲਿਸ ਨੂੰ ਅਮਰਜੀਤ ਸਿੰਘ ਦੀ ਲੋਕੇਸ਼ਨ ਟਰੇਸ ਹੋਣ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰੀ ਦੇ ਆਧਾਰ ਬਾਰੇ ਜਾਣੂ ਕਰਵਾਇਆ ਗਿਆ ਤੇ ਹਿਰਾਸਤ ਵਿਚ ਲੈ ਲਿਆ ਗਿਆ। ਇਹ ਵੀ ਸਾਹਮਣੇ ਆਇਆ ਹੈ ਕੀ ਮੁਲਜਮ ਨੇ ਮੌਕੇ ’ਤੇ ਪੁਲਿਸ ਅਧਿਕਾਰੀਆਂ ਨੂੰ ਵੀ ਚਕਮਾ ਦੇਣ ਦੀ ਕੋਸ਼ਿਸ਼ ਕੀਤੀ ਪਰ ਉਹ ਅਜਿਹਾ ਕਰਨ ਵਿਚ ਨਾਕਾਮਯਾਬ ਰਿਹਾ।ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਸਾਲ 2024 ਵਿਚ ਪੰਜਾਬ ਪੁਲਿਸ ਵਲੋਂ ਅਮਰਜੀਤ ਸਿੰਘ ਅਤੇ ਉਸ ਦੇ ਸਾਥੀ ਗੁਰਜੋਧ ਸਿੰਘ ਨੂੰ ਮਨੁੱਖੀ ਤਸਕਰੀ ਨਾਲ ਸੰਬੰਧਿਤ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਸ ’ਤੇ ਦੋਸ਼ ਸਨ ਕਿ ਉਹ ਕੰਬੋਡੀਆ ਵਰਗੇ ਦੇਸ਼ਾਂ ਵਿਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਇਮੀਗ੍ਰੇਸ਼ਨ ਧੋਖਾਧੜੀ ਕਰਦਾ ਸੀ।ਪੁਲਿਸ ਵਲੋਂ ਮੌਜੂਦਾ ਮਾਮਲੇ ਵਿਚ ਉਸ ਤੋਂ ਪੁੱਛਗਿੱਛ ਕਰਕੇ ਹੋਰ ਤੱਥ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜਾਤੀ ਜਨਗਣਨਾ ਸਹੀ ਨਾ ਹੋਣ ਨਾਲ ਓ.ਬੀ.ਸੀ. ਅਤੇ ਵੰਚਿਤ ਵਰਗਾਂ ਦੀ ਪ੍ਰਭਾਵਿਤ ਹੋਵੇਗੀ ਹਿੱਸੇਦਾਰੀ-ਰੰਧਾਵਾ ਅਗਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਦੀ ਮਹਾਂ ਹੜਤਾਲ ਕੱਲ੍ਹ-ਪੰਜਾਬ ਭਰ ’ਚ ਸਰਕਾਰੀ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ
Ad Position 24