27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕੇਂਦਰੀ ਮੰਤਰੀ ਸ੍ਰੀਨਿਵਾਸਲੂ ਸਮੇਤ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਹੋਈ ਨਤਮਸਤਕ

ਬਾਬਾ ਬਕਾਲਾ ਸਾਹਿਬ, 26 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੂਬਾਈ ਸੈਕਟਰੀ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ 28 ਅਗਸਤ ਨੂੰ ਪਹਿਲੀ ਵਾਰ ਹੋਣ ਜਾ ਰਹੀ ਵਿਸ਼ਾਲ ਕਾਨਫਰੰਸ ਸੰਬੰਧੀ ਇਥੇ ਕੇਂਦਰੀ ਮੰਤਰੀ ਸ੍ਰੀ ਨਿਵਾਸਲੂ ਸਮੇਤ ਸੀਨੀਅਰ ਲੀਡਰਸ਼ਿਪ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਉਪਰੰਤ ਭਾਜਪਾ ਦੀ ਕਾਨਫ਼ਰੰਸ ਲਈ ਸਜਾਏ ਜਾ ਰਹੇ ਪੰਡਾਲ ਦਾ ਜਾਇਜ਼ਾ ਲਿਆ ।

Ad Position 21
No active advertisement
ਅਜੀਤ ਡੈਸਕ 27-08-2026
ਬਾਬਾ ਬਕਾਲਾ ਸਾਹਿਬ, 26 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੂਬਾਈ ਸੈਕਟਰੀ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ 28 ਅਗਸਤ ਨੂੰ ਪਹਿਲੀ ਵਾਰ ਹੋਣ ਜਾ ਰਹੀ ਵਿਸ਼ਾਲ ਕਾਨਫਰੰਸ ਸੰਬੰਧੀ ਇਥੇ ਕੇਂਦਰੀ ਮੰਤਰੀ ਸ੍ਰੀ ਨਿਵਾਸਲੂ ਸਮੇਤ ਸੀਨੀਅਰ ਲੀਡਰਸ਼ਿਪ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਉਪਰੰਤ ਭਾਜਪਾ ਦੀ ਕਾਨਫ਼ਰੰਸ ਲਈ ਸਜਾਏ ਜਾ ਰਹੇ ਪੰਡਾਲ ਦਾ ਜਾਇਜ਼ਾ ਲਿਆ । ਉਨ੍ਹਾਂ ਦਾਅਵਾ ਕੀਤਾ ਕਿ 28 ਅਗਸਤ ਨੂੰ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਭਾਜਪਾ ਪਹਿਲੀ ਵਾਰ ਵਿਸ਼ਾਲ ਕਾਨਫਰੰਸ ਕਰਵਾਉਣ ਜਾ ਰਹੀ ਹੈ, ਜਿਸ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੇਂਦਰ ਤੋਂ ਪ੍ਰਮੁੱਖ ਆਗੂ ਸਾਹਿਬਾਨ ਪੁੱਜ ਰਹੇ ਹਨ, ਉਨ੍ਹਾਂ ਸਮੂਹ ਵਰਕਰਾਂ ਨੂੰ ਕਾਨਫ਼ਰੰਸ ’ਚ ਵਧ ਚੜ੍ਹਕੇ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨਫ਼ਰੰਸ ਇਤਿਹਾਸਕ ਹੋਵੇਗੀ, ਜੋ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨ੍ਹੇਗੀ । ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਬਿਕਰਮ ਸਿੰਘ ਚੀਮਾ, ਭਾਜਪਾ ਪੰਜਾਬ ਦੇ ਜਨਰਲ ਸਕੱਤਰ ਰਜੇਸ਼ ਬਾਘਾ, ਮੀਤ ਪ੍ਰਧਾਨ ਰਕੇਸ਼ ਰਾਠੌਰ, ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ, ਅਜੈਬੀਰਪਾਲ ਸਿੰਘ ਰੰਧਾਵਾ, ਸੂਰਜ ਭਾਰਦਵਾਜ, ਕਵਰਬੀਰ ਸਿੰਘ ਮਜਰ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ, ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਟਾਂਗਰੀ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਹਰਪ੍ਰੀਤ ਸਿੰਘ ਹੈਪੀ ਖੱਖ ਪੀ.ਏ., ਸਾਬਕਾ ਸਰਪੰਚ ਅਵਤਾਰ ਸਿੰਘ ਵਜੀਰ ਭੁੱਲਰ, ਸਰਕਲ ਪ੍ਰਧਾਨ ਰਾਜੇਸ਼ ਦਨਿਆਲ, ਸਰਕਲ ਪ੍ਰਧਾਨ ਲਾਟ ਸ਼ਾਹ, ਚਾਂਦ ਡੇਅਰੀ ਸਰਕਲ ਪ੍ਰਧਾਨ, ਗੁਰਚਰਨ ਸਿੰਘ, ਨੰਬਰਦਾਰ ਲਾਡੀ ਮਹਿਤਾ, ਰਾਜਬੀਰ ਸਿੰਘ ਮਹਿਤਾ, ਬਲਵਿੰਦਰ ਸਿੰਘ ਪੱਡਾ, ਬਿਕਰਮਜੀਤ ਸਿੰਘ ਬਾਠ, ਬਲਵਿੰਦਰ ਸਿੰਘ ਭੁੱਲਰ, ਮਨਦੀਪ ਸਿੰਘ ਬਾਬਾ ਬਕਾਲਾ ਸਾਹਿਬ ਪ੍ਰਦੀਪ ਰਾਮਪਾਲ, ਬਿਕਰਮ ਨਰਿੰਜਨਪੁਰ, ਰਵੀ ਟਪਿਆਲਾ, ਪਿੰਦਰ ਦੌਲੋ ਨੰਗਲ, ਗਾਂਧੀ ਭਿੰਡਰ, ਅਮਰੀਕ ਸਿੰਘ, ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜ਼ਰੂਰੀ-ਸੁਖਬੀਰ ਕਿਹਾ, ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਅਮ... ਅਗਲੀ ਖ਼ਬਰ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਅਤੇ ਫੈਡਰੇਸ਼ਨ (ਖ਼ਾਲਸਾ) ਦੇ ਰਲੇਵੇਂ ਨਾਲ ਪੰਥਕ ਅਤੇ ਨੌਜਵਾਨ ਸ਼ਕਤੀ ਹੋਰ ਮਜ਼ਬੂਤ ਹੋਵੇਗ...
Ad Position 24