ਜਸਵੀਰ ਸਿੰਘ ਗੜ੍ਹੀ ਵਲੋਂ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨੀ ਤੋਂ ਅਸਤੀਫ਼ਾ
ਚੰਡੀਗੜ੍ਹ, 28 ਅਗਸਤ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਵਲੋਂ ਰੂਪਨਗਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਇੰਚਾਰਜ਼ ਨਿਯੁਕਤ ਕੀਤੇ ਜਾਣ ਉਪਰੰਤ ‘ਅਜੀਤ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੇਰੇ ਵਲੋਂ 26 ਅਗਸਤ ਨੂੰ ਹੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਉਹ 30 ਅਗਸਤ ਦਿਨ ਐਤਵਾਰ ਨੂੰ ਗੁਰਦੁਆਰਾ ਕਤਲਗੜ੍ਹ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਨਤਮਸਤਕ ਹੋਣ ਜਾਣਗੇ।
ਅਜੀਤ ਡੈਸਕ
29-08-2026