ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ’ਚ ਅਖੰਡ ਪਾਠ ਆਰੰਭ
ਕੱਲ੍ਹ ਸਵੇਰੇ 9 ਵਜੇ ਬੰਦੀ ਸਿੰਘਾਂ ਦੀ ਰਿਹਾਈ ਲਈ ਤੇ ਪੰਥ ਦੀ ਚੜ੍ਹਦੀ ਕਲਾ ਲਈ ਹੋਵੇਗੀ ਅਰਦਾਸ ਅੰਮ੍ਰਿਤਸਰ, 27 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸਮੇਤ ਪੂਰੇ ਪੰਜਾਬ ’ਚ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਖਵਾਏ ਅਖੰਡ ਪਾਠ ਦੀ ਅਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਤੇ ਮੈਂਬਰ ਧਰਮ ਪ੍ਰਚਾਰ ਕਮੇਟੀ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਸਵੇਰੇ 9 ਵਜੇ ਪਾਏ ਜਾਣਗੇ।
ਅੰਮ੍ਰਿਤਸਰ, 27 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸਮੇਤ ਪੂਰੇ ਪੰਜਾਬ ’ਚ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਖਵਾਏ ਅਖੰਡ ਪਾਠ ਦੀ ਅਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਤੇ ਮੈਂਬਰ ਧਰਮ ਪ੍ਰਚਾਰ ਕਮੇਟੀ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਸਵੇਰੇ 9 ਵਜੇ ਪਾਏ ਜਾਣਗੇ। ਇਸ ਦੇ ਨਾਲ ਹੀ ਸਮੂਹ ਵਿੱਦਿਅਕ ਅਦਾਰਿਆਂ ਵਿਚ ਵੀ 29 ਅਗਸਤ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲ੍ਹਾ ਲਈ ਅਰਦਾਸ ਕੀਤੀ ਜਾਵੇਗੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ, ਗੁਰਿੰਦਰ ਸਿੰਘ ਦੇਵੀਦਾਸਪੁਰਾ ਸਮੇਤ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਮੈਂਬਰ ਹਾਜ਼ਰ ਸਨ।
ਈ.ਡੀ. ਪੱਤਰ ਮਾਮਲੇ ’ਚ ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਸਵਾਲ, ਹੁਣ ਤੱਕ ਕੀ ਕਾਰਵਾਈ ਕੀਤੀ ?