29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਲੜਕੀ ਦੇ ਭਰਾ ਵਲੋਂ ਪਤੀ-ਪਤਨੀ ’ਤੇ ਜਾਨਲੇਵਾ ਹਮਲਾ, ਪਤਨੀ ਦੀ ਮੌਤ

ਕੁਰਾਲੀ, 28 ਅਗਸਤ (ਹਰਪ੍ਰੀਤ ਸਿੰਘ)-ਸ਼ਹਿਰ ਦੇ ਬਹਿਡਾਲੀ (ਬਡਾਲੀ) ਮਾਰਗ ‘ਤੇ ਇਕ ਨੌਜਵਾਨ ਨੇ ਇਕ ਘਰ ਵਿਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਪਤੀ-ਪਤਨੀ ‘ਤੇ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ‘ਚ ਜ਼ਖ਼ਮੀ ਕਰ ਦਿੱਤਾ। ਦੋਵਾਂ ਜ਼ਖ਼ਮੀਆਂ ਨੂੰ ਗੰਭੀਰ ਹਾਲਤ ‘ਚ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੋਂ ਡਾਕਟਰਾਂ ਨੇ ਦੋਵਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਮੁਹਾਲੀ ਦੇ ਫੇਜ਼-6 ਸਥਿਤ ਸਿਵਲ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ, ਜਿਥੇ ਡਾਕਟਰਾਂ ਨੇ ਗੰਭੀਰ ਰੂਪ ‘ਚ ਜ਼ਖ਼ਮੀ ਹੋਈ ਮਹਿਲਾ ਨੂੰ ਮ੍ਰਿਤਕ ਐਲਾਨ ਦਿੱਤਾ, ਜਿਸ ਦੀ ਪਛਾਣ ਸਰੋਜ ਰਾਣੀ (45) ਵਜੋਂ ਹੋਈ ਹੈ, ਜਦਕਿ ਗੰਭੀਰ ਰੂਪ ‘ਚ ਜ਼ਖ਼ਮੀ ਹੋਏ ਉਸ ਦੇ ਪਤੀ ਓਮਨਾਥ ਦਾ ਇਲਾਜ ਜਾਰੀ ਹੈ।

Ad Position 21
No active advertisement
ਅਜੀਤ ਡੈਸਕ 29-08-2026
ਕੁਰਾਲੀ, 28 ਅਗਸਤ (ਹਰਪ੍ਰੀਤ ਸਿੰਘ)-ਸ਼ਹਿਰ ਦੇ ਬਹਿਡਾਲੀ (ਬਡਾਲੀ) ਮਾਰਗ ‘ਤੇ ਇਕ ਨੌਜਵਾਨ ਨੇ ਇਕ ਘਰ ਵਿਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਪਤੀ-ਪਤਨੀ ‘ਤੇ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ‘ਚ ਜ਼ਖ਼ਮੀ ਕਰ ਦਿੱਤਾ। ਦੋਵਾਂ ਜ਼ਖ਼ਮੀਆਂ ਨੂੰ ਗੰਭੀਰ ਹਾਲਤ ‘ਚ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੋਂ ਡਾਕਟਰਾਂ ਨੇ ਦੋਵਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਮੁਹਾਲੀ ਦੇ ਫੇਜ਼-6 ਸਥਿਤ ਸਿਵਲ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ, ਜਿਥੇ ਡਾਕਟਰਾਂ ਨੇ ਗੰਭੀਰ ਰੂਪ ‘ਚ ਜ਼ਖ਼ਮੀ ਹੋਈ ਮਹਿਲਾ ਨੂੰ ਮ੍ਰਿਤਕ ਐਲਾਨ ਦਿੱਤਾ, ਜਿਸ ਦੀ ਪਛਾਣ ਸਰੋਜ ਰਾਣੀ (45) ਵਜੋਂ ਹੋਈ ਹੈ, ਜਦਕਿ ਗੰਭੀਰ ਰੂਪ ‘ਚ ਜ਼ਖ਼ਮੀ ਹੋਏ ਉਸ ਦੇ ਪਤੀ ਓਮਨਾਥ ਦਾ ਇਲਾਜ ਜਾਰੀ ਹੈ। ਥਾਣਾ ਸਿਟੀ ਦੇ ਐਸ. ਐਚ. ਓ. ਹਰਸ਼ ਮੋਹਨ ਗੌਤਮ ਨੇ ਦੱਸਿਆ ਕਿ ਜ਼ਖ਼ਮੀ ਓਮਨਾਥ ਦਾ ਬੇਟਾ ਇਕ ਲੜਕੀ ਨਾਲ ਕਥਿਤ ਪ੍ਰੇਮ ਵਿਆਹ ਕਰਵਾਉਣਾ ਚਾਹੁੰਦਾ ਸੀ। ਇਸ ਤੋਂ ਨਾਰਾਜ਼ ਹੋ ਕੇ ਲੜਕੀ ਦੇ ਭਰਾ ਨੇ ਓਮਨਾਥ ਦੇ ਘਰ ‘ਚ ਦਾਖ਼ਲ ਹੋ ਕੇ ਉਨ੍ਹਾਂ ਉਤੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਓਮਨਾਥ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਵਲੋਂ ਸੋਨੂੰ ਨਾਂਅ ਦੇ ਨੌਜਵਾਨ ਵਿਰੁੱਧ ਬੀ. ਐਨ. ਐਸ. 2023 ਦੀ ਧਾਰਾ 109 ਅਤੇ 103 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਹੁਣ ਤੱਕ ਮਾਨਸੂਨ ਦਾ ਮੀਂਹ 34 ਫ਼ੀਸਦੀ ਘੱਟ ਪਿਆ ਅਗਲੀ ਖ਼ਬਰ ਓਵਰਏਜ ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਵਲੋਂ ਪੱਕੇ ਮੋਰਚੇ ਦੀ ਚਿਤਾਵਨੀ
Ad Position 24