29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿਤ ਪੰਜ ਰੋਜ਼ਾ ਸਮਾਗਮ ਸਮਾਪਤ ਹੋਏ

ਜਗਰਾਉਂ, 29 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿਤ ਚੱਲ ਰਹੇ ਪੰਜ ਰੋਜ਼ਾ ਸਮਾਗਮ ਸਮਾਪਤ ਹੋਏ। ਸਮਾਗਮ ਦੌਰਾਨ ਲੱਖਾਂ ਸ਼ਰਧਾਲੂਆਂ ਨੇ ਮੁੱਖ ਦਰਬਾਰ ਵਿਖੇ ਮੱਥਾ ਟੇਕਿਆ ਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 30-08-2026
ਜਗਰਾਉਂ, 29 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿਤ ਚੱਲ ਰਹੇ ਪੰਜ ਰੋਜ਼ਾ ਸਮਾਗਮ ਸਮਾਪਤ ਹੋਏ। ਸਮਾਗਮ ਦੌਰਾਨ ਲੱਖਾਂ ਸ਼ਰਧਾਲੂਆਂ ਨੇ ਮੁੱਖ ਦਰਬਾਰ ਵਿਖੇ ਮੱਥਾ ਟੇਕਿਆ ਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਦੋ ਲੜੀਆਂ ਵਿਚ ਰਖਾਏ ਪਾਠਾਂ ਦੇ ਭੋਗ ਪਾਏ ਗਏ। ਅਰਦਾਸ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਨੇ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਲੱਖਾ ਸਿੰਘ ਨਾਨਕਸਰ ਆਦਿ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਸਮਾਗਮ ਵਿਚ ਨਾਮੀ ਕੀਰਤਨੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੇ ਜਥੇ ਨੇ 72 ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾ ਕੇ ਗੁਰੂ ਵਾਲੇ ਬਣਾਏ। ਮੈਡੀਕਲ ਤੇ ਖ਼ੂਨਦਾਨ ਕੈਂਪ ਵੀ ਲਗਾਏ ਗਏ। ਸਮਾਗਮ ਵਿਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੋ ਖੁਦ ਨੂੰ ਮਿਟਾ ਕੇ ਗੁਰੂ ਵਿਚ ਸਮਾ ਜਾਂਦਾ ਹੈ, ਉਸ ਦੀ ਹਸਤੀ ਰਹਿੰਦੀ ਦੁਨੀਆਂ ਤੱਕ ਬਰਕਰਾਰ ਤੇ ਚਮਕਦੀ ਰਹਿੰਦੀ ਹੈ। ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਨੇ ਸੰਗਤ ਨੂੰ ਖੁਦ ਦੀ ਥਾਂ ਸ਼ਬਦ ਗੁਰੂ ਨਾਲ ਜੋੜਿਆ ਹੈ। ਇਸ ਕਰਕੇ ਹੀ ਅੱਜ ਪੂਰੀ ਲੋਕਾਈ ਅੰਦਰ ਉਨ੍ਹਾਂ ਦੀ ਵਡਿਆਈ ਹੋ ਰਹੀ ਹੈ। ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਹੋਰਾਂ ਨੇ ਆਖਿਆ ਕਿ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਨੇ ਪੂਰਾ ਜੀਵਨ ਗੁਰੂ ਗ੍ਰੰਥ ਸਾਹਿਬ ਨੂੰ ਹਾਜ਼ਰ ਨਾਜ਼ਰ ਗੁਰੂ ਮੰਨਿਆ ਅਤੇ ਇਸ ਦਾ ਪ੍ਰਚਾਰ ਕੀਤਾ। ਇਸ ਮੌਕੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਲੱਖਾ ਸਿੰਘ ਨਾਨਕਸਰ, ਸੰਤ ਬਾਬਾ ਸੁਖਦੇਵ ਸਿੰਘ ਭੁੱਚੋ ਵਾਲੇ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਸੰਤ ਬਾਬਾ ਜੋਰਾ ਸਿੰਘ ਬੱਧਨੀ ਵਾਲੇ, ਸੰਤ ਬਾਬਾ ਜੀਵਾ ਸਿੰਘ ਬੇਗਮਪੁਰਾ ਵਾਲੇ, ਸੰਤ ਬਾਬਾ ਬਲਜੀਤ ਸਿੰਘ ਨਾਨਕਸਰ, ਬਾਬਾ ਸੇਵਾ ਸਿੰਘ ਨਾਨਕਸਰ, ਬਾਬਾ ਗੁਰਚਰਨ ਸਿੰਘ ਦਿੱਲੀ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਗੁਰਬਖਸ਼ ਸਿੰਘ ਬੱਧਨੀ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਸਤਨਾਮ ਸਿੰਘ ਸੀਸ਼ ਮਹਿਲ, ਬਾਬਾ ਜੁਗਰਾਜ ਸਿੰਘ ਸੁਧਾਰਾ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ, ਬਾਬਾ ਗੁਰਮੀਤ ਸਿੰਘ ਮੋਹੀ, ਬਾਬਾ ਮੇਹਰ ਸਿੰਘ ਨਾਨਕਸਰ, ਬਾਬਾ ਹਰੀ ਸਿੰਘ ਹਰੀਕੇ ਪਤਨ, ਬਾਬਾ ਪ੍ਰਤਾਪ ਸਿੰਘ ਬਾਜਪੁਰ, ਭਾਈ ਅਮਰਜੀਤ ਸਿੰਘ ਗਾਲਿਬ ਆਦਿ ਨੇ ਕਿਹਾ ਕਿ ਸਿੱਖ ਧਰਮ ਅੰਦਰ ਇਨਸਾਨ ਨੂੰ ਮਨੁੱਖਤਾ ਦਾ ਪਾਠ ਪੜ੍ਹਾ ਕੇ ਇਕ ਅਕਾਲ ਪੁਰਖ ਨਾਲ ਜੋੜਿਆ ਜਾਂਦਾ ਹੈ। ਇਸ ਮੌਕੇ ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਮਨਪ੍ਰੀਤ ਸਿੰਘ ਬਾਦਲ, ਪ੍ਰਧਾਨ ਸੁਰਜੀਤ ਸਿੰਘ ਕਲੇਰ, ਕਮਲਜੀਤ ਸਿੰਘ ਬਰਾੜ, ਅਮਰਜੀਤ ਸਿੰਘ ਟਿੱਕਾ ਆਦਿ ਨੇ ਆਪਣੇ ਵਿਚਾਰ ਰੱਖੇ। ਬਰਸੀ ਸਮਾਗਮ ’ਚ ਪਹੁੰਚਣ ਵਾਲੀਆਂ ਸ਼ਖ਼ਸੀਅਤਾਂ ਅਤੇ ਸੇਵਾ ਕਰਨ ਵਾਲੇ ਸੇਵਾਦਾਰਾਂ ਨੂੰ ਮਹਾਂਪੁਰਖਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ, ਪ੍ਰਧਾਨ ਕੰਵਰਪਾਲ ਸਿੰਘ, ਬਲਦੇਵ ਸਿੰਘ ਬੀੜ ਗਗੜਾ, ਨੰਬਰਦਾਰ ਹਰਚਰਨ ਸਿੰਘ ਤੂਰ, ਸ਼੍ਰੋਮਣੀ ਕਮੇਟੀ ਮੈਂਬਰ ਪ੍ਰਤਾਪ ਸਿੰਘ, ਮਨਦੀਪ ਸਿੰਘ, ਬਲਜਿੰਦਰ ਸਿੰਘ, ਜਗਤਾਰ ਸਿੰਘ, ਜਗਵੰਤ ਸਿੰਘ, ਸੁਰਜੀਤ ਸਿੰਘ, ਸਰਬਜੀਤ ਸਿੰਘ ਕਪੂਰਥਲਾ, ਪਰਮਜੀਤ ਸਿੰਘ ਧਰਮ ਸਿੰਘਵਾਲਾ, ਸਤਿੰਦਰਪਾਲ ਸਿੰਘ ਗਰੇਵਾਲ, ਕੰਵਲਜੀਤ ਸਿੰਘ ਮੱਲ੍ਹਾ, ਮਲਕੀਤ ਸਿੰਘ ਦਾਖਾ, ਗੁਰਦੇਵ ਸਿੰਘ ਲਾਪਰਾਂ, ਹਰੀ ਸਿੰਘ ਕਾਉਂਕੇ, ਸਰਪ੍ਰੀਤ ਸਿੰਘ ਕਾਉਂਕੇ, ਰਾਜੇਸ਼ਇੰਦਰ ਸਿੰਘ ਸਿੱਧੂ , ਗੇਜਾ ਸਿੰਘ, ਜੱਸਾ ਸਿੰਘ, ਬਿੰਦਰ ਸਿੰਘ, ਜਸਵਿੰਦਰ ਸਿੰਘ ਬਿੰਦੀ, ਹਰਬੰਸ ਸਿੰਘ ਭੋਲਾ, ਗੁਰਦੀਪ ਸਿੰਘ ਦੀਪਾ, ਰਾਜਨ ਝਾਂਜੀ, ਗੁਰਿੰਦਰ ਸਿੰਘ ਸਿੱਧੂ, ਗੁਰਵਿੰਦਰ ਸਿੰਘ ਬਿੰਦਰ ਮਨੀਲਾ, ਜਤਿੰਦਰ ਸਿੰਘ ਜੱਟ ਗਰੇਵਾਲ, ਕੈਪਟਨ ਦਲਜੀਤ ਸਿੰਘ, ਨਿਰਭੈ ਸਿੰਘ ਸਿੱਧੂ, ਅਜੀਤ ਸਿੰਘ ਅਖਾੜਾ, ਸੈਂਪੀ ਭਨੋਹੜ, ਡਾ: ਦਰਸ਼ਨ ਸਿੰਘ, ਹਾਕਮ ਸਿੰਘ, ਹਰਦੀਪ ਸਿੰਘ, ਹਰਪਾਲ ਸਿੰਘ ਖ਼ਾਲਸਾ, ਦਲੇਰ ਸਿੰਘ ਲੁਧਿਆਣਾ, ਮਨਿੰਦਰ ਸਿੰਘ ਮੰਨੀ ਕੈਲਪੁਰ, ਜੋਗਿੰਦਰ ਸਿੰਘ ਸੀਰਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ‘ਸਾਚਾ ਗੁਰੂ ਲਾਧੋ ਰੇ’ ਦਿਵਸ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਮਹੱਲਾ... ਅਗਲੀ ਖ਼ਬਰ ਮਮਦੋਟ ’ਚ ਅਣਪਛਾਤਿਆਂ ਵਲੋਂ ਕਾਰ ’ਤੇ ਗੋਲੀਬਾਰੀ-ਇਕ ਮੌਤ
Ad Position 24