ਸਰਕਾਰੀ ਬੱਸਾਂ ਦੀ ਅੱਜ ਦੀ ਹੜਤਾਲ ਮੁਲਤਵੀ, ਸਰਕਾਰ ਨਾਲ ਮੀਟਿੰਗ ਮਗਰੋਂ ਯੂਨੀਅਨ ਦਾ ਫ਼ੈਸਲਾ
ਅੱਜ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਓ.ਪੀ.ਡੀ. ਸੇਵਾਵਾਂ ਰਹਿਣਗੀਆਂ ਠੱਪ
ਫ਼ਿਰੋਜ਼ਪੁਰ, 26 ਅਗਸਤ (ਗੁਰਿੰਦਰ ਸਿੰਘ)-ਪੰਜਾਬ ਵਿਚ ਸਰਕਾਰੀ ਬੱਸਾਂ ਦੀ 27 ਅਗਸਤ ਨੂੰ ਹੋਣ ਵਾਲੀ ਹੜਤਾਲ ਹੁਣ ਨਹੀਂ ਹੋਵੇਗੀ। ਪੰਜਾਬ ਰੋਡਵੇਜ਼, ਪਨਬਸ ਪੀ.
ਫ਼ਿਰੋਜ਼ਪੁਰ, 26 ਅਗਸਤ (ਗੁਰਿੰਦਰ ਸਿੰਘ)-ਪੰਜਾਬ ਵਿਚ ਸਰਕਾਰੀ ਬੱਸਾਂ ਦੀ 27 ਅਗਸਤ ਨੂੰ ਹੋਣ ਵਾਲੀ ਹੜਤਾਲ ਹੁਣ ਨਹੀਂ ਹੋਵੇਗੀ। ਪੰਜਾਬ ਰੋਡਵੇਜ਼, ਪਨਬਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਹੜਤਾਲ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਰਕਾਰ ਨਾਲ ਮੀਟਿੰਗ ਦੌਰਾਨ ਕਈ ਅਹਿਮ ਮਸਲਿਆਂ ’ਤੇ ਸਹਿਮਤੀ ਬਣੀ ਹੈ। ਗਿੱਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਈ ਮਾਮਲਿਆਂ ’ਤੇ ਸਰਕਾਰ ਵਲੋਂ ਹਾਂ-ਪੱਖੀ ਰੁਖ ਅਪਣਾਇਆ ਗਿਆ, ਜਿਸ ਦੇ ਮੱਦੇਨਜ਼ਰ ਯੂਨੀਅਨ ਨੇ ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿਚ ਰੱਖਦਿਆਂ 27 ਅਗਸਤ ਦੀ ਹੜਤਾਲ ’ਤੇ ਨਾ ਜਾਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ 27 ਅਗਸਤ ਨੂੰ ਸਰਕਾਰੀ ਬੱਸਾਂ ਦੀਆਂ ਸੇਵਾਵਾਂ ਆਮ ਵਾਂਗ ਚੱਲਣਗੀਆਂ ਅਤੇ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਹੁਣ ਸਰਵਿਸ ਰੂਲਜ਼ ਤਿਆਰ ਕਰਕੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਸਰਕਾਰ ਤੋਂ 10 ਦਿਨਾਂ ਦਾ ਸਮਾਂ ਮੰਗਿਆ ਗਿਆ ਹੈ। ਇਸ ਮਾਮਲੇ ਸੰਬੰਧੀ ਅਗਲੀ ਮੀਟਿੰਗ 6 ਸਤੰਬਰ ਨੂੰ ਹੋਵੇਗੀ।