27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਖੰਡ ਦੀਆਂ ਵੱਧਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕਰਦੇ ਕਾਂਗਰਸੀਆਂ ’ਤੇ ਪਾਣੀ ਦੀਆਂ ਬੁਛਾੜਾਂ ਪੰਜਾਬ ਲੋਕ ਭਵਨ ਘੇਰਨ ਜਾਂਦੇ ਰਾਜਾ ਵੜਿੰਗ ਸਮੇਤ ਹੋਰ ਕਾਂਗਰਸੀ ਪੁਲਿਸ ਨੇ ਹਿਰਾਸਤ ’ਚ ਲਏ

ਚੰਡੀਗੜ੍ਹ, 26 ਅਗਸਤ(ਵਿਕਰਮਜੀਤ ਸਿੰਘ ਮਾਨ)-ਖੰਡ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਅੱਜ ਪੰਜਾਬ ਕਾਂਗਰਸ ਵਲੋਂ ਰਾਜਧਾਨੀ ਚੰਡੀਗੜ੍ਹ ਵਿਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਕੀਤੇ ਗਏ ਪ੍ਰਦਰਸ਼ਨ ਦੌਰਾਨ ਜਿਥੇ ਵੱਡੀ ਗਿਣਤੀ ਵਿਚ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਹਿੱਸਾ ਲਿਆ, ਉਥੇ ਇਸ ਦੌਰਾਨ ਪੰਜਾਬ ਲੋਕ ਭਵਨ ਵੱਲ ਵਧ ਰਹੇ ਕਾਂਗਰਸੀਆਂ ਉਤੇ ਚੰਡੀਗੜ੍ਹ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ, ਜਦੋਂ ਫਿਰ ਵੀ ਕਾਂਗਰਸ ਵਰਕਰ ਅੱਗੇ ਵਧਣ ਤੋਂ ਨਾ ਰੁਕੇ ਤਾਂ ਚੰਡੀਗੜ੍ਹ ਪੁਲਿਸ ਵਲੋਂ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 27-08-2026
ਚੰਡੀਗੜ੍ਹ, 26 ਅਗਸਤ(ਵਿਕਰਮਜੀਤ ਸਿੰਘ ਮਾਨ)-ਖੰਡ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਅੱਜ ਪੰਜਾਬ ਕਾਂਗਰਸ ਵਲੋਂ ਰਾਜਧਾਨੀ ਚੰਡੀਗੜ੍ਹ ਵਿਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਕੀਤੇ ਗਏ ਪ੍ਰਦਰਸ਼ਨ ਦੌਰਾਨ ਜਿਥੇ ਵੱਡੀ ਗਿਣਤੀ ਵਿਚ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਹਿੱਸਾ ਲਿਆ, ਉਥੇ ਇਸ ਦੌਰਾਨ ਪੰਜਾਬ ਲੋਕ ਭਵਨ ਵੱਲ ਵਧ ਰਹੇ ਕਾਂਗਰਸੀਆਂ ਉਤੇ ਚੰਡੀਗੜ੍ਹ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ, ਜਦੋਂ ਫਿਰ ਵੀ ਕਾਂਗਰਸ ਵਰਕਰ ਅੱਗੇ ਵਧਣ ਤੋਂ ਨਾ ਰੁਕੇ ਤਾਂ ਚੰਡੀਗੜ੍ਹ ਪੁਲਿਸ ਵਲੋਂ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਇਸੇ ਦੌਰਾਨ ਕਾਂਗਰਸੀ ਵਰਕਰਾਂ ਵਲੋਂ ਇਕ ਸਟਾਲ ਲਾ ਕੇ ਬਿਨਾਂ ਖੰਡ ਵਾਲੀ ਚਾਹ ਬਣਾ ਕੇ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ ਕਿ ਭਾਜਪਾ ਦੇ ਰਾਜ ਵਿਚ ਖੰਡ ਇੰਨੀ ਜ਼ਿਆਦਾ ਮਹਿੰਗੀ ਹੋ ਚੁੱਕੀ ਹੈ ਕਿ ਆਮ ਲੋਕ ਖੰਡ ਵਾਲੀ ਚਾਹ ਪੀਣ ਤੋਂ ਵੀ ਵਾਂਝੇ ਹੋ ਰਹੇ ਹਨ।ਇਸ ਮੌਕੇ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀਆਂ ਨੀਤੀਆਂ ਨੇ ਜ਼ਰੂਰੀ ਖਾਣ-ਪੀਣ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿਚ ਤੇਜ਼ੀ ਨਾਲ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਹੁਣ ਪੂਰੀ ਤਰਾਂ ਨਾਲ ਘਰੇਲੂ ਰਸੋਈ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਅਤੇ ਆਮ ਖਪਤਕਾਰਾਂ ’ਤੇ ਵਾਧੂ ਦਾ ਬੋਝ ਪਾਇਆ ਹੈ, ਜਿਸ ਨਾਲ ਲੋਕ ਖੰਡ ਵਾਲੀ ਚਾਹ ਪੀਣ ਤੋਂ ਵੀ ਔਖੇ ਹੋ ਗਏ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਵਿਚ ਖੰਡ ਦੀਆਂ ਕੀਮਤਾਂ 48 ਰੁਪਏ ਤੋਂ ਵੱਧ ਕੇ 67 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈਆਂ ਹਨ, ਜਦੋਂਕਿ ਗੁੜ ਦੀਆਂ ਕੀਮਤਾਂ 50 ਰੁਪਏ ਤੋਂ ਵੱਧ ਕੇ 65 ਰੁਪਏ ਪ੍ਰਤੀ ਕਿੱਲੋਗ੍ਰਾਮ ਹੋ ਗਈਆਂ ਹਨ।ਉਨ੍ਹਾਂ ਸਵਾਲ ਕੀਤਾ ਕਿ ਜੇਕਰ ਈਥੋਨੌਲ ਮਿਸ਼ਰਣ ਬੱਚਤ ਪੈਦਾ ਕਰ ਰਿਹਾ ਹੈ ਤਾਂ ਪੈਟਰੋਲ ਦੀਆਂ ਕੀਮਤਾਂ ਕਿਉਂ ਨਹੀਂ ਘਟੀਆਂ? ਪ੍ਰਦਰਸ਼ਨ ਵਿਚ ਹੋਰਨਾਂ ਤੋਂ ਇਲਾਵਾ ਏ.ਆਈ.ਸੀ.ਸੀ. ਸਕੱਤਰ ਰਵਿੰਦਰ ਦਲਵੀ, ਹਰਦਿਆਲ ਕੰਬੋਜ, ਕੁਲਜੀਤ ਸਿੰਘ ਨਾਗਰਾ, ਬਲਬੀਰ ਸਿੰਘ ਸਿੱਧੂ , ਗੁਰਸ਼ਰਨ ਕੌਰ ਰੰਧਾਵਾ, ਨਰੇਸ਼ ਦੁੱਗਲ, ਅਸ਼ਵਨੀ ਸ਼ਰਮਾ, ਅਜੈ ਮੰਗੂਪੁਰ, ਸੁਰਿੰਦਰ ਸਿੰਘ, ਜਗਦੇਵ ਗਾਗਾ, ਕਮਲ ਕਿਸ਼ੋਰ, ਨਿਸ਼ਾਤ ਅਖਤਰ, ਬਲਜੀਤ ਕੌਰ ਅਤੇ ਗੁਰਪ੍ਰੀਤ ਲੱਕੀ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ 5 ਸਾਲਾਂ ਦੌਰਾਨ ਨਰਮੇ ਦੀ ਬਿਜਾਈ ਹੇਠਲਾ ਰਕਬਾ 68 ਫ਼ੀਸਦੀ ਘਟਿਆ ਅਗਲੀ ਖ਼ਬਰ ਪੰਜਾਬ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜ਼ਰੂਰੀ-ਸੁਖਬੀਰ ਕਿਹਾ, ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਅਮ...
Ad Position 24