ਗੜ੍ਹੀ ਨੂੰ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਲਗਾਇਆ
ਰੂਪਨਗਰ, 27 ਅਗਸਤ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਵਲੋਂ ਰੂਪਨਗਰ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿਚੋਂ ਸ੍ਰੀ ਚਮਕੌਰ ਸਾਹਿਬ ਹਲਕੇ ਵਿਚ ਵੱਡਾ ਸਿਆਸੀ ਫੇਰਬਦਲ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਇੰਚਾਰਜ ਲਗਾਇਆ ਗਿਆ ਹੈ। ‘ਆਪ’ ਦੇ ਇਸ ਫ਼ੈਸਲੇ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ ਅਤੇ ਇਸ ਨਾਲ ਹਲਕੇ ਦੇ ਸਿਆਸੀ ਸਮੀਕਰਨਾਂ ਵਿਚ ਨਵੀਂ ਚਰਚਾ ਛਿੜ ਗਈ ਹੈ।
ਜ
ਜਸਵੀਰ ਸਿੰਘ ਗੜ੍ਹੀ
28-08-2026
ਰੂਪਨਗਰ, 27 ਅਗਸਤ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਵਲੋਂ ਰੂਪਨਗਰ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿਚੋਂ ਸ੍ਰੀ ਚਮਕੌਰ ਸਾਹਿਬ ਹਲਕੇ ਵਿਚ ਵੱਡਾ ਸਿਆਸੀ ਫੇਰਬਦਲ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਇੰਚਾਰਜ ਲਗਾਇਆ ਗਿਆ ਹੈ। ‘ਆਪ’ ਦੇ ਇਸ ਫ਼ੈਸਲੇ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ ਅਤੇ ਇਸ ਨਾਲ ਹਲਕੇ ਦੇ ਸਿਆਸੀ ਸਮੀਕਰਨਾਂ ਵਿਚ ਨਵੀਂ ਚਰਚਾ ਛਿੜ ਗਈ ਹੈ। ਸਿਆਸੀ ਹਲਕਿਆਂ ਵਿਚ ਇਸ ਨਿਯੁਕਤੀ ਨੂੰ ਕਾਂਗਰਸ ਦੇ ਕੱਦਾਵਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੁਕਾਬਲੇ ‘ਆਪ’ ਵਲੋਂ ਮਜ਼ਬੂਤ ਚਿਹਰਾ ਤਿਆਰ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਚੰਨੀ ਸ੍ਰੀ ਚਮਕੌਰ ਸਾਹਿਬ ਹਲਕੇ ਨਾਲ ਲੰਮੇ ਸਮੇਂ ਤੋਂ ਜੁੜੇ ਰਹੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਕਾਰਨ ਹਲਕੇ ਵਿਚ ਗੜ੍ਹੀ ਦੀ ਨਵੀਂ ਜ਼ਿੰਮੇਵਾਰੀ ਨੂੰ ਆਉਣ ਵਾਲੀਆਂ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਸ੍ਰੀ ਚਮਕੌਰ ਸਾਹਿਬ ਤੋਂ ਮੌਜੂਦਾ ਵਿਧਾਇਕ ਡਾ. ਚਰਨਜੀਤ ਸਿੰਘ ਹਨ। ਪਿਛਲੇ ਸਮੇਂ ਦੌਰਾਨ ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਹਲਕੇ ਵਿਚ ਵਰਕਰਾਂ ਨਾਲ ਰਾਬਤੇ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਚਰਚਾ ਹੁੰਦੀ ਰਹੀ ਹੈ। ਸਥਾਨਕ ਸਰਕਾਰਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿਚ ਪਾਰਟੀ ਦੀ ਕਾਰਗੁਜ਼ਾਰੀ ਉਮੀਦਾਂ ਮੁਤਾਬਿਕ ਨਾ ਰਹਿਣ ਨੂੰ ਵੀ ਇਸ ਚਰਚਾ ਨਾਲ ਜੋੜਿਆ ਜਾ ਰਿਹਾ ਹੈ। ‘ਆਪ’ ਵਲੋਂ ਗੜ੍ਹੀ ਨੂੰ ਹਲਕਾ ਇੰਚਾਰਜ ਲਗਾਏ ਜਾਣ ਤੋਂ ਬਾਅਦ ਇਹ ਕਿਆਸ ਹੋਰ ਤੇਜ਼ ਹੋ ਗਏ ਹਨ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ੍ਰੀ ਚਮਕੌਰ ਸਾਹਿਬ ਤੋਂ ਆਪਣਾ ਉਮੀਦਵਾਰ ਬਦਲ ਸਕਦੀ ਹੈ। ਹਾਲਾਂਕਿ ਪਾਰਟੀ ਵਲੋਂ ਇਸ ਸੰਬੰਧੀ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਪਰ ਹਲਕਾ ਇੰਚਾਰਜ ਦੀ ਨਿਯੁਕਤੀ ਨੂੰ ਸੰਭਾਵਿਤ ਉਮੀਦਵਾਰੀ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ।