30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਅਣਖ ਖਾਤਰ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)-ਤਰਨ ਤਾਰਨ ਦੇ ਬੱਸ ਅੱਡੇ ਨਜ਼ਦੀਕ ਮੋਟਰਸਾਈਕਲ ਸਵਾਰ ਦੋ ਭਰਾਵਾਂ ਨੇ ਆਪਣੀ ਭੈਣ ਨੂੰ ਵਰਗਲਾ ਕੇ ਲਿਜਾਣ ਵਾਲੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੋਵੇਂ ਹਮਲਾਵਰ ਮ੍ਰਿਤਕ ਉਪਰ ਉਸ ਸਮੇਂ ਤੱਕ ਕਿਰਚਾਂ ਨਾਲ ਵਾਰ ਕਰਦੇ ਰਹੇ, ਜਦ ਤੱਕ ਨੌਜਵਾਨ ਆਪਣੇ ਪ੍ਰਾਣ ਤਿਆਗ ਨਹੀਂ ਗਿਆ।

Ad Position 21
No active advertisement
ਜਗਜੀਤ ਸਿੰਘ ਦੀ ਪੁਰਾਣੀ ਤਸਵੀਰ। 31-08-2026
ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)-ਤਰਨ ਤਾਰਨ ਦੇ ਬੱਸ ਅੱਡੇ ਨਜ਼ਦੀਕ ਮੋਟਰਸਾਈਕਲ ਸਵਾਰ ਦੋ ਭਰਾਵਾਂ ਨੇ ਆਪਣੀ ਭੈਣ ਨੂੰ ਵਰਗਲਾ ਕੇ ਲਿਜਾਣ ਵਾਲੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੋਵੇਂ ਹਮਲਾਵਰ ਮ੍ਰਿਤਕ ਉਪਰ ਉਸ ਸਮੇਂ ਤੱਕ ਕਿਰਚਾਂ ਨਾਲ ਵਾਰ ਕਰਦੇ ਰਹੇ, ਜਦ ਤੱਕ ਨੌਜਵਾਨ ਆਪਣੇ ਪ੍ਰਾਣ ਤਿਆਗ ਨਹੀਂ ਗਿਆ। ਮੌਕੇ ’ਤੇ ਹੀ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ, ਜਦਕਿ ਉਸ ਦਾ ਭਰਾ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਦੇ ਮਾਮਾ ਜੱਜ ਸਿੰਘ ਵਾਸੀ ਨੌਰੰਗਾਬਾਦ ਨੇ ਦੱਸਿਆ ਕਿ ਲਗਭਗ ਡੇਢ ਮਹੀਨਾ ਪਹਿਲਾਂ ਉਨ੍ਹਾਂ ਦੇ ਹੀ ਪਿੰਡ ਦੀ ਰਹਿਣ ਵਾਲੀ ਇਕ ਲੜਕੀ ਨੇ ਉਸ ਦੇ ਭਾਣਜੇ ਜਗਜੀਤ ਸਿੰਘ ਜੱਗੀ (21) ਨਾਲ ਆਪਣੀ ਮਰਜ਼ੀ ਨਾਲ ਚਲੀ ਗਈ ਸੀ। ਦੋਵਾਂ ਨੇ ਵਿਆਹ ਕਰਵਾ ਲਿਆ ਜਾਂ ਨਹੀਂ ਇਸ ਬਾਰੇ ਉਨ੍ਹਾਂ ਨੂੰ ਪਤਾ ਨਹੀਂ ਸੀ। ਲੜਕੀ ਦੇ ਪਰਿਵਾਰਕ ਮੈਂਬਰ ਇਸ ਗੱਲ ਤੋਂ ਨਾਖੁਸ਼ ਸਨ। ਮ੍ਰਿਤਕ ਦੇ ਪਿਤਾ ਤਰਸੇਮ ਸਿੰਘ ਅਨੁਸਾਰ ਐਤਵਾਰ ਨੂੰ ਲੜਕੀ ਦੀ ਮਾਂ ਨੇ ਉਨ੍ਹਾਂ ਦੇ ਲੜਕੇ ਜਗਜੀਤ ਸਿੰਘ ਨੂੰ ਬੱਸ ਅੱਡੇ ਦੇ ਨਜ਼ਦੀਕ ਬੁਲਾ ਲਿਆ, ਜਿਥੇ ਪਹਿਲਾਂ ਤੋਂ ਹੀ ਮੌਜੂਦ ਲੜਕੀ ਦੇ ਭਰਾਵਾਂ ਜਸਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਜਗਜੀਤ ਸਿੰਘ ’ਤੇ ਕਿਰਚਾਂ ਨਾਲ ਹਮਲਾ ਕਰ ਦਿੱਤਾ। ਡੀ.ਐਸ.ਪੀ. ਹੈਡਕੁਆਟਰ ਜਸਪਾਲ ਸਿੰਘ ਨੇ ਦੱਸਿਆ ਕਿ ਉਕਤ ਘਟਨਾ ਦਾ ਪਤਾ ਲੱਗਣ ’ਤੇ ਹੀ ਥਾਣਾ ਸਿਟੀ ਦੇ ਐਸ.ਐਚ.ਓ. ਪਰਮਜੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਗਏ ਅਤੇ ਮੌਕੇ ਤੋਂ ਹੀ ਹਮਲਾਵਰ ਜਸਪ੍ਰੀਤ ਸਿੰਘ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਦਕਿ ਉਸ ਦਾ ਭਰਾ ਹਰਪ੍ਰੀਤ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 320ਵਾਂ ਸੰਪੂਰਨਤਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ... ਅਗਲੀ ਖ਼ਬਰ ਸੁਖਬੀਰ ਵਲੋਂ ‘ਪੰਜਾਬ ਬਚਾਓ’ ਰੈਲੀ ’ਚ ਵਿਰੋਧੀ ਪਾਰਟੀਆਂ ’ਤੇ ਤਿੱਖੇ ਹਮਲੇ ਘਨੌਰ ’ਚ ਵੱਡੇ ਇਕੱਠ ਦੌਰਾਨ ਸਰਬਜੀਤ ਸਿੰਘ...
Ad Position 24