31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸੁਖਬੀਰ ਵਲੋਂ ‘ਪੰਜਾਬ ਬਚਾਓ’ ਰੈਲੀ ’ਚ ਵਿਰੋਧੀ ਪਾਰਟੀਆਂ ’ਤੇ ਤਿੱਖੇ ਹਮਲੇ ਘਨੌਰ ’ਚ ਵੱਡੇ ਇਕੱਠ ਦੌਰਾਨ ਸਰਬਜੀਤ ਸਿੰਘ ਝਿੰਜਰ ਨੂੰ ਪਾਰਟੀ ਦਾ ਪਹਿਲਾ ਉਮੀਦਵਾਰ ਐਲਾਨਿਆ

ਘਨੌਰ, 30 ਅਗਸਤ (ਸਰਦਾਰਾ ਸਿੰਘ ਲਾਛੜੂ)-ਘਨੌਰ ਦੀ ਅਨਾਜ ਮੰਡੀ ’ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ‘ਪੰਜਾਬ ਬਚਾਓ ਰੈਲੀ’ ਹਲਕਾ ਘਨੌਰ ਦੇ ਇੰਚਾਰਜ ਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਕਰਵਾਈ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ, ਕਾਂਗਰਸ ’ਤੇ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਤਿੱਖੇ ਹਮਲੇ ਕੀਤੇ।

Ad Position 21
No active advertisement
ਅਜੀਤ ਡੈਸਕ 31-08-2026
ਘਨੌਰ, 30 ਅਗਸਤ (ਸਰਦਾਰਾ ਸਿੰਘ ਲਾਛੜੂ)-ਘਨੌਰ ਦੀ ਅਨਾਜ ਮੰਡੀ ’ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ‘ਪੰਜਾਬ ਬਚਾਓ ਰੈਲੀ’ ਹਲਕਾ ਘਨੌਰ ਦੇ ਇੰਚਾਰਜ ਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਕਰਵਾਈ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ, ਕਾਂਗਰਸ ’ਤੇ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਤਿੱਖੇ ਹਮਲੇ ਕੀਤੇ। ਉਨ੍ਹਾਂ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਹਲਕਾ ਘਨੌਰ ਤੋਂ ਪਾਰਟੀ ਦਾ ਪਹਿਲਾ ਉਮੀਦਵਾਰ ਐਲਾਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਝਿੰਜਰ ਨੂੰ ਵਿਧਾਇਕ ਬਣਾ ਕੇ ਵਿਧਾਨ ਸਭਾ ਭੇਜਣ ਤਾਂ ਜੋ ਹਲਕੇ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਝਿੰਜਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਜਾਵੇਗੀ।ਸੁਖਬੀਰ ਨੇ ਕਿਹਾ ਕਿ ਸਰਬਜੀਤ ਝਿੰਜਰ ਨੇ ਇਕ ਸਾਧਾਰਨ ਜ਼ਮੀਨੀ ਵਰਕਰ ਵਜੋਂ ਮੋਟਰਸਾਈਕਲ ’ਤੇ ਝੰਡੇ ਲਾਉਣ ਤੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਅਤੇ ਪਾਰਟੀ ਦੇ ਔਖੇ ਸਮੇਂ ਦੌਰਾਨ ਡਟ ਕੇ ਪਹਿਰਾ ਦਿੱਤਾ। ਉਨ੍ਹਾਂ ਕਿਹਾ ਕਿ ਝਿੰਜਰ ਵਰਗੇ ਮਿਹਨਤੀ ਤੇ ਜ਼ਮੀਨ ਨਾਲ ਜੁੜੇ ਨੌਜਵਾਨ ਹੀ ਪੰਜਾਬ ਦੀ ਅਸਲ ਅਗਵਾਈ ਕਰ ਸਕਦੇ ਹਨ। ਸੂਬੇ ਦੀ ਮੌਜੂਦਾ ਸਥਿਤੀ ’ਤੇ ਬੋਲਦਿਆਂ ਸੁਖਬੀਰ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੇ ਰਾਜ ਵਿਚ ਪੰਜਾਬ ਦਾ ਵਿਕਾਸ ਪੂਰੀ ਤਰ੍ਹਾਂ ਠੱਪ ਹੋ ਚੁੱਕਾ ਹੈ। ਸੂਬੇ ਦੀਆਂ ਸੜਕਾਂ ਟੁੱਟੀਆਂ ਪਈਆਂ ਹਨ, ਕਾਨੂੰਨ ਵਿਵਸਥਾ ਤਬਾਹ ਹੋ ਚੁੱਕੀ ਹੈ ਅਤੇ ਝੂਠੇ ਪਰਚੇ ਦਰਜ ਕਰਕੇ ਲੋਕਾਂ ਨੂੰ ਡਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਤੇ ਕਰਜ਼ਾ ਲਗਾਤਾਰ ਵਧ ਰਿਹਾ ਹੈ ਅਤੇ ਸਰਕਾਰੀ ਖ਼ਜ਼ਾਨੇ ਦਾ ਪੈਸਾ ਦਿੱਲੀ ਦੇ ਇਸ਼ਾਰਿਆਂ ’ਤੇ ਝੂਠੇ ਇਸ਼ਤਿਹਾਰਾਂ ਤੇ ਪ੍ਰਚਾਰ ’ਤੇ ਬਰਬਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਦੇ ਮੁੱਦੇ ਚੁੱਕਦਿਆਂ ਕਿਹਾ ਕਿ ਸਰਕਾਰ ਨੇ 22 ਫ਼ਸਲਾਂ ’ਤੇ ਐਮ. ਐਸ. ਪੀ. ਦੇਣ ਤੇ ਹੜ੍ਹ ਪੀੜਤਾਂ ਨੂੰ ਬਿਨਾਂ ਗਿਰਦਾਵਰੀ ਤੁਰੰਤ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ ਪਰ ਜ਼ਮੀਨੀ ਪੱਧਰ ’ਤੇ ਕਿਸਾਨਾਂ ਨੂੰ ਧੇਲਾ ਵੀ ਨਹੀਂ ਮਿਲਿਆ। ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ, ਪੰਜਾਬੀਅਤ ਤੇ ਕੌਮ ਦੀ ਹੋਂਦ ਨੂੰ ਬਚਾਉਣ ਲਈ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਜਾਵੇ। ਇਸ ਮੌਕੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਖਜ਼ਾਨਚੀ ਐਨ. ਕੇ. ਸ਼ਰਮਾ, ਪਾਰਟੀ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਹਲਕਾ ਅਮਲੋਹ ਤੋਂ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਪ੍ਰਧਾਨ ਅਮਿਤ ਰਾਠੀ, ਹਲਕਾ ਸ਼ੁਤਰਾਣਾ ਤੋਂ ਇੰਚਾਰਜ ਬਾਬੂ ਕਬੀਰ ਦਾਸ, ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸੁਖਜੀਤ ਸਿੰਘ ਬਘੋਰਾ, ਗੁਰਜਿੰਦਰ ਸਿੰਘ ਕਬੂਲਪੁਰ, ਲਾਲ ਸਿੰਘ ਮਰਦਾਂਪੁਰ ਸਾਬਕਾ ਸਰਪੰਚ, ਸੁਖਚੈਨ ਸਿੰਘ ਮਰਦਾਂਪੁਰ, ਸਮੇਤ ਹੋਰ ਵੀ ਸਮੂਹ ਲੀਡਰਸ਼ਿਪ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਣਖ ਖਾਤਰ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਸਿਆਸੀ ਸਰਵੇਖਣਾਂ ਦਾ ਦੌਰ ਸ਼ੁਰੂ ਨਿੱਜੀ ਕੰਪਨੀਆਂ ਵਲੋਂ ਹਲਕਿਆਂ ਬਾਰੇ ਇਕੱਠੀ...
Ad Position 24