ਡਾ. ਸਤੀਸ਼ ਪੂਨੀਆ 31 ਤੋਂ ਤਿੰਨ ਦਿਨ ਰਹਿਣਗੇ ਪੰਜਾਬ ’ਚ
ਚੰਡੀਗੜ੍ਹ, 29 ਅਗਸਤ (ਅਜੀਤ ਬਿਊਰੋ) - ਪੰਜਾਬ ਵਿਚ ਭਾਜਪਾ ਦੇ ਸੰਗਠਨ ਨੂੰ ਹੋਰ ਸਰਗਰਮ ਅਤੇ ਮਜ਼ਬੂਤ ਬਣਾਉਣ ਲਈ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ ਡਾ. ਸਤੀਸ਼ ਪੂਨੀਆ ਵਲੋਂ ਤਿੰਨ ਦਿਨਾਂ ਦੌਰਾਨ ਸੂਬੇ ਵਿਚ ਸੰਗਠਨਾਤਮਕ ਮੀਟਿੰਗਾਂ ਦਾ ਦੌਰ ਚਲਾਇਆ ਜਾਵੇਗਾ।
ਚੰਡੀਗੜ੍ਹ, 29 ਅਗਸਤ (ਅਜੀਤ ਬਿਊਰੋ) - ਪੰਜਾਬ ਵਿਚ ਭਾਜਪਾ ਦੇ ਸੰਗਠਨ ਨੂੰ ਹੋਰ ਸਰਗਰਮ ਅਤੇ ਮਜ਼ਬੂਤ ਬਣਾਉਣ ਲਈ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ ਡਾ. ਸਤੀਸ਼ ਪੂਨੀਆ ਵਲੋਂ ਤਿੰਨ ਦਿਨਾਂ ਦੌਰਾਨ ਸੂਬੇ ਵਿਚ ਸੰਗਠਨਾਤਮਕ ਮੀਟਿੰਗਾਂ ਦਾ ਦੌਰ ਚਲਾਇਆ ਜਾਵੇਗਾ। 31 ਅਗਸਤ ਤੋਂ 2 ਸਤੰਬਰ ਤੱਕ ਚੱਲਣ ਵਾਲੇ ਇਸ ਦੌਰੇ ਦੌਰਾਨ ਉਹ ਪਾਰਟੀ ਦੀ ਸੂਬਾ ਲੀਡਰਸ਼ਿਪ ਅਤੇ ਵੱਖ-ਵੱਖ ਸੰਗਠਨਾਤਮਕ ਟੀਮਾਂ ਨਾਲ ਸਿੱਧਾ ਸੰਵਾਦ ਕਰਨਗੇ। ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਦੱਸਿਆ ਕਿ ਡਾ. ਪੂਨੀਆ ਦੇ ਦੌਰੇ ਦਾ ਮੁੱਖ ਕੇਂਦਰ ਪਾਰਟੀ ਦੇ ਸੰਗਠਨ ਨੂੰ ਹਰ ਪੱਧਰ ’ਤੇ ਹੋਰ ਮਜ਼ਬੂਤ ਕਰਨਾ ਅਤੇ ਸੂਬੇ ਵਿਚ ਭਾਜਪਾ ਦੀਆਂ ਸੰਗਠਨਾਤਮਕ ਸਰਗਰਮੀਆਂ ਦੀ ਸਮੀਖਿਆ ਕਰਨਾ ਰਹੇਗਾ। ਇਸ ਦੌਰਾਨ ਪਾਰਟੀ ਦੀਆਂ ਮੌਜੂਦਾ ਗਤੀਵਿਧੀਆਂ, ਸੰਗਠਨਾਤਮਕ ਢਾਂਚੇ ਦੀ ਕਾਰਗੁਜ਼ਾਰੀ ਅਤੇ ਭਵਿੱਖੀ ਕਾਰਜ ਯੋਜਨਾ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਡਾ. ਸਤੀਸ਼ ਪੂਨੀਆ 31 ਅਗਸਤ ਨੂੰ ਚੰਡੀਗੜ੍ਹ ਤੋਂ ਆਪਣੇ ਪੰਜਾਬ ਦੌਰੇ ਦੀ ਸ਼ੁਰੂਆਤ ਕਰਨਗੇ।