28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬੰਦੀ ਸਿੰਘਾਂ ਦੀ ਰਿਹਾਈ ਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਸਮਾਗਮ ਅੱਜ

ਅੰਮ੍ਰਿਤਸਰ, 28 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਪਿਛਲੇ ਦਿਨੀਂ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਲਏ ਗਏ ਫੈਸਲੇ ਅਨੁਸਾਰ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਅਤੇ ਹੋਰਨਾਂ ਗੁਰਦੁਆਰਾ ਸਾਹਿਬ ਵਿਖੇ ਬੀਤੇ ਦਿਨ ਦੇ ਰਖਵਾਏ ਗਏ ਅਖੰਡ ਪਾਠਾਂ ਦੇ ਭੋਗ 29 ਅਗਸਤ ਨੂੰ ਸਵੇਰੇ 9 ਪਾਏ ਜਾਣ ਉਪਰੰਤ ਅਰਦਾਸ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਮੀਤ ਸਕੱਤਰ (ਮੀਡੀਆ) ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ 29 ਅਗਸਤ ਨੂੰ ਜਿਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ 9 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ, ਉਥੇ ਹੋਰਨਾਂ ਗੁਰਦੁਆਰਾ ਸਾਹਿਬਾਨ ਵਿਖੇ ਵੀ ਅਖੰਡ ਪਾਠਾਂ ਦੇ ਭੋਗ ਉਪਰੰਤ ਅਰਦਾਸ ਸਮਾਗਮ ਹੋਣਗੇ।

Ad Position 21
No active advertisement
ਅਜੀਤ ਡੈਸਕ 29-08-2026
ਅੰਮ੍ਰਿਤਸਰ, 28 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਪਿਛਲੇ ਦਿਨੀਂ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਲਏ ਗਏ ਫੈਸਲੇ ਅਨੁਸਾਰ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਅਤੇ ਹੋਰਨਾਂ ਗੁਰਦੁਆਰਾ ਸਾਹਿਬ ਵਿਖੇ ਬੀਤੇ ਦਿਨ ਦੇ ਰਖਵਾਏ ਗਏ ਅਖੰਡ ਪਾਠਾਂ ਦੇ ਭੋਗ 29 ਅਗਸਤ ਨੂੰ ਸਵੇਰੇ 9 ਪਾਏ ਜਾਣ ਉਪਰੰਤ ਅਰਦਾਸ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਮੀਤ ਸਕੱਤਰ (ਮੀਡੀਆ) ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ 29 ਅਗਸਤ ਨੂੰ ਜਿਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ 9 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ, ਉਥੇ ਹੋਰਨਾਂ ਗੁਰਦੁਆਰਾ ਸਾਹਿਬਾਨ ਵਿਖੇ ਵੀ ਅਖੰਡ ਪਾਠਾਂ ਦੇ ਭੋਗ ਉਪਰੰਤ ਅਰਦਾਸ ਸਮਾਗਮ ਹੋਣਗੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਮੂਹ ਵਿਦਿਅਕ ਅਦਾਰਿਆਂ ਵਿਚ ਵੀ ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਅਰਦਾਸ ਸਮਾਗਮ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਹਰਮਨ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਤੀਆਂ ਤੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
Ad Position 24