28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਘਰ ’ਚ ਦਾਖਲ ਹੋ ਕੇ ਸਾਬਕਾ ਫ਼ੌਜੀ ਦੀ ਪਤਨੀ ਦਾ ਕਤਲ 70 ਹਜ਼ਾਰ ਨਗਦੀ ਤੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ ਹੋਏ 2 ਲੁਟੇਰੇ

ਤਰਨ ਤਾਰਨ, 28 ਅਗਸਤ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਮੱਲੀਆ ਵਿਖੇ ਇਕ ਘਰ ਵਿਚ 2 ਅਣਪਛਾਤੇ ਵਿਅਕਤੀਆਂ ਨੇ ਦਾਖਲ ਹੋ ਕੇ ਸਾਬਕਾ ਫ਼ੌਜੀ ਦੀ ਪਤਨੀ ਦਾ ਕਤਲ ਕਰ ਦਿੱਤਾ ਅਤੇ ਘਰ ਵਿਚੋਂ 70 ਹਜ਼ਾਰ ਰੁਪਏ ਦੀ ਨਗਦੀ ਅਤੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ। ਸੂਚਨਾ ਮਿਲਣ ’ਤੇ ਤੁਰੰਤ ਡੀ.

Ad Position 21
No active advertisement
ਮਿ੍ਤਕਾ ਕੁਲਦੀਪ ਕੌਰ ਦੀ ਪੁਰਾਣੀ ਤਸਵੀਰ। 29-08-2026
ਤਰਨ ਤਾਰਨ, 28 ਅਗਸਤ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਮੱਲੀਆ ਵਿਖੇ ਇਕ ਘਰ ਵਿਚ 2 ਅਣਪਛਾਤੇ ਵਿਅਕਤੀਆਂ ਨੇ ਦਾਖਲ ਹੋ ਕੇ ਸਾਬਕਾ ਫ਼ੌਜੀ ਦੀ ਪਤਨੀ ਦਾ ਕਤਲ ਕਰ ਦਿੱਤਾ ਅਤੇ ਘਰ ਵਿਚੋਂ 70 ਹਜ਼ਾਰ ਰੁਪਏ ਦੀ ਨਗਦੀ ਅਤੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ। ਸੂਚਨਾ ਮਿਲਣ ’ਤੇ ਤੁਰੰਤ ਡੀ.ਐੱਸ.ਪੀ. (ਡੀ.) ਸ਼ਿਵਦਰਸ਼ਨ ਸਿੰਘ ਅਤੇ ਥਾਣਾ ਸਿਟੀ ਤਰਨ ਤਾਰਨ ਦੇ ਐੱਸ.ਐੱਚ.ਓ. ਪਰਮਜੀਤ ਸਿੰਘ ਵਿਰਦੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸਾਬਕਾ ਫ਼ੌਜੀ ਲਖਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਮੱਲੀਆ ਨੇ ਦੱਸਿਆ ਕਿ ਉਹ ਜੰਡਿਆਲਾ ਗੁਰੂ ਦੇ ਐੱਫ.ਸੀ.ਆਈ. ਦੇ ਗੁਦਾਮਾਂ ਵਿਚ ਕੰਮ ਕਰਦਾ ਹੈ ਅਤੇ 27 ਅਗਸਤ ਨੂੰ ਉਹ ਆਪਣੀ ਡਿਊਟੀ ’ਤੇ ਚਲਾ ਗਿਆ ਸੀ ਅਤੇ ਉਸ ਦਾ ਲੜਕਾ ਅਨਮੋਲਦੀਪ ਸਿੰਘ ਸਕੂਲ ਚਲਾ ਗਿਆ। ਉਨ੍ਹਾਂ ਦੱਸਿਆ ਕਿ ਦੁਪਹਿਰ ਨੂੰ ਜਦ ਉਨ੍ਹਾਂ ਦੇ ਘਰ ਕੰਮ ਕਰਦੀ ਔਰਤ ਹਰਦੀਪ ਕੌਰ ਆਈ ਤਾਂ ਉਨ੍ਹਾਂ ਦੇਖਿਆ ਕਿ ਮੇਰੀ ਪਤਨੀ ਕੁਲਦੀਪ ਕੌਰ ਜ਼ਮੀਨ ’ਤੇ ਡਿੱਗੀ ਪਈ ਸੀ ਤਾਂ ਤੁਰੰਤ ਉਸ ਨੇ ਰੌਲਾ ਪਾ ਕੇ ਆਸ-ਪਾਸ ਰਹਿੰਦੇ ਲੋਕਾਂ ਨੂੰ ਇਕੱਠੇ ਕਰਕੇ ਉਸ ਦੀ ਪਤਨੀ ਨੂੰ ਤਰਨ ਤਾਰਨ ਦੇ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਦੀ ਪਤਨੀ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਲਖਵਿੰਦਰ ਸਿੰਘ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਤੋ ਪਤਾ ਲੱਗਾ ਹੈ ਕਿ 2 ਨੌਜਵਾਨ ਇਕ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੇਰੇ ਘਰ ਵਿਚ ਦਾਖਲ ਹੋਏ, ਜੋ ਕਿ ਕਰੀਬ 35 ਮਿੰਟ ਰਹੇ, ਜਿਨ੍ਹਾਂ ਵਲੋਂ ਉਸ ਦੀ ਦੀ ਪਤਨੀ ਦਾ ਕਤਲ ਕਰਕੇ ਘਰ ਵਿਚੋਂ 70 ਹਜ਼ਾਰ ਦੀ ਨਗਦੀ ਅਤੇ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਸਤੰਬਰ ਤੋਂ ਸਸਤੀ ਹੋਵੇਗੀ ਵਿਦੇਸ਼ੀ ਸ਼ਰਾਬ ਭਾਰਤ-ਯੂ.ਕੇ. ਵਪਾਰ ਸਮਝੌਤੇ ਦਾ ਅਸਰ, 1000 ਕਰੋੜ ਤੋਂ ਵਧੇਗੀ ਵਿਕ... ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ‘ ਸਾਚਾ ਗੁਰੂ ਲਾਧੋ ਰੇ ’ ਦਿਵਸ ਨੂੰ ਸਮਰਪਿਤ ਸਾਲਾਨਾ ਜੋ...
Ad Position 24