ਡੀ. ਏ. ਨਾ ਦੇ ਕੇ ਸਰਕਾਰ ਮੁਲਾਜ਼ਮਾਂ ਦੇ ਹੱਕਾਂ ਨਾਲ ਕਰ ਰਹੀ ਧੱਕਾ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 25 ਅਗਸਤ (ਸੰਦੀਪ ਕੁਮਾਰ ਮਾਹਨਾ)-ਲੰਬਿਤ ਮਹਿੰਗਾਈ ਭੱਤੇ (ਡੀ. ਏ.)
ਚੰਡੀਗੜ੍ਹ, 25 ਅਗਸਤ (ਸੰਦੀਪ ਕੁਮਾਰ ਮਾਹਨਾ)-ਲੰਬਿਤ ਮਹਿੰਗਾਈ ਭੱਤੇ (ਡੀ.ਏ.) ਦੀ ਅਦਾਇਗੀ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ 27 ਅਗਸਤ ਨੂੰ ਕੀਤੀ ਜਾ ਰਹੀ ‘ਮਹਾ ਹੜਤਾਲ’ ਹੁਣ ਸਿਆਸੀ ਮੁੱਦਾ ਵੀ ਬਣ ਗਈ ਹੈ। ਪੰਜਾਬ ਭਾਜਪਾ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਇਸ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਦਾਲਤੀ ਹੁਕਮਾਂ ਦੇ ਬਾਵਜੂਦ ਲੰਬਿਤ ਡੀ.ਏ. ਦੀ ਅਦਾਇਗੀ ਨਾ ਕਰਕੇ ਪੰਜਾਬ ਸਰਕਾਰ ਆਪਣੇ ਹੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਜਾਇਜ਼ ਹੱਕਾਂ ਨਾਲ ਧੱਕਾ ਕਰ ਰਹੀ ਹੈ। ਢਿੱਲੋਂ ਨੇ ਕਿਹਾ ਕਿ ਵਾਰ-ਵਾਰ ਮੰਗਾਂ ਰੱਖਣ ਦੇ ਬਾਵਜੂਦ ਜਦੋਂ ਸਰਕਾਰ ਵਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਤਾਂ ਮੁਲਾਜ਼ਮਾਂ ਨੂੰ 27 ਅਗਸਤ ਨੂੰ ‘ਮਹਾ ਹੜਤਾਲ’ ਦਾ ਸੱਦਾ ਦੇਣਾ ਪਿਆ ਹੈ।