ਭਾਖੜਾ ਡੈਮ ’ਚ ਪਾਣੀ ਦਾ ਪੱਧਰ 1634.32 ਫੁੱਟ
ਨੰਗਲ, 27 ਅਗਸਤ ( ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1634. 32 ਫੁੱਟ ਰਿਕਾਰਡ ਕੀਤਾ ਗਿਆ ਹੈ।
ਨੰਗਲ, 27 ਅਗਸਤ ( ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1634.32 ਫੁੱਟ ਰਿਕਾਰਡ ਕੀਤਾ ਗਿਆ ਹੈ। ਭਾਖੜਾ ਡੈਮ ’ਚ 30452 ਕਿਊਸਿਕ ਪਾਣੀ ਆ ਰਿਹਾ ਹੈ ਅਤੇ 25518 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1671.49 ਫੁੱਟ ਸੀ ਅਤੇ ਭਾਖੜਾ ਡੈਮ ’ਚ 58997 ਕਿਊਸਿਕ ਪਾਣੀ ਆ ਰਿਹਾ ਸੀ ਤੇ 43635 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ। ਚੇਤੇ ਰਹੇ ਕਿ ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ। ਭਾਖੜਾ ਡੈਮ ਦੀ ਝੀਲ ਗੋਬਿੰਦ ਸਾਗਰ 65 ਵਰਗ ਮੀਲ ਖੇਤਰ ’ਚ ਫੈਲੀ ਹੈ ਅਤੇ ਇਸ ’ਚ 78 ਲੱਖ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ। 20 ਸਤੰਬਰ ਤੱਕ ਵਧੇਰੇ ਪਾਣੀ ਆਉਣ ਦੀ ਸੰਭਾਵਨਾ ਰਹਿੰਦੀ ਹੈ।