28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ‘ ਸਾਚਾ ਗੁਰੂ ਲਾਧੋ ਰੇ ’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਭਾਰੀ ਧਾਰਮਿਕ ਦੀਵਾਨ ਸਜਾਏ

ਬਾਬਾ ਬਕਾਲਾ ਸਾਹਿਬ, 28 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੀ ਯਾਦ ਵਿਚ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਵਿਸ਼ਵ ਪ੍ਰਸਿੱਧ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ਰੱਖੜ ਪੁੰਨਿਆਂ ਮੌਕੇ ਹਜ਼ਾਰਾਂ ਸੰਗਤਾਂ ਤਪ ਅਸਥਾਨ ਸ੍ਰੀ ਭੋਰਾ ਸਾਹਿਬ, ਦਰਬਾਰ ਸਾਹਿਬ, ਗੁਰਦੁਆਰਾ ਸ਼ੀਸ਼ ਮਹਿਲ, ਗੁਰਦੁਆਰਾ ਮੰਜੀ ਸਾਹਿਬ ਅਤੇ ਹੋਰ ਪਵਿੱਤਰ ਅਸਥਾਨਾਂ ’ਤੇ ਨਤਮਸਤਕ ਹੋਈਆਂ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ । ਤਪ ਅਸਥਾਨ ਸ੍ਰੀ ਭੋਰਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਹਰਜਿੰਦਰ ਸਿੰਘ ਧਾਮੀ 29-08-2026
ਬਾਬਾ ਬਕਾਲਾ ਸਾਹਿਬ, 28 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੀ ਯਾਦ ਵਿਚ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਵਿਸ਼ਵ ਪ੍ਰਸਿੱਧ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ਰੱਖੜ ਪੁੰਨਿਆਂ ਮੌਕੇ ਹਜ਼ਾਰਾਂ ਸੰਗਤਾਂ ਤਪ ਅਸਥਾਨ ਸ੍ਰੀ ਭੋਰਾ ਸਾਹਿਬ, ਦਰਬਾਰ ਸਾਹਿਬ, ਗੁਰਦੁਆਰਾ ਸ਼ੀਸ਼ ਮਹਿਲ, ਗੁਰਦੁਆਰਾ ਮੰਜੀ ਸਾਹਿਬ ਅਤੇ ਹੋਰ ਪਵਿੱਤਰ ਅਸਥਾਨਾਂ ’ਤੇ ਨਤਮਸਤਕ ਹੋਈਆਂ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ । ਤਪ ਅਸਥਾਨ ਸ੍ਰੀ ਭੋਰਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਸਤਪਲ ਸਿੰਘ ਐੱਮ. ਏ., ਭਾਈ ਸੁਲੱਖਣ ਸਿੰਘ ਰਿਆੜ, ਭਾਈ ਹਰਪ੍ਰੀਤ ਸਿੰਘ ਘੜਕਾ, ਭਾਈ ਲਖਮੀਰ ਸਿੰਘ ਮਸਤਾ, ਡਾ. ਜੋਗਾ ਸਿੰਘ ਭਾਗੋਵਾਲੀਆ, ਡਾ. ਸਤਪਾਲ ਸਿੰਘ ਐੱਮ. ਏ. ਸਮੇਤ ਉਘੇ ਰਾਗੀ-ਢਾਡੀ ਕਵੀਸ਼ਰ ਜਥਿਆਂ ਨੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਦੀਵਾਨ ਹਾਲ ਵਿਚ ਸਜੇ ਭਾਰੀ ਧਾਰਮਿਕ ਦੀਵਾਨ ਵਿਚ ਸੰਬੋਧਨ ਕਰਦਿਆਂ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਇਹ ਉਹ ਦਰ ਹੈ, ਜਿਥੇ ਉਨ੍ਹਾਂ ਨੇ 26 ਸਾਲ, 9 ਮਹੀਨੇ 13 ਦਿਨ ਘੋਰ ਤਪ ਕੀਤਾ ਅਤੇ ਹਿੰਦ ਦੀ ਚਾਦਰ ਬਣੇ ਅਤੇ ਇਸ ਦਰ ਤੋਂ ਭਾਈ ਮੱਖਣ ਸ਼ਾਹ ਸ਼ਾਹ ਲੁਬਾਣਾ ਦਾ ਡੁੱਬਦਾ ਬੇੜਾ ਬੰਨੇ ਲਾਇਆ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਅਸੀਂ ਆਪਣੀ ਨੌਜਵਾਨ ਪਨੀਰੀ ਨੂੰ ਨਸ਼ਿਆਂ ਅਤੇ ਪਤਿਤਪੁਣੇ ਤੋਂ ਦੂਰ ਕਰਕੇ, ਅੰਮ੍ਰਿਤ ਛਕਾ ਕੇ ਗੁਰੂ ਦੇ ਲੜ ਲਾਈਏ। ਇਸ ਮੌਕੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਅਤੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਨੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ। ਮੰਚ ਸੰਚਾਲਨ ਦੇ ਫਰਜ਼ ਸੁਖਵਿੰਦਰ ਸਿੰਘ ਬੁਤਾਲਾ ਨੇ ਨਿਭਾਏ। ਇਸ ਮੌਕੇ ਅਮਰਜੀਤ ਸਿੰਘ ਭਲਾਈਪੁਰ, ਜਥੇਦਾਰ ਅਮਰਜੀਤ ਸਿੰਘ ਬੰਡਾਲਾ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਰਾਜਿੰਦਰ ਸਿੰਘ ਮਹਿਤਾ, ਮਗਵਿੰਦਰ ਸਿੰਘ ਖਾਪੜਖੇੜੀ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹੈੱਡਗ੍ਰੰਥੀ ਗਿਆਨੀ ਹਰਦੇਵ ਸਿੰਘ, ਭਾਈ ਮਨਜੀਤ ਸਿੰਘ ਕਥਾ ਵਾਚਕ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਸਕੱਤਰ ਸਤਨਾਮ ਸਿੰਘ ਰਿਆੜ, ਜਗਦੀਪ ਸਿੰਘ ਬੁੱਟਰ, ਗੁਰਨਾਮ ਸਿੰਘ, ਮੈਨੇਜਰ ਸਤਵਿੰਦਰ ਸਿੰਘ ਬਾਜਵਾ, ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰ, ਦਿਲਬਾਗ ਸਿੰਘ ਸ਼ੇਖ ਤਰਨ ਤਾਰਨ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ, ਭਾਈ ਜੱਜ ਸਿੰਘ ਮਿਸ਼ਨਰੀ ਸਮੇਤ ਹੋਰ ਸਖਸ਼ੀਅਤਾਂ ਹਾਜ਼ਰ ਸਨ। ਸਾਲਾਨਾ ਜੋੜ ਮੇਲੇ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੀ ਭਾਰੀ ਆਵਾਜਾ ਈ ਨੂੰ ਮੁੱਖ ਰੱਖਦਿਆਂ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਅਤੇ ਸੰਗਤਾਂ ਦੀ ਰਿਹਾਇਸ਼, ਲੰਗਰ ਆਦਿ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਵੀ ਗੁਰਦੁਆਰਾ ਛੇਵੀਂ ਪਾਤਸ਼ਾਹੀ, ਛਾਉਣੀ ਸਾਹਿਬ, ਕਥਾ ਘਰ ਸਰੋਵਰ ਸਾਹਿਬ, ਗੁਰਦੁਆਰਾ ਮਾਤਾ ਗੰਗਾ ਜੀ ਆਦਿ ਅਸਥਾਨਾਂ ’ਤੇ ਵੀ ਧਾਰਮਿਕ ਦੀਵਾਨ ਅਤੇ ਗੁਰੂ ਕੇ ਲੰਗਰ ਚੱਲਦੇ ਰਹੇ। ਬਾਬਾ ਜੋਗਾ ਸਿੰਘ ਨੇ ਦੱਸਿਆ ਹੈ ਕਿ ਮੇਲੇ ਨੂੰ ਸਮਰਪਿਤ ਨਿਹੰਗ ਸਿੰਘ ਫੌਜਾਂ ਵਲੋਂ 29 ਅਗਸਤ ਨੂੰ ਮਹੱਲਾ ਸਜਾਇਆ ਜਾਵੇਗਾ, ਜਿਸ ਵਿਚ ਘੋਲ ਕਬੱਡੀ ਹੋਵੇਗੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਘੋੜ ਸਵਾਰੀ, ਨੇਜੇਬਾਜ਼ੀ ਅਤੇ ਗਤਕੇਬਾਜ਼ੀ ਦੇ ਜੌਹਰ ਦਿਖਾਏ ਜਾਣਗੇ । ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਵਿਚ ਉਸਰੇ ਬੂੰਗਾ ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ ਵੀ ਅਖੰਡ ਪਾਠ ਦੇ ਭੋਗ ਉਪਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਗਏ। ਡਾ. ਭਗਵੰਤ ਸਿੰਘ ਦੇ ਪਲਾਟ ਜੀ.ਟੀ. ਰੋਡ, ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਸਤਨਾਮ ਸਿੰਘ ਕਾਰ ਸੇਵਾ ਬਾਬਾ ਲਾਭ ਸਿੰਘ ਕਿਲਾ ਆਨੰਦਗੜ੍ਹ ਵਾਲਿਆਂ ਵਲੋਂ ਅਤੇ ਮੋੜ ਬਾਬਾ ਬਕਾਲਾ ਸਾਹਿਬ ਫਲਾਈ ਓਵਰ ਪੁਲ ਦੇ ਨਜ਼ਦੀਕ ਵੀ ਉਮਰਾ ਨੰਗਲ ਦੀ ਸਾਧ ਸੰਗਤ ਵਲੋਂ, ਛਾਪਿਆਂਵਾਲੀ ਪੁਲ ਅਤੇ ਲੱਖੂਵਾਲ ਦੀ ਸਾਧ ਸੰਗਤ ਵਲੋਂ ਮਹਾਨ ਗੁਰੂ ਕੇ ਲੰਗਰ ਲਗਾਏ ਗਏ।
Ad Position 22
No active advertisement
ਪਿਛਲੀ ਖ਼ਬਰ ਘਰ ’ਚ ਦਾਖਲ ਹੋ ਕੇ ਸਾਬਕਾ ਫ਼ੌਜੀ ਦੀ ਪਤਨੀ ਦਾ ਕਤਲ 70 ਹਜ਼ਾਰ ਨਗਦੀ ਤੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ ਹੋਏ 2 ਲੁਟੇਰ... ਅਗਲੀ ਖ਼ਬਰ ਨਿਪਾਲ-ਤਿੱਬਤ ਹੜ੍ਹਾਂ ’ਚ ਕਰੀਬ 90 ਅਮਰੀਕੀ ਲਾਪਤਾ
Ad Position 24