ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
ਭੈਣੀ ਮੀਆਂ ਖਾਂ, 28 ਅਗਸਤ (ਜਸਬੀਰ ਸਿੰਘ ਬਾਜਵਾ)-ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਬੁੱਢਾਬਾਲਾ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਬਚਿੱਤਰ ਸਿੰਘ (26) ਪੁੱਤਰ ਸਵਰਨ ਸਿੰਘ ਵਜੋਂ ਹੋਈ ਹੈ।
ਭੈਣੀ ਮੀਆਂ ਖਾਂ, 28 ਅਗਸਤ (ਜਸਬੀਰ ਸਿੰਘ ਬਾਜਵਾ)-ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਬੁੱਢਾਬਾਲਾ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਬਚਿੱਤਰ ਸਿੰਘ (26) ਪੁੱਤਰ ਸਵਰਨ ਸਿੰਘ ਵਜੋਂ ਹੋਈ ਹੈ। ਸਰਪੰਚ ਮੁਖਤਿਆਰ ਸਿੰਘ ਬੁੱਢਾਬਾਲਾ ਨੇ ਕਿਹਾ ਕਿ ਇਲਾਕੇ ਵਿਚ ਨਸ਼ੇ ਦਾ ਕਾਰੋਬਾਰ ਅਤੇ ਨਸ਼ੇ ਦੀ ਲੱਤ ਚਿੰਤਾਜਨਕ ਹੱਦ ਤੱਕ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਚਿੱਤਰ ਸਿੰਘ ਦੀ ਉਮਰ ਮਹਿਜ਼ 26 ਸਾਲ ਦੇ ਕਰੀਬ ਸੀ ਅਤੇ ਇਸ ਤਰ੍ਹਾਂ ਦੇ ਹੋਰ ਵੀ ਕਈ ਨੌਜਵਾਨ ਨਸ਼ੇ ਦੀ ਲਪੇਟ ਵਿਚ ਆ ਕੇ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ ਹਨ। ਮੁਖਤਿਆਰ ਸਿੰਘ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਠੋਸ ਕਦਮ ਚੁੱਕੇ ਜਾਣ। ਥਾਣਾ ਭੈਣੀ ਮੀਆਂ ਖਾਂ ਦੇ ਪੁਲਿਸ ਅਧਿਕਾਰੀ ਤੀਰਥ ਰਾਮ ਨੇ ਦੱਸਿਆ ਕਿ ਮਾਮਲੇ ਸੰਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।