ਨੰਗਾ ਕਰ ਕੇ ਕੁੱਟਣ ਦੇ ਮਾਮਲੇ ਵਿਚ ਐਸ.ਐਚ ਓ. ਨੂੰ ਸਜ਼ਾ
ਖੰਨਾ, 27 ਅਗਸਤ (ਹਰਜਿੰਦਰ ਸਿੰਘ ਲਾਲ)-ਸੈਸ਼ਨ ਜੱਜ ਲੁਧਿਆਣਾ ਦੀ ਅਦਾਲਤ ਨੇ ਬਲਜਿੰਦਰ ਸਿੰਘ, ਜੋ ਘਟਨਾ ਸਮੇਂ ਪੰਜਾਬ ਪੁਲਿਸ ਦੇ ਇੰਸਪੈਕਟਰ ਅਤੇ ਐਸ. ਐਚ.
ਖੰਨਾ, 27 ਅਗਸਤ (ਹਰਜਿੰਦਰ ਸਿੰਘ ਲਾਲ)-ਸੈਸ਼ਨ ਜੱਜ ਲੁਧਿਆਣਾ ਦੀ ਅਦਾਲਤ ਨੇ ਬਲਜਿੰਦਰ ਸਿੰਘ, ਜੋ ਘਟਨਾ ਸਮੇਂ ਪੰਜਾਬ ਪੁਲਿਸ ਦੇ ਇੰਸਪੈਕਟਰ ਅਤੇ ਐਸ.ਐਚ.ਓ. ਸਨ, ਨੂੰ ਦੋਸ਼ੀ ਠਹਿਰਾਇਆ ਹੈ ਅਤੇ ਉਸ ਨੂੰ ਇਕ ਬਹੁਤ ਹੀ ਗੰਭੀਰ ਅਤੇ ਹਾਈ-ਪ੍ਰੋਫਾਈਲ ਮਾਮਲੇ ਵਿਚ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿਚ ਖੰਨਾ ਸਦਰ ਪੁਲਿਸ ਥਾਣੇ ਵਿਚ ਲਗਭਗ ਛੇ ਸਾਲ ਪਹਿਲਾਂ ਇਕ ਅੰਮ੍ਰਿਤਧਾਰੀ ਵਿਅਕਤੀ, ਉਸ ਦੇ ਪੁੱਤਰ ਅਤੇ ਇਕ ਹੋਰ ਸਾਥੀ ਨੂੰ ਕੱਪੜੇ ਉਤਾਰ ਕੇ ਬੇਰਹਿਮੀ ਨਾਲ ਕੁੱਟੇ ਜਾਣ ਦਾ ਦੋਸ਼ ਲਾਇਆ ਗਿਆ ਸੀ, ਪੁਲਿਸ ਵਲੋਂ ਕੁੱਟਮਾਰ ਦੀ ਵੀਡੀਓ ਵੀ ਬਣਾਈ ਗਈ ਸੀ।ਇਹ ਘਟਨਾ ਜੂਨ, 2019 ਦੀ ਹੈ। ਖੰਨਾ ਦੇ ਸਦਰ ਪੁਲਿਸ ਥਾਣੇ ਦੇ ਤਤਕਾਲੀ ਐਸ.ਐਚ.ਓ. ਬਲਜਿੰਦਰ ਸਿੰਘ ’ਤੇ ਇਕ ਅੰਮ੍ਰਿਤਧਾਰੀ ਵਿਅਕਤੀ, ਉਸ ਦੇ ਪੁੱਤਰ ਅਤੇ ਉਸ ਦੇ ਦਫ਼ਤਰ ਵਿਚ ਇਕ ਸਾਥੀ ਨੂੰ ਜ਼ਬਰਦਸਤੀ ਕੱਪੜੇ ਉਤਾਰਨ, ਬੇਰਹਿਮੀ ਨਾਲ ਕੁੱਟਮਾਰ ਕਰਨ ਅਤੇ ਇਸ ਘਟਨਾ ਦੀ ਵੀਡੀਓ ਬਣਾਉਣ ਦਾ ਦੋਸ਼ ਲਗਾਇਆ ਗਿਆ ਸੀ।ਬਾਅਦ ਵਿਚ ਜਦੋਂ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਤਾਂ ਪੰਜਾਬ ਪੁਲਿਸ ਦੇ ਕੰਮਕਾਜ ’ਤੇ ਗੰਭੀਰ ਸਵਾਲ ਖੜ੍ਹੇ ਹੋਏ ਸਨ। ... ਹਾਈ ਕੋਰਟ ਦੇ ਦਖਲ ਤੋਂ ਬਾਅਦ ‘ਸਿੱਟ’ ਨੇ ਜਾਂਚ ਕੀਤੀ ਪੀੜਤਾਂ ਨੂੰ ਇਨਸਾਫ਼ ਲਈ ਲੰਬੇ ਸੰਘਰਸ਼ ਦਾ ਸਾਹਮਣਾ ਕਰਨਾ ਪਿਆ। ਸ਼ੁਰੂ ਵਿਚ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਨਿਰਪੱਖ ਸੁਣਵਾਈ ਤੋਂ ਇਨਕਾਰ ਕਰਨ ’ਤੇ ਪੀੜ੍ਹਤਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈ ਕੋਰਟ ਦੇ ਸਖ਼ਤ ਰੁਖ਼ ਅਤੇ ਲਗਾਤਾਰ ਮੰਗਾਂ ਤੋਂ ਬਾਅਦ ਨਿਰਪੱਖ ਜਾਂਚ ਲਈ ਏ.ਡੀ.ਜੀ.ਪੀ. ਡਾ. ਨਰੇਸ਼ ਅਰੋੜਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਈ ਗਈ ਸੀ।ਉਪਰੰਤ ਮਾਮਲਾ ਸਾਲ 2020 ਵਿਚ ਦਰਜ ਕੀਤਾ ਗਿਆ ਸੀ, ਜਿਸ ਵਿਚ ਕਈ ਗੰਭੀਰ ਧਾਰਾਵਾਂ ਲਗਾਈਆਂ ਗਈਆਂ ਸਨ।‘ਸਿੱਟ’ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਪੂਰੀ ਕਰਨ ਤੋਂ ਬਾਅਦ 2020 ਵਿਚ ਖੰਨਾ ਦੇ ਸਿਟੀ ਪੁਲਿਸ ਥਾਣਾ-1 ਦੇ ਤਤਕਾਲੀ ਇੰਸਪੈਕਟਰ ਬਲਜਿੰਦਰ ਸਿੰਘ ਅਤੇ ਕਾਂਸਟੇਬਲ ਵਰੁਣ ਕੁਮਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ। ਦੋਸ਼ੀਆਂ ‘ਤੇ ਗੈਰ-ਕਾਨੂੰਨੀ ਹਿਰਾਸਤ ’ਚ ਰੱਖਣ, ਹਮਲਾ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲਗਾਏ ਗਏ ਸਨ।