29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਓਵਰਏਜ ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਵਲੋਂ ਪੱਕੇ ਮੋਰਚੇ ਦੀ ਚਿਤਾਵਨੀ

ਜਲੰਧਰ, 28 ਅਗਸਤ (ਜਸਪਾਲ ਸਿੰਘ)-ਓਵਰਏਜ਼ ਬੇਰੁਜ਼ਗਾਰ ਪੀ. ਟੀ.

Ad Position 21
No active advertisement
ਅਜੀਤ ਡੈਸਕ 29-08-2026
ਜਲੰਧਰ, 28 ਅਗਸਤ (ਜਸਪਾਲ ਸਿੰਘ)-ਓਵਰਏਜ਼ ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਗਾਉਂਦੇ ਹੋਏ ਮੁਹਾਲੀ ਵਿਖੇ ਪੱਕਾ ਮੋਰਚਾ ਲਗਾਏ ਜਾਣ ਅਤੇ ਮੰਤਰੀਆਂ ਦੇ ਹਲਕਿਆਂ ’ਚ ਰੋਸ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਤੋਂ ਇਲਾਵਾ ਸਿੱਖਿਆ ਮੰਤਰੀ ਦੇ ਪਿੰਡ ’ਚ ਵੀ ਰੋਸ ਮਾਰਚ ਕੀਤਾ ਜਾਵੇਗਾ। ਇਹ ਐਲਾਨ ਯੂਨੀਅਨ ਦੇ ਪ੍ਰਧਾਨ ਮਨਦੀਪ ਸਿੰਘ, ਮੀਤ ਪ੍ਰਧਾਨ ਮਹਿੰਦਰ ਪਾਲ ਸਿੰਘ ਫਿਰੋਜ਼ਪੁਰ ਤੇ ਕਮਲਜੀਤ ਸੁਨਾਮ ਆਦਿ ਨੇ ਕਰਦਿਆਂ ਕਿਹਾ ਕਿ ਸਰਕਾਰ ਆਪਣੀ ਹੀ ਪਾਰਟੀ ਦੇ ਵਲੰਟੀਅਰਾਂ, ਪੋਲਿੰਗ ਏਜੰਟਾਂ ਅਤੇ ਕੁਆਰਡੀਨੇਟਰਾਂ ਦਾ ਭਵਿੱਖ ਬਰਬਾਦ ਕਰਨ ਵੱਲ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕਾਂ ਨਾਲ ਮੁਹਾਲੀ ਧਰਨੇ ’ਤੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ’ਤੇ ਪਹਿਲਾਂ ਬੇਰਜ਼ੁਗਾਰ 646 ਵੱਧ ਉਮਰ ਵਾਲੇ ਅਧਿਆਪਕਾਂ ਨੂੰ ਉਮਰ ਹੱਦ ’ਚ ਛੋਟ ਦੇ ਕੇ ਭਰਤੀ ਕੀਤੀ ਜਾਵੇਗੀ ਪਰ ਹੁਣ ਹਾਈ ਕੋਰਟ ਦੇ ਆਦੇਸ਼ਾਂ ਤੋਂ ਵੀ ਮੂੰਹ ਮੋੜ ਕੇ ਇਨ੍ਹਾਂ ਅਧਿਆਪਕਾਂ ਦਾ ਭਵਿੱਖ ਤਬਾਹ ਕਰਨ ਦੇ ਰਾਹ ਪਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਅਧਿਆਪਕ ਸਰਕਾਰ ਵਲੋਂ ਜਾਰੀ ਆਈ. ਕਾਰਡ ਲੈ ਕੇ ਮੁਹਾਲੀ ਵਿਖੇ ਪੱਕਾ ਧਰਨਾ ਲਗਾਉਣ ਲਈ ਮਜ਼ਬੂਰ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਲੜਕੀ ਦੇ ਭਰਾ ਵਲੋਂ ਪਤੀ-ਪਤਨੀ ’ਤੇ ਜਾਨਲੇਵਾ ਹਮਲਾ, ਪਤਨੀ ਦੀ ਮੌਤ ਅਗਲੀ ਖ਼ਬਰ ਬਰਾਮਦ ਦੀਆਂ ਚੁਣੌਤੀਆਂ ਦੇ ਬਾਵਜੂਦ ਬਾਸਮਤੀ ਦੀ ਮੰਗ ਮਜ਼ਬੂਤ ਰਹਿਣ ਦੀ ਉਮੀਦ ਪਿਛਲੇ ਸਾਲ ਨਾਲੋਂ 1000-1200 ਰੁਪਏ ਵੱਧ...
Ad Position 24