ਸਮੂਹ ਸਿੱਖ ਸੰਗਤਾਂ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ 29 ਨੂੰ ਅਰਦਾਸ ਕਰਨ-ਜਥੇਦਾਰ ਗੜਗੱਜ
ਅੰਮ੍ਰਿਤਸਰ, 26 ਅਗਸਤ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਉਲੀਕੇ ਅਰਦਾਸ ਸਮਾਗਮ ਤਹਿਤ ਆਪੋ ਆਪਣੇ ਸਥਾਨਾਂ ’ਤੇ ਵੀ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਬੰਦੀ ਸਿੰਘ ਪਿਛਲੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ ਅਤੇ ਸਰਕਾਰਾਂ ਵਲੋਂ ਵਿਤਕਰੇ ਭਰੀ ਨੀਤੀ ਅਤੇ ਦੋਹਰੇ ਮਾਪਦੰਡਾਂ ਤਹਿਤ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ, ਜਿਸ ਵਿਰੁੱਧ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਵਿਸ਼ਵ ਪੱਧਰ ਉੱਤੇ ਅਵਾਜ਼ ਉਠਾਉਣ ਦੀ ਲੋੜ ਹੈ।
ਅੰਮ੍ਰਿਤਸਰ, 26 ਅਗਸਤ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਉਲੀਕੇ ਅਰਦਾਸ ਸਮਾਗਮ ਤਹਿਤ ਆਪੋ ਆਪਣੇ ਸਥਾਨਾਂ ’ਤੇ ਵੀ ਅਰਦਾਸ ਕਰਨ ਦੀ ਅਪੀਲ ਕੀਤੀ ਹੈ।ਜਥੇਦਾਰ ਗੜਗੱਜ ਨੇ ਕਿਹਾ ਬੰਦੀ ਸਿੰਘ ਪਿਛਲੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ ਅਤੇ ਸਰਕਾਰਾਂ ਵਲੋਂ ਵਿਤਕਰੇ ਭਰੀ ਨੀਤੀ ਅਤੇ ਦੋਹਰੇ ਮਾਪਦੰਡਾਂ ਤਹਿਤ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ, ਜਿਸ ਵਿਰੁੱਧ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਵਿਸ਼ਵ ਪੱਧਰ ਉੱਤੇ ਅਵਾਜ਼ ਉਠਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਉਲੀਕੇ ਗਏ ਸਮਾਗਮਾਂ ਤਹਿਤ 27 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ ਅਖੰਡ ਪਾਠ ਅਰੰਭ ਹੋਣਗੇ ਅਤੇ 29 ਅਗਸਤ ਨੂੰ ਭੋਗ ਉਪਰੰਤ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ ਅਰਦਾਸ ਬੇਨਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਬਾਕੀ ਗੁਰਦੁਆਰਾ ਸਾਹਿਬਾਨ ਵੀ ਇਸੇ ਤਰਜ ਉਤੇ 29 ਅਗਸਤ ਨੂੰ ਅਰਦਾਸ ਸਮਾਗਮ ਕਰ ਸਕਦੇ ਹਨ, ਜੇਕਰ ਅਖੰਡ ਪਾਠ ਅਰੰਭ ਨਹੀਂ ਕਰਵਾਏ ਜਾ ਸਕਦੇ ਤਾਂ ਹਰ ਗੁਰਦੁਆਰਾ ਸਾਹਿਬ ਅੰਦਰ ਗੁਰਬਾਣੀ ਦਾ ਜਾਪ ਕਰਨ ਉਪਰੰਤ 29 ਅਗਸਤ ਨੂੰ ਅਰਦਾਸ ਬੇਨਤੀ ਜ਼ਰੂਰ ਹੋਵੇ।