ਗਮਾਡਾ ’ਚ ਲੁੱਟ ਦਾ ਮੁੱਦਾ ‘ਆਪ’ ਦੇ ਘਰੋਂ ਉੱਠਿਆ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 27 ਅਗਸਤ (ਸੰਦੀਪ ਕੁਮਾਰ ਮਾਹਨਾ)-ਗਮਾਡਾ ਵਿਚ ਕਥਿਤ ਭ੍ਰਿਸ਼ਟਾਚਾਰ ਨੂੰ ਲੈ ਕੇ ਭਾਜਪਾ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਘੇਰਦਿਆਂ ਸਖ਼ਤ ਸਵਾਲ ਖੜ੍ਹੇ ਕੀਤੇ ਹਨ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜਦੋਂ ਸਰਕਾਰ ਦੇ ਆਪਣੇ ਹੀ ਸੰਸਦ ਮੈਂਬਰ ਵਲੋਂ ਗਮਾਡਾ ਵਿਚ ਰਿਸ਼ਵਤਖੋਰੀ ਅਤੇ ਸਿਸਟਮ ਦੀ ਕਥਿਤ ਦੁਰਵਰਤੋਂ ਦਾ ਮੁੱਦਾ ਉਠਾਇਆ ਜਾ ਰਿਹਾ ਹੈ ਤਾਂ ਸਰਕਾਰ ਨੂੰ ਇਸ ਮਾਮਲੇ ’ਤੇ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ।
ਅਜੀਤ ਡੈਸਕ
28-08-2026